ਸ੍ਰੀ ਮੁਕਤਸਰ ਸਾਹਿਬ ’ਚ ਵੱਡੀ ਵਾਰਦਾਤ, ਪਤੀ ਵੱਲੋਂ ਭਰਾ ਨਾਲ ਮਿਲ ਕੇ ਗਰਭਵਤੀ ਪਤਨੀ ਦਾ ਕਤਲ

Tuesday, Aug 15, 2023 - 06:49 PM (IST)

ਸ੍ਰੀ ਮੁਕਤਸਰ ਸਾਹਿਬ ’ਚ ਵੱਡੀ ਵਾਰਦਾਤ, ਪਤੀ ਵੱਲੋਂ ਭਰਾ ਨਾਲ ਮਿਲ ਕੇ ਗਰਭਵਤੀ ਪਤਨੀ ਦਾ ਕਤਲ

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਲੰਬੀ ਅਧੀਨ ਆਉਂਦੇ ਪਿੰਡ ਰੱਤਾ ਟਿੱਬਾ ’ਚ ਇਕ ਵਿਆਹੁਤਾ ਦੇ ਗਰਭਵਤੀ ਔਰਤ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮ੍ਰਿਤਕ ਔਰਤ ਦੇ ਭਰਾ ਦੇ ਬਿਆਨਾਂ ’ਤੇ ਥਾਣਾ ਕਬਰਵਾਲਾ ’ਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਕਾਲਾ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਉਸਦੀ ਭੈਣ ਦਾ ਵਿਆਹ 15 ਸਾਲ ਪਹਿਲਾ ਮਨਪ੍ਰੀਤ ਸਿੰਘ ਵਾਸੀ ਰੱਤਾ ਟਿੱਬਾ ਨਾਲ ਹੋਇਆ ਸੀ। ਜਿਸਦੇ ਦੋ ਬੱਚੇ ਸਨ ਅਤੇ ਹੁਣ ਵੀ ਉਹ ਗਰਭਵਤੀ ਸੀ। ਸ਼ਿਕਾਇਤਕਰਤਾ ਅਨੁਸਾਰ ਉਸ ਦਾ ਜੀਜਾ ਮਨਪ੍ਰੀਤ ਸਿੰਘ ਉਸਦੀ ਭੈਣ ਦੇ ਚਰਿੱਤਰ ’ਤੇ ਸ਼ੱਕ ਕਰਦਾ ਸੀ ਕਿ ਉਸ ਦੇ ਨਜਾਇਜ਼ ਸਬੰਧ ਹਨ। 

ਇਹ ਵੀ ਪੜ੍ਹੋ : ਪੰਜਾਬ ’ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਫਿਰ ਜਾਰੀ ਕੀਤਾ ਅਲਰਟ, ਇਸ ਤਾਰੀਖ਼ ਦੀ ਕੀਤੀ ਭਵਿੱਖਬਾਣੀ

ਉਸਦਾ ਜੀਜਾ ਮਨਪ੍ਰੀਤ ਸਿੰਘ ਅਤੇ ਜੀਜੇ ਦਾ ਭਰਾ ਗੁਰਪ੍ਰੀਤ ਸਿੰਘ ਉਸਦੀ ਭੈਣ ਦੀ ਅਕਸਰ ਕੁੱਟਮਾਰ ਕਰਦੇ ਸਨ। ਬਿਆਨਕਰਤਾ ਅਨੁਸਾਰ ਉਸਦਾ 12 ਅਗਸਤ ਤੋਂ ਬਾਅਦ ਉਸਦੀ ਭੈਣ ਨਾਲ ਕੋਈ ਸੰਪਰਕ ਨਹੀਂ ਹੋਇਆ ਅਤੇ ਹੁਣ ਉਸ ਦੀ ਲਾਸ਼ ਪਿੰਡ ਦੇ ਬਾਹਰ ਖੇਤਾਂ ’ਚੋਂ ਮਿਲੀ ਹੈ। ਉਸਦੀ ਭੈਣ ਰਮਨਦੀਪ ਕੌਰ ਦਾ ਕਤਲ ਉਸ ਦੇ ਜੀਜੇ ਮਨਪ੍ਰੀਤ ਸਿੰਘ ਅਤੇ ਜੀਜੇ ਦੇ ਭਰਾ ਗੁਰਪ੍ਰੀਤ ਸਿੰਘ ਨੇ ਕੀਤਾ ਹੈ। ਪੁਲਸ ਨੇ ਬਿਆਨਾਂ ਦੇ ਆਧਾਰ ’ਤੇ ਦੋਵਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਪੰਚਾਇਤਾਂ ਭੰਗ ਕਰਨ ਤੋਂ ਬਾਅਦ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਜਾਰੀ ਕੀਤੇ ਸਖ਼ਤ ਹੁਕਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News