ਵਿਅਕਤੀ ਨੇ ਔਰਤ ਦੇ ਜੜਿਆ ਥੱਪੜ! ਫ਼ਿਰ ਪਤੀ ''ਤੇ ਵੀ ਕੀਤਾ ਹਮਲਾ

Wednesday, Aug 21, 2024 - 03:46 PM (IST)

ਲੁਧਿਆਣਾ (ਗੌਤਮ): ਕਰਨੈਲ ਸਿੰਘ ਨਗਰ ਵਿਚ ਰੰਜਿਸ਼ ਦੇ ਚਲਦਿਆਂ ਇਕ ਨੌਜਵਾਨ ਨੇ ਇਕ ਔਰਤ ਨਾਲ ਗਾਲੀ-ਗਲੋਚ ਕੀਤੀ ਤੇ ਉਸ ਨਾਲ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦਿੱਤਾ। ਜਦੋਂ ਔਰਤ ਦੇ ਪਤੀ ਨੇ ਉਕਤ ਨੌਜਵਾਨ ਖ਼ਿਲਾਫ਼ ਥਾਣਾ ਦੁੱਗਰੀ 'ਚ ਸ਼ਿਕਾਇਤ ਦਰਜ ਕਰਵਾਈ ਤਾਂ ਗੁੱਸੇ 'ਚ ਆਏ ਨੌਜਵਾਨ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਦੇ ਪਤੀ 'ਤੇ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ। ਪੁਲਸ ਨੇ ਪੀੜਤ ਮੋਨੂੰ ਦੇ ਬਿਆਨਾਂ ਦੇ ਆਧਾਰ 'ਤੇ ਰਾਹੁਲ ਅਤੇ ਉਸ ਦੇ 9 ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਖ਼ਬਰ ਵੀ ਪੜ੍ਹੋ - ਬੇਸ਼ਰਮੀ ਦੀਆਂ ਹੱਦਾਂ ਪਾਰ! ਘਰ ਆਏ ਜਵਾਈ ਨੇ 12 ਸਾਲਾ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਇਸ ਸਬੰਧੀ ਸ਼ਿਕਾਇਤਕਰਤਾ ਮੋਨੂੰ ਵਾਸੀ ਸੂਆ ਰੋਡ, ਕਰਨੈਲ ਸਿੰਘ ਨਗਰ ਨੇ ਪੁਲਸ ਨੂੰ ਦੱਸਿਆ ਕਿ ਰੰਜਿਸ਼ ਦੇ ਚੱਲਦਿਆਂ ਸੁਖਵਿੰਦਰ ਸਿੰਘ ਉਰਫ਼ ਸੁੱਖੀ ਨੇ ਉਸ ਦੀ ਪਤਨੀ ਰੇਖਾ ਨਾਲ ਗਾਲੀ-ਗਲੋਚ ਕੀਤੀ ਅਤੇ ਥੱਪੜ ਮਾਰਿਆ ਸੀ। ਜਿਸ ਤੋਂ ਗੁੱਸੇ ਵਿਚ ਆ ਕੇ ਉਸ ਨੇ ਸੁੱਖੀ ਖ਼ਿਲਾਫ਼ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ। ਅਗਲੇ ਦਿਨ ਉਕਤ ਵਿਅਕਤੀਆਂ ਨੇ ਉਸ ਨੂੰ ਸੜਕ ’ਤੇ ਘੇਰ ਲਿਆ, ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਤੇ ਭੱਜ ਗਏ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News