ਪੰਜਾਬ ''ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਤੀ ਨੇ ਜਿਉਂਦੀ ਸਾੜ ਦਿੱਤੀ ਗਰਭਵਤੀ ਪਤਨੀ

Saturday, Apr 20, 2024 - 06:31 PM (IST)

ਪੰਜਾਬ ''ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਤੀ ਨੇ ਜਿਉਂਦੀ ਸਾੜ ਦਿੱਤੀ ਗਰਭਵਤੀ ਪਤਨੀ

ਰਈਆ/ਬਾਬਾ ਬਕਾਲਾ ਸਾਹਿਬ(ਹਰਜੀਪ੍ਰੀਤ/ਰਾਕੇਸ਼)- ਪਿੰਡ ਬੂਲੇਨੰਗਲ ਵਿਖੇ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ ਇਕ ਕਲਯੁੱਗੀ ਪਤੀ ਨੇ ਕਥਿਤ ਤੌਰ ’ਤੇ ਆਪਣੀ ਗਰਭਵਤੀ ਪਤਨੀ ਨੂੰ ਅੱਗ ਲਗਾ ਕੇ ਸਾੜ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੇ ਮਾਪਿਆਂ ਨੇ ਪੁਲਸ ਨੂੰ ਦੱਸਿਆ ਕਿ ਸਾਡੀ ਕੁੜੀ ਪਿੰਕੀ ਦਾ ਵਿਆਹ ਢਾਈ ਸਾਲ ਪਹਿਲਾਂ ਪਿੰਡ ਬੂਲੇਨੰਗਲ ਦੇ ਸੁਖਦੇਵ ਸਿੰਘ ਨਾਲ ਹੋਇਆ ਸੀ। ਬੀਤੇ ਦਿਨ ਦੁਪਹਿਰ 12 ਵਜੇ ਸਾਨੂੰ ਪਿੰਡ ਵਾਸੀਆਂ ਨੇ ਦੱਸਿਆ ਕਿ ਤੁਹਾਡੀ ਕੁੜੀ ਨੂੰ ਉਸ ਦੇ ਪਤੀ ਨੇ ਸਾੜ ਕੇ ਮਾਰ ਦਿੱਤਾ ਹੈ ਜਦ ਅਸੀਂ ਆ ਕੇ ਵੇਖਿਆ ਤਾਂ ਸਾਡੀ ਕੁੜੀ ਦੀ ਲਾਸ਼ ਬੁਰੀ ਤਰ੍ਹਾਂ ਸੜ ਚੁੱਕੀ ਸੀ। ਉਸ ਦੇ ਹੱਥ ਮੰਜੇ ਨਾਲ ਬੰਨ੍ਹੇ ਹੋਏ ਸਨ, ਜਿਸ ਤੋਂ ਲੱਗਦਾ ਹੈ ਕਿ ਉਸ ਨੂੰ ਜ਼ਿੰਦਾ ਸਾੜ ਕੇ ਮਾਰਿਆ ਗਿਆ ਹੈ।

ਇਹ ਵੀ ਪੜ੍ਹੋ- ਤੇਜ਼ ਹਨੇਰੀ ਕਾਰਨ ਦੁੱਬਈ ਕਾਰਨੀਵਾਲ 'ਚ ਨੌਜਵਾਨ 'ਤੇ ਡਿੱਗਾ ਆਈਫਿਲ ਟਾਵਰ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਥਾਣਾ ਬਿਆਸ ਮੁਖੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਲਾਪ੍ਰਵਾਹ ਕਿਸਮ ਦਾ ਵਿਅਕਤੀ ਸੀ।ਮ੍ਰਿਤਕਾ ਗਰਭਵਤੀ ਸੀ ਤੇ ਉਸ ਨੇ ਅੱਜ ਆਪਣੇ ਪਤੀ ਨੂੰ ਕਿਹਾ ਕਿ ਉਸ ਨੂੰ ਕਿਸੇ ਡਾਕਟਰ ਕੋਲੋਂ ਚੈੱਕ ਕਰਵਾ ਲਿਆਵੇ। ਇਸੇ ਗੱਲ ਨੂੰ ਲੈ ਕੇ ਦੋਹਾਂ ਵਿਚ ਤਕਰਾਰ ਹੋ ਗਿਆ ਜੋ ਮ੍ਰਿਤਕਾ ਦੀ ਮੌਤ ਦਾ ਕਾਰਨ ਬਣਿਆ। ਉਨ੍ਹਾਂ ਦੱਸਿਆਂ ਕਿ ਮ੍ਰਿਤਕਾ ਦੇ ਮਾਪਿਆਂ ਦੇ ਬਿਆਨਾਂ ’ਤੇ ਦੋਸ਼ੀ ਖਿਲਾਫ ਪਰਚਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਪਤੀ ਦੀ ਪ੍ਰੇਮੀਕਾ ਨੂੰ ਦੇਖ ਗੁੱਸੇ ਨਾਲ ਲਾਲ ਹੋਈ ਪਤਨੀ, ਫਿਰ ਚਲਾ ਦਿੱਤੀਆਂ ਇੱਟਾਂ,ਵੀਡੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News