ਪਤਨੀ ਦੇ 'ਤਸੀਹਿਆਂ' ਤੋਂ ਦੁਖੀ ਪਤੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਪਤਨੀ ਤੇ ਪੁੱਤਰ ਖ਼ਿਲਾਫ਼ ਮਾਮਲਾ ਦਰਜ

02/11/2024 1:02:33 AM

ਫਗਵਾੜਾ (ਜਲੋਟਾ)- ਫਗਵਾੜਾ ਪੁਲਸ ਵੱਲੋਂ ਆਪਣੀ ਪਤਨੀ ਅਤੇ ਪੁੱਤਰ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦੇ ਮਾਮਲੇ ’ਚ ਇਨ੍ਹਾਂ ਖ਼ਿਲਾਫ਼ ਧਾਰਾ 306 ਤਹਿਤ ਮਾਮਲਾ ਦਰਜ ਕਰਨ ਦੀ ਸਨਸਨੀਖੇਜ਼ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਨਵਦੀਪ ਸਿੰਘ ਬਸਰਪੁਰੀ ਪੁੱਤਰ ਸੁਖਵਿੰਦਰ ਸਿੰਘ ਬਸਰਪੁਰੀ ਵਾਸੀ ਬਸਰਪੁਰ ਰੰਗੜ-ਨੰਗਲ ਬਟਾਲਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਖ਼ੁਲਾਸਾ ਕੀਤਾ ਹੈ ਕਿ ਅਮਰੀਕ ਸਿੰਘ ਬਾਜਵਾ ਨੇ ਆਪਣੀ ਪਤਨੀ ਸੁਖਵਿੰਦਰ ਕੌਰ ਅਤੇ ਪੁੱਤਰ ਮਨਪ੍ਰੀਤ ਸਿੰਘ ਬਾਜਵਾ ਵੱਲੋਂ ਉਸ ਨੂੰ ਮਾਨਸਿਕ ਅਤੇ ਸਰੀਰਕ ਤੌਰ ’ਤੇ ਤਸੀਹੇ ਦੇਣ ਤੋਂ ਬਾਅਦ ਖੁਦਕੁਸ਼ੀ ਕੀਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਜਲੰਧਰ ਦੇ ਮਸ਼ਹੂਰ ਨਿੱਜੀ ਸਕੂਲ ਨੂੰ ਸਿੱਖਿਆ ਵਿਭਾਗ ਦਾ ਨੋਟਿਸ, 'ਪੰਜਾਬ ਐਕਟ' ਦੀ ਹੋ ਰਹੀ ਉਲੰਘਣਾ

ਪੁਲਸ ਨੇ ਮੁਲਜ਼ਮ ਸੁਖਵਿੰਦਰ ਕੌਰ ਅਤੇ ਉਸ ਦੇ ਪੁੱਤਰ ਮਨਪ੍ਰੀਤ ਸਿੰਘ ਬਾਜਵਾ ਖ਼ਿਲਾਫ਼ ਥਾਣਾ ਫਗਵਾੜਾ ’ਚ ਧਾਰਾ 306 ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਮੁਲਜ਼ਮ ਮਾਂ-ਪੁੱਤਰ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਸਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Anmol Tagra

This news is Content Editor Anmol Tagra