ਪਹਿਲਾਂ ਚਾਵਾਂ ਨਾਲ ਕਰਵਾਈ ''ਲਵ ਮੈਰਿਜ'', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ, ਕੀਤਾ ਅਜਿਹਾ ਕਾਰਾ ਕਿ...

Monday, Apr 06, 2026 - 11:44 AM (IST)

ਪਹਿਲਾਂ ਚਾਵਾਂ ਨਾਲ ਕਰਵਾਈ ''ਲਵ ਮੈਰਿਜ'', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ, ਕੀਤਾ ਅਜਿਹਾ ਕਾਰਾ ਕਿ...

ਹੁਸ਼ਿਆਰਪੁਰ (ਰਾਕੇਸ਼)-ਥਾਣਾ ਸਦਰ ਦੀ ਪੁਲਸ ਨੇ ਗਾਲੀ-ਗਲੋਚ ਅਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਮਨਦੀਪ (ਪੁੱਤਰੀ ਜਸਵਿੰਦਰ ਪਾਲ, ਵਾਸੀ ਕੋਟਲਾ ਗੌਂਸਪੁਰ), ਜੋਕਿ ਹਾਲ ਵਾਸੀ ਰਾਮ ਕਾਲੋਨੀ ਹੈ, ਨੇ ਦੱਸਿਆ ਕਿ ਉਸ ਦੇ ਪਤੀ ਕਰਨ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਉਸ ਦੀ ਸੱਸ ਨੇ ਧੋਖੇ ’ਚ ਰੱਖ ਕੇ ਉਸ ਦਾ ਵਿਆਹ ਕਰਵਾਇਆ। 

ਵਿਆਹ ਤੋਂ ਬਾਅਦ ਉਸ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕਰਦਿਆਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ। ਇਸ ਮਾਮਲੇ ਦੀ ਜਾਂਚ ਡੀ. ਐੱਸ. ਪੀ. (ਸਿਟੀ) ਨੂੰ ਸੌਂਪੀ ਗਈ ਸੀ। ਜਾਂਚ ਰਿਪੋਰਟ ’ਚ ਸਾਹਮਣੇ ਆਇਆ ਕਿ ਕਰਨ ਸਿੰਘ ਨੇ ਮਨਦੀਪ ਨੂੰ ਧੋਖੇ ’ਚ ਰੱਖ ਕੇ ਉਸ ਨਾਲ 'ਲਵ ਮੈਰਿਜ' ਕਰਵਾਈ ਸੀ। ਉਹ ਦੋਵੇਂ ਸਿੰਗਾਪੁਰ ’ਚ ਪਤੀ-ਪਤਨੀ ਵਜੋਂ ਰਹੇ ਪਰ ਹੁਣ ਕੈਨੇਡਾ ਜਾਣ ਤੋਂ ਬਾਅਦ ਕਰਨ ਸਿੰਘ ਨੇ ਮਨਦੀਪ ਨੂੰ ਆਪਣੇ ਨਾਲ ਰੱਖਣ ਤੋਂ ਇਨਕਾਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ: 6, 7 ਤੇ 8 ਤਾਰੀਖ਼ ਅਹਿਮ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ Alert, ਮੌਸਮ ਦੀ 9 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ

ਰਿਪੋਰਟ ਅਨੁਸਾਰ ਮੁਲਜ਼ਮ ਵਟਸਐਪ ਰਾਹੀਂ ਮਨਦੀਪ ਲਈ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕਰਦਾ ਹੈ ਅਤੇ ਉਸ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰ ਰਿਹਾ ਹੈ। ਡੀ. ਐੱਸ. ਪੀ. ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਨ ਦੀ ਸਿਫ਼ਾਰਸ਼ ਜ਼ਿਲ੍ਹਾ ਪੁਲਸ ਮੁਖੀ ਨੂੰ ਭੇਜੀ ਸੀ। ਪੁਲਸ ਨੇ ਡੀ. ਏ. ਲੀਗਲ ਦੀ ਰਾਏ ਲੈਣ ਤੋਂ ਬਾਅਦ ਕਰਨ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 3 ਦਿਨਾਂ ਲਈ ਇਹ ਰਸਤੇ ਰਹਿਣਗੇ ਬੰਦ! ਬਦਲਿਆ ਗਿਆ ਰੂਟ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News