ਪਤੀ ਦੇ ਨਾਜਾਇਜ਼ ਸਬੰਧਾਂ ਕਾਰਨ ਉੱਜੜਿਆ ਪਰਿਵਾਰ, ਪਤਨੀ ਨੇ ਲਾਈਵ ਹੋ ਕੇ ਗਲ ਲਾਈ ਮੌਤ
Thursday, Dec 07, 2023 - 06:37 PM (IST)

ਬਾਬਾ ਬਕਾਲਾ ਸਾਹਿਬ (ਅਠੌਲਾ)- ਬੁਤਾਲਾ ਵਿਖੇ ਇਕ ਵਿਆਹੁਤਾ ਔਰਤ ਨੇ ਆਪਣੇ ਪਤੀ ਦੇ ਕਥਿਤ ਤੌਰ ’ਤੇ ਗੈਰ ਔਰਤ ਨਾਲ ਨਾਜਾਇਜ਼ ਸਬੰਧਾਂ ਕਾਰਨ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਇਸ ਸਬੰਧੀ ਬੀਤੇ ਦਿਨ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਮ੍ਰਿਤਕ ਕੁੜੀ ਬਲਵਿੰਦਰ ਕੌਰ ਪੁੱਤਰੀ ਮੋਹਣ ਸਿੰਘ ਵਾਸੀ ਦੜੇਵਾਲੀ (ਗੁਰਦਾਸਪੁਰ) ਦੇ ਭਰਾਵਾਂ ਗੁਰਮੀਤ ਸਿੰਘ, ਹਰਜੀਤ ਸਿੰਘ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਭੈਣ ਬਲਵਿੰਦਰ ਕੌਰ ਦਾ ਵਿਆਹ ਇੰਦਰਜੀਤ ਸਿੰਘ ਵਾਸੀ ਪੱਲ੍ਹਾ ਪੱਤੀ ਬੁਤਾਲਾ ਨਾਲ 1998 ਵਿਚ ਹੋਇਆ ਸੀ, ਉਨ੍ਹਾਂ ਦੋਸ਼ ਲਾਇਆ ਕਿ ਇੰਦਰਜੀਤ ਸਿੰਘ ਦੇ ਇਕ ਵਿਆਹੁਤਾ ਔਰਤ ਨਾਲ ਪਿਛਲੇ ਕਈ ਸਾਲਾਂ ਤੋਂ ਨਾਜਾਇਜ਼ ਸਬੰਧ ਚਲੇ ਆ ਰਹੇ ਸਨ।
ਇਹ ਵੀ ਪੜ੍ਹੋ- ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਦੀ ਅਪੀਲ ਨੂੰ ਕੀਤਾ ਨਜ਼ਰਅੰਦਾਜ਼, ਜੇਲ੍ਹ 'ਚ ਸ਼ੁਰੂ ਕੀਤੀ ਭੁੱਖ ਹੜਤਾਲ
ਬਲਵਿੰਦਰ ਕੌਰ ਉਸ ਨੂੰ ਇਸ ਗੱਲ ਤੋਂ ਰੋਕਦੀ ਸੀ, ਜਿਸ ਨਾਲ ਘਰ ਵਿਚ ਕਲੇਸ਼ ਰਹਿੰਦਾ ਸੀ, ਜਿਸ ਤੋਂ ਦੁਖੀ ਹੋ ਕੇ ਬਲਵਿੰਦਰ ਕੌਰ ਨੇ ਉਕਤ ਔਰਤ ਦੇ ਘਰ ਦੇ ਸਾਹਮਣੇ ਲਾਈਵ ਹੋ ਕੇ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ। ਜਿਸਨੂੰ ਕਿ ਫੌਰੀ ਤੌਰ ’ਤੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਸ ਚੌਕੀ ਬੁਤਾਲਾ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਮ੍ਰਿਤਕਾ ਦੇ ਭਰਾ ਗੁਰਮੀਤ ਸਿੰਘ ਦੇ ਬਿਆਨਾਂ ’ਤੇ ਧਾਰਾ 306 ਤਹਿਤ ਮ੍ਰਿਤਕਾ ਦੇ ਪਤੀ ਇੰਦਰਜੀਤ ਸਿੰਘ ਪੁੱਤਰ ਹਰਭਜਨ ਸਿੰਘ ਅਤੇ ਬਲਜੀਤ ਕੌਰ ਵਾਸੀ ਬੁਤਾਲਾ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਅਮਲ ’ਚ ਲਿਆਂਦੀ ।
ਇਹ ਵੀ ਪੜ੍ਹੋ- ਪਾਕਿਸਤਾਨੀ ਲਾੜੀ ਨੂੰ ਭਾਰਤ ਸਰਕਾਰ ਵੱਲੋਂ ਦਿੱਤਾ 45 ਦਿਨਾਂ ਦਾ ਵੀਜ਼ਾ, ਅੱਜ ਵਾਹਗਾ ਰਾਹੀਂ ਪਹੁੰਚੇਗੀ ਭਾਰਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8