ਪੰਜਾਬ ''ਚ ਵੱਡੀ ਵਾਰਦਾਤ, ਮਹਿਲਾ ਸਰਪੰਚ ਦੇ ਪਤੀ ਨੂੰ ਮਾਰੀਆਂ ਗੋਲੀਆਂ

Thursday, Feb 13, 2025 - 05:20 PM (IST)

ਪੰਜਾਬ ''ਚ ਵੱਡੀ ਵਾਰਦਾਤ, ਮਹਿਲਾ ਸਰਪੰਚ ਦੇ ਪਤੀ ਨੂੰ ਮਾਰੀਆਂ ਗੋਲੀਆਂ

ਅੰਮ੍ਰਿਤਸਰ- ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੇ ਪਿੰਡ ਤਿਮੋਵਾਲ ਵਿਖੇ ਤਿੰਨ ਨਕਾਬਪੋਸ਼ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਰੇਆਮ ਮਹਿਲਾ ਸਰਪੰਚ ਦੇ ਪਤੀ ਸੁਖਦੇਵ ਸਿੰਘ 'ਤੇ ਗੋਲੀਆਂ ਚਲਾਈਆਂ ਗਈਆਂ, ਜਿੱਥੇ ਗੋਲੀਆਂ ਚੱਲਣ ਨਾਲ ਇਕਦਮ ਬਾਜ਼ਾਰ ਵਿੱਚ ਦਹਿਸ਼ਤ ਦਾ ਮਾਹੌਲ ਫੈਲ ਗਿਆ। ਉੱਥੇ ਹੀ ਗੋਲੀਆਂ ਲੱਗਣ ਕਾਰਨ ਸੁਖਦੇਵ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ । ਉੱਥੇ ਹੀ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਪੁਲਸ ਵੱਲੋਂ ਖੋਲ੍ਹ ਵੀ ਬਰਾਮਦ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਆਏ ਦਿਨ ਜੰਡਿਆਲਾ ਗੁਰੂ 'ਚ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਕਾਰਨ ਲੋਕ ਵੀ ਦਹਿਸ਼ਤ ਵਿਚ ਹਨ ਕੀ ਲਗਾਤਾਰ ਇਥੇ ਗੁੰਡਾਗਰਦੀ ਦੇ ਨੰਗੇ ਨਾਚ ਹੁੰਦੇ ਹਨ ਤੇ ਗੋਲੀਆਂ ਚਲਾਈਆਂ ਜਾਂਦੀਆਂ ਹਨ। ਪੁਲਸ ਪ੍ਰਸ਼ਾਸਨ ਦਾ ਇਨ੍ਹਾਂ ਮਾੜੇ ਅਨਸਰਾਂ 'ਤੇ ਕੋਈ ਵੀ ਖੋਫ ਨਜ਼ਰ ਨਹੀਂ ਆਉਂਦਾ। 

ਇਹ ਵੀ ਪੜ੍ਹੋ- ਸਰਕਾਰੀ ਬਾਬੂ ਜ਼ਰਾ ਹੋ ਜਾਓ ਹੁਸ਼ਿਆਰ, ਜਾਰੀ ਹੋ ਗਏ ਅਹਿਮ ਹੁਕਮ

ਇਸ ਮੌਕੇ ਜ਼ਖ਼ਮੀ ਹੋਏ ਸੁਖਦੇਵ ਸਿੰਘ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਸੁਖਦੇਵ ਸਿੰਘ ਆ ਰਹੇ ਸੀ ਜਿਸ ਦੌਰਾਨ ਉਨ੍ਹਾਂ 'ਤੇ ਤਿੰਨ ਨਕਾਬਪੋਸ਼ ਵਿਅਕਤੀਆਂ ਵੱਲੋਂ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਦੇ ਨਾਲ ਸੁਖਦੇਵ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ । ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਗੋਲੀ ਚਲਾਉਣ ਵਾਲੇ ਲੋਕਾਂ ਨੂੰ ਕਾਬੂ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ ਦਵਾਇਆ ਜਾਵੇ।

ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਇਸ ਸਬੰਧੀ ਡੀ. ਐੱਸ. ਪੀ. ਅਰੁਣ ਸ਼ਰਮਾ ਨੇ ਦੱਸਿਆ ਕਿ ਸੁਖਦੇਵ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਗੋਲੀਆਂ ਚੱਲਣ ਵਾਲੇ ਕੋਲ ਵੀ ਬਰਾਮਦ ਕੀਤੇ ਗਏ ਹਨ ਅਤੇ ਮੌਕੇ 'ਤੇ ਪਹੁੰਚ ਕੇ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ 'ਚ ਸੇਵਾ ਕਰ ਰਹੇ ਸੇਵਾਦਾਰ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News