ਕਹਿਰ ਓ ਰੱਬਾ! ਹਾਦਸੇ ਨੇ ਤਬਾਹ ਕਰ ''ਤਾ ਟੱਬਰ, ਪਤੀ-ਪਤਨੀ ਦੀ ਮੌਤ ਮਗਰੋਂ ਮਾਸੂਮ ਦੀ ਵੀ ਮੌਤ
Monday, Jul 21, 2025 - 05:08 PM (IST)

ਮੁਕੇਰੀਆਂ (ਬਲਬੀਰ)- ਨੈਸ਼ਨਲ ਹਾਈਵੇਅ ਜਲੰਧਰ-ਪਠਾਨਕੋਟ 'ਤੇ ਬੀਤੇ ਦਿਨ ਪਿੰਡ ਮੁਸਾਹਿਬਪੁਰ ਨੇੜੇ ਵਾਪਰੇ ਇਕ ਹਾਦਸੇ ਵਿਚ ਪਤੀ-ਪਤਨੀ ਦੀ ਮੌਤ ਹੋ ਗਈ ਸੀ। ਇਸ ਦੌਰਾਨ ਉਨ੍ਹਾਂ ਦਾ 4 ਸਾਲਾ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ। ਇਹ ਹਾਦਸਾ ਇਕ ਟਰੱਕ ਨੇ ਐਕਟਿਵਾ 'ਤੇ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ ਸੀ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ ਸੀ।
ਇਹ ਵੀ ਪੜ੍ਹੋ: UP ਦੇ ਗੈਂਗਸਟਰ ਨੇ ਜਲੰਧਰ 'ਚ ਲੁੱਟੇ 25 ਲੱਖ ਰੁਪਏ ਦੇ ਗਹਿਣੇ, ਹੋਏ ਵੱਡੇ ਖ਼ੁਲਾਸੇ
ਹਾਦਸੇ ਵਿਚ ਪਤੀ-ਪਤਨੀ ਦੀ ਮੌਤ ਹੋ ਗਈ ਸੀ ਅਤੇ ਉਨ੍ਹਾਂ ਦਾ 4 ਸਾਲਾ ਪੁੱਤਰ ਮਨਕੀਰਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਯਾਦ ਰਹੇ ਕਿ ਮਨਕੀਰਤ ਸਿੰਘ ਸਟਾਰ ਪਬਲਿਕ ਸਕੂਲ ਖਿੱਚੀਆਂ ਯੂ. ਕੇ. ਜੀ. ਵਿੱਚ ਪੜ੍ਹਦਾ ਸੀ, ਜਿਸ ਨੂੰ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕੀਤਾ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲ਼ੀਆਂ! ਸਮਾਜਸੇਵੀ ਨੂੰ ਰਸਤੇ 'ਚ ਘੇਰ ਕਰ 'ਤਾ ਵੱਡਾ ਕਾਂਡ
ਇਸ ਸਬੰਧੀ ਐੱਸ. ਐੱਚ. ਓ. ਜੋਗਿੰਦਰ ਸਿੰਘ ਨੇ ਦੱਸਿਆ ਕਿ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਨਾਲ ਉਨ੍ਹਾਂ ਨੇ ਟਰੱਕ ਨੂੰ ਟਰੇਸ ਕੀਤਾ ਅਤੇ ਉਸ ਨਿਸ਼ਾਨਦੇਹੀ ਅਨੁਸਾਰ ਟਰੱਕ ਦਾ ਪਿੱਛਾ ਕੀਤਾ ਅਤੇ ਸ਼ੰਭੂ ਬੈਰੀਅਰ ਤੋਂ ਟਰੱਕ ਡਰਾਈਵਰ ਨੂੰ ਟਰੱਕ ਸਮੇਤ ਕਾਬੂ ਕਰ ਲਿਆ, ਜਿਸ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਹਾਦਸਾ! ਪਤੀ-ਪਤਨੀ ਦੀ ਇਕੱਠਿਆਂ ਹੋਈ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e