ਝਗੜੇ ਤੋਂ ਬਾਅਦ ਪਤੀ ਦਾ ਚੜ੍ਹਿਆ ਪਾਰਾ, ਬੇਰਹਿਮੀ ਨਾਲ ਕਤਲ ਕੀਤੀ ਪਤਨੀ

07/28/2020 3:38:08 PM

ਮੋਗਾ (ਗੋਪੀ, ਵਿਪਨ) : ਮੋਗਾ ਦੇ ਪਿੰਡ ਲੰਡੇਕੇ 'ਚ ਬੀਤੀ ਰਾਤ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਇਕ ਪਤੀ ਵੱਲੋਂ ਤੇਜ਼ਧਾਰ ਹਥਿਆਰ ਨਾਲ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਗਿਆ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਵੱਲੋਂ ਦੋਸ਼ੀ ਪਤੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਮ੍ਰਿਤਕ ਜਨਾਨੀ ਦੀ ਪਛਾਣ ਸਰਬਜੀਤ ਕੌਰ (40) ਵਜੋਂ ਹੋਈ ਹੈ, ਜਿਸ ਦੀਆਂ 2 ਧੀਆਂ ਅਤੇ ਇਕ ਪੁੱਤਰ ਹੈ।  ਮ੍ਰਿਤਕ ਜਨਾਨੀ ਦੇ ਗੁਆਂਢੀ ਸਾਬਕਾ ਐਮ. ਪੀ. ਕੇਵਲ ਸਿੰਘ ਅਤੇ ਉਸ ਦੀਆਂ ਧੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਮਾਂ ਪਰਿਵਾਰ ਤੋਂ ਪਿਛਲੇ ਇਕ ਸਾਲ ਤੋਂ ਵੱਖ ਰਹਿ ਰਹੀ ਸੀ ਅਤੇ ਬੀਤੀ ਰਾਤ ਹੀ ਘਰ ਆਈ ਸੀ। ਇਸ ਦੌਰਾਨ ਉਨ੍ਹਾਂ ਦੇ ਮਾਤਾ-ਪਿਤਾ 'ਚ ਝਗੜਾ ਹੋ ਗਿਆ, ਜਿਸ ਤੋਂ ਬਾਅਦ ਗੁੱਸੇ 'ਚ ਆ ਕੇ ਉਨ੍ਹਾਂ ਦੇ ਪਿਤਾ ਨੇ ਮਾਂ ਦਾ ਕਤਲ ਕਰ ਦਿੱਤਾ। 

Babita

This news is Content Editor Babita