ਪਤੀ ਤੋਂ ਤੰਗ ਆ ਕੇ ਵਿਆਹੁਤਾ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

Tuesday, Sep 19, 2017 - 04:17 PM (IST)

ਪਤੀ ਤੋਂ ਤੰਗ ਆ ਕੇ ਵਿਆਹੁਤਾ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

ਤਲਵੰਡੀ ਸਾਬੋ (ਮੁਨੀਸ਼) - ਇੱਥੋਂ ਦੇ ਪਿੰਡ ਸ਼ੇਖੂ 'ਚ ਇਕ ਪਤਨੀ ਵੱਲੋਂ ਆਪਣੇ ਪਤੀ ਤੋਂ ਤੰਗ ਆ ਕੇ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾ ਦਾ 2 ਸਾਲ ਪਹਿਲਾਂ ਪਿੰਡ ਸ਼ੇਖੂ 'ਚ ਵਿਆਹ ਹੋਇਆ ਸੀ ਅਤੇ ਉਨ੍ਹਾਂ ਦਾ ਇਕ 8 ਮਹੀਨੇ ਦਾ ਬੱਚਾ ਵੀ ਹੈ। ਮ੍ਰਿਤਕਾ ਦੇ ਪਰਿਵਾਰ ਵਾਲਿਆ ਨੇ ਦੋਸ਼ ਲਗਾਇਆ ਹੈ ਕਿ ਉਸ ਦਾ ਸਹੁਰਾ ਪਰਿਵਾਰ ਲੜਕੀ ਨੂੰ ਪਰੇਸ਼ਾਨ ਕਰਦਾ ਸੀ।


Related News