ਕਾਰ ਸਵਾਰ ਪਤੀ-ਪਤਨੀ ਨਾਲ ਕੁੱਟਮਾਰ, ਪਤਨੀ ਨਾਲ ਛੇੜਛਾੜ
Thursday, Jan 22, 2026 - 07:03 PM (IST)
ਲੁਧਿਆਣਾ (ਅਨਿਲ): ਥਾਣਾ ਲਾਡੋਵਾਲ ਦੀ ਪੁਲਸ ਨੇ ਇਕ ਕਾਰ ਚਾਲਕ ਪਤੀ-ਪਤਨੀ ਨਾਲ ਕੁੱਟਮਾਰ ਕਰਨ ਅਤੇ ਪਤਨੀ ਨਾਲ ਛੇੜਛਾੜ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਥਾਣੇਦਾਰ ਟਹਿਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਅਭਿਨਵ ਅਟਵਾਲ ਵਾਸੀ ਛਾਉਣੀ ਮੁਹੱਲਾ ਨੇ ਦੱਸਿਆ ਕਿ ਜਦੋਂ ਉਹ ਆਪਣੀ ਪਤਨੀ ਨਾਲ ਕਾਰ ਵਿਚ ਸਵਾਰ ਹੋ ਕੇ ਬਾੜੇਵਾਲ ਡੋਗਰਾ ਤੋਂ ਲਾਦੀਆਂ ਕਲਾਂ ਵੱਲ ਜਾ ਰਿਹਾ ਸੀ, ਤਾਂ ਸੜਕ 'ਤੇ ਖੜ੍ਹੇ 5-6 ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੀ ਕਾਰ ਨੂੰ ਜ਼ਬਰਦਸਤੀ ਰੋਕ ਲਿਆ।
ਮੁਲਜ਼ਮਾਂ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਸ਼ਿਕਾਇਤਕਰਤਾ ਦੀ ਪਤਨੀ ਦਾ ਹੱਥ ਫੜ ਕੇ ਉਸ ਨੂੰ ਜ਼ਬਰਦਸਤੀ ਬਾਹਰ ਕੱਢਿਆ ਅਤੇ ਉਸ ਨਾਲ ਛੇੜਛਾੜ ਕੀਤੀ। ਪੁਲਸ ਨੇ ਇਸ ਮਾਮਲੇ ਵਿਚ ਰਸ਼ਪਾਲ ਸਿੰਘ, ਉਸ ਦੇ ਲੜਕੇ ਜੁਗਰਾਜ ਸਿੰਘ ਅਤੇ ਤਿੰਨ-ਚਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਰਸ਼ਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
