ਨਾਜਾਇਜ਼ ਸਬੰਧਾਂ ਤੋਂ ਖਫ਼ਾ ਪਤੀ ਨੇ ਪਤਨੀ ਤੇ ਉਸਦੇ ਪ੍ਰੇਮੀ ਨੂੰ ਦਿੱਤੀ ਰੂਹ ਕੰਬਾਊ ਮੌਤ, ਜੰਗਲ ’ਚ ਸੁੱਟੀਆਂ ਲਾਸ਼ਾਂ

Thursday, May 20, 2021 - 07:07 PM (IST)

ਨਾਜਾਇਜ਼ ਸਬੰਧਾਂ ਤੋਂ ਖਫ਼ਾ ਪਤੀ ਨੇ ਪਤਨੀ ਤੇ ਉਸਦੇ ਪ੍ਰੇਮੀ ਨੂੰ ਦਿੱਤੀ ਰੂਹ ਕੰਬਾਊ ਮੌਤ,  ਜੰਗਲ ’ਚ ਸੁੱਟੀਆਂ ਲਾਸ਼ਾਂ

ਗੁਰਦਾਸਪੁਰ/ਪਾਕਿਸਤਾਨ (ਜ. ਬ.) - ਪਤਨੀ ਦੇ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਇਕ ਵਿਅਕਤੀ ਵਲੋਂ ਆਪਣੀ ਪਤਨੀ ਅਤੇ ਉਸ ਦੇ ਪ੍ਰੇਮੀ ਦਾ ਗੋਲੀ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਅਕਤੀ ਨੇ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਦੋਵਾਂ ਦੀਆਂ ਲਾਸ਼ਾਂ ਨੂੰ ਕਿਸੇ ਸੁੰਨਸਾਨ ਜਗ੍ਹਾ ’ਤੇ ਸੁੱਟ ਦਿੱਤਾ। ਇਸ ਘਟਨਾ ਦਾ ਪਤਾ ਲੱਗਣ ’ਤੇ ਮੌਕੇ ’ਤੇ ਪੁੱਜੀ ਪੁਲਸ ਨੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। 

ਪੜ੍ਹੋ ਇਹ ਵੀ ਖਬਰ - ਭਰਾਵਾਂ 'ਚ ਹੋਏ ਤਕਰਾਰ ਨੇ ਧਾਰਿਆ ਖ਼ੂਨੀ ਰੂਪ, ਪੁੱਤ ਨੇ ਪਿਓ ਨੂੰ ਦਿੱਤੀ ਦਰਦਨਾਕ ਮੌਤ

ਸਰਹੱਦ ਪਾਰ ਸੂਤਰਾਂ ਅਨੁਸਾਰ ਕੁੰਡ ਬੰਗਲਾਂ ਦੇ ਜੰਗਲਾਂ ’ਚ ਇਕ ਚਰਵਾਹਾਂ ਆਪਣੀਆਂ ਭੇਡ-ਬੱਕਰੀਆਂ ਚਰਾ ਰਿਹਾ ਸੀ। ਇਸ ਦੌਰਾਨ ਉਸ ਨੂੰ ਇਕ ਜਨਾਨੀ ਅਤੇ ਮਰਦ ਦੀ ਲਾਸ਼ ਪਈ ਹੋਈ ਮਿਲੀ। ਉਸ ਨੇ ਪੁਲਸ ਨੂੰ ਸੂਚਿਤ ਕੀਤਾ ਅਤੇ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਲਿਆ। ਪੁਲਸ ਨੇ ਮ੍ਰਿਤਕਾਂ ਦੀ ਪਛਾਣ ਲਈ ਜਦੋਂ ਆਲੇ-ਦੁਆਲੇ ਦੇ ਲੋਕਾਂ ਤੋਂ ਪੁੱਛਗਿੱਛ ਕਰਨੀ ਸ਼ੁਰੂ ਕੀਤੀ ਤਾਂ ਜਨਾਨੀ ਦੀ ਪਛਾਣ ਸਰਬਤੀ ਖਾਨ ਪਤਨੀ ਰੋਹਿਤ ਖਾਨ ਵਾਸੀ ਖਵਾਜਨ ਅਤੇ ਮਰਦ ਦੀ ਅਬਦੁੱਲ ਖਾਨ ਨਿਵਾਸੀ ਖਵਾਜਨ ਵਜੋਂ ਹੋਈ।

ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ ’ਚ ਪੈਰ ਪਸਾਰਣ ਲੱਗਾ 'ਬਲੈਕ ਫੰਗਸ', ਤਿੰਨ ਮਰੀਜ਼ਾਂ ਦੀ ਗਈ 'ਨਜ਼ਰ', ਦਹਿਸ਼ਤ 'ਚ ਲੋਕ 

ਪੁਲਸ ਨੇ ਸ਼ੱਕ ਦੇ ਆਧਾਰ ’ਤੇ ਸਰਬਤੀ ਦੇ ਪਤੀ ਰੋਹਿਤ ਖਾਨ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਜੁਰਮ ਸਵੀਕਾਰ ਕਰਦੇ ਹੋਏ ਕਿਹਾ ਕਿ ਉਸ ਦੀ ਪਤਨੀ ਦੇ ਅਬਦੁੱਲ ਖਾਨ ਨਾਲ ਨਾਜਾਇਜ਼ ਸਬੰਧ ਸੀ। ਇਸੇ ਕਾਰਨ ਉਸ ਨੇ ਦੋਵਾਂ ਦਾ ਘਰ ’ਚ ਕਤਲ ਕਰ ਲਾਸ਼ਾਂ ਜੰਗਲ ’ਚ ਸੁੱਟ ਦਿੱਤੀਆਂ ਸਨ।

ਪੜ੍ਹੋ ਇਹ ਵੀ ਖਬਰ - ਪਹਿਲਾਂ ਕੀਤਾ ‘ਪਿਆਰ’ ਫਿਰ ਵਿਆਹ ਤੋਂ ਕੀਤਾ ‘ਇਨਕਾਰ’, ਕੁੜੀ ਤੋਂ ਪਰੇਸ਼ਾਨ ਮੁੰਡੇ ਨੇ ਮਾਰੀ ਖੁਦ ਨੂੰ ‘ਗੋਲ਼ੀ


author

rajwinder kaur

Content Editor

Related News