ਪਤਨੀ ਦਾ ਕਤਲ ਕਰਕੇ ਪਤੀ ਨੇ ਕੀਤੀ ਸੀ ਖ਼ੁਦਕੁਸ਼ੀ, ਵਾਇਰਲ ਵੀਡੀਓ ਦੇ ਆਧਾਰ ’ਤੇ ਖੁੱਲ੍ਹਿਆ ਨਵਾਂ ਭੇਤ

Wednesday, Nov 18, 2020 - 07:26 PM (IST)

ਪਤਨੀ ਦਾ ਕਤਲ ਕਰਕੇ ਪਤੀ ਨੇ ਕੀਤੀ ਸੀ ਖ਼ੁਦਕੁਸ਼ੀ, ਵਾਇਰਲ ਵੀਡੀਓ ਦੇ ਆਧਾਰ ’ਤੇ ਖੁੱਲ੍ਹਿਆ ਨਵਾਂ ਭੇਤ

ਕਪੂਰਥਲਾ (ਭੂਸ਼ਣ/ਮਲਹੋਤਰਾ)—ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰਨ ਤੋਂ ਬਾਅਦ ਖ਼ੁਦ ਪਾਣੀ ਦੀ ਟੈਂਕੀ ’ਤੇ ਚੜ੍ਹ ਕੇ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਵਾਲੇ ਪਤੀ ਵੱਲੋਂ ਵੀਡੀਓ ਵਾਇਰਲ ਕੀਤੀ ਗਈ ਸੀ। ਇਸੇ ਵੀਡੀਓ ਦੇ ਆਧਾਰ ’ਤੇ ਨਵਾਂ ਭੇਤ ਖੁੱਲ੍ਹਣ ਦੌਰਾਨ ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਧਾਰਾ 306 ’ਚ ਇਕ ਹੋਰ ਮੁਲਜ਼ਮ ਨੂੰ ਨਾਮਜ਼ਦ ਕੀਤਾ ਹੈ। 

PunjabKesari

ਹੁਣ ਇਸ ਮਾਮਲੇ ’ਚ ਨਾਮਜ਼ਦ ਮੁਲਜ਼ਮਾਂ ਦੀ ਗਿਣਤੀ 5 ਹੋ ਗਈ ਹੈ। ਜਾਣਕਾਰੀ ਦਿੰਦੇ ਡੀ. ਐੱਸ. ਪੀ. ਸਬ-ਡਿਵੀਜ਼ਨ ਸੁਰਿੰਦਰ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਰਾਜ ਕੁਮਾਰ ਪੱਡਾ ਨਾਮੀ ਇਕ ਵਿਅਕਤੀ ਨੇ ਆਪਣੀ ਪਤਨੀ ਪ੍ਰੀਆ ਦਾ ਗਲਾ ਘੁੱਟ ਕੇ ਕਤਲ ਕਰਨ ਤੋਂ ਬਾਅਦ ਖ਼ੁਦ ਸ਼ਾਲੀਮਾਗ ਬਾਗ ’ਚ ਸਥਿਤ ਪਾਣੀ ਦੀ ਟੈਂਕੀ ’ਤੇ ਚੜ੍ਹ ਗਿਆ ਸੀ, ਜਿਸ ਦੌਰਾਨ ਉਸ ਨੇ ਵੀਡਿਓ ਵਾਇਰਲ ਕਰਕੇ ਕੁਝ ਵਿਅਕਤੀਆਂ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਸੀ। ਜਿਸ ਦੌਰਾਨ ਕਤਲ ਮਾਮਲੇ ’ਚ ਮੁਲਜ਼ਮ ਰਾਜ ਕੁਮਾਰ ਪੱਡਾ ਨੇ ਟੈਂਕੀ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ। ਪੁਲਸ ਨੂੰ ਤਲਾਸ਼ੀ ’ਚ ਇਕ ਸੁਸਾਈਡ ਨੋਟ ਵੀ ਮਿਲਿਆ ਸੀ, ਜਿਸ ’ਤੇ ਪੁਲਸ ਨੇ ਮਿ੍ਰਤਕਾ ਪਿ੍ਰਆ ਦੇ ਪੇਕੇ ਪਰਿਵਾਰ ਨਾਲ ਸਬੰਧਤ 4 ਵਿਅਕਤੀਆਂ ਖ਼ਿਲਾਫ਼ ਧਾਰਾ 306 ਦੇ ਤਹਿਤ ਮਾਮਲਾ ਦਰਜ ਕੀਤਾ ਸੀ। 

ਇਹ ਵੀ ਪੜ੍ਹੋ: ਨਵਾਂਸ਼ਹਿਰ ’ਚ ਪਹਿਲੀ ਧੁੰਦ ਕਾਰਨ ਵਾਪਰਿਆ ਵੱਡਾ ਹਾਦਸਾ, ਆਪਸ ’ਚ ਟਕਰਾਈਆਂ ਅੱਧੀ ਦਰਜਨ ਗੱਡੀਆਂ

ਇਸ ਦੌਰਾਨ ਟੈਂਕੀ ’ਤੇ ਚੜ੍ਹੇ ਰਾਜ ਕੁਮਾਰ ਨੇ ਲਗਾਤਾਰ ਵੀਡੀਓ ਵਾਇਰਲ ਕਰਕੇ ਅਮਿਤ ਬੇਰੀ ਪੁੱਤਰ ਦੇਸ ਬੇਰੀ ਦਾ ਨਾਂ ਲਿਆ ਸੀ। ਜਿਸ ਦੇ ਆਧਾਰ ’ਤੇ ਪੁਲਸ ਨੇ ਵੀਡੀਓ ਨੂੰ ਆਪਣੇ ਕਬਜ਼ੇ ’ਚ ਲੈ ਕੇ ਜਾਂਚ ਦੇ ਬਾਅਦ ਅਮਿਤ ਬੇਰੀ ਨੂੰ ਮਾਮਲੇ ’ਚ ਨਾਮਜ਼ਦ ਕਰ ਲਿਆ ਹੈ।

ਇਹ ਵੀ ਪੜ੍ਹੋ: ਨਹੀਂ ਵੇਖਿਆ ਹੋਵੇਗਾ ਅਜਿਹਾ ਅਨੋਖਾ ਵਿਆਹ, ਬਰਾਤੀਆਂ ਨੇ ਹੱਥਾਂ 'ਚ ਝੰਡੇ ਚੁੱਕ ਲਾਏ ਮੋਦੀ ਵਿਰੁੱਧ ਨਾਅਰੇ


author

shivani attri

Content Editor

Related News