ਵਿਆਹ ਤੋਂ 7 ਸਾਲ ਬਾਅਦ ਵੀ ਨਾ ਹੋਇਆ ਬੱਚਾ, ਹੈਵਾਨ ਬਣੇ ਪਤੀ ਨੇ ਪਤਨੀ ਨੂੰ ਦਿੱਤੀ ਦਰਦਨਾਕ ਮੌਤ
Sunday, Jan 15, 2023 - 06:40 PM (IST)
ਲੁਧਿਆਣਾ : ਲੁਧਿਆਣਾ ਦੇ ਰਾਏਕੋਟ ਦੇ ਪਿੰਡ ਤਾਜਪੁਰ ਵਿਚ ਰਹਿਣ ਵਾਲੇ ਇਕ ਵਿਅਕਤੀ ਨੇ ਵਿਆਹ ਤੋਂ ਸਾਢੇ ਸੱਤ ਸਾਲ ਬਾਅਦ ਵੀ ਬੱਚਾ ਨਾ ਹੋਣ ’ਤੇ ਆਪਣੀ ਪਤਨੀ ਨੂੰ ਕਥਿਤ ਤੌਰ ’ਤੇ ਜ਼ਹਿਰ ਦੇ ਕੇ ਮਾਰ ਮੁਕਾਇਆ। ਪੁਲਸ ਮੁਤਾਬਕ ਮੁਲਜ਼ਮ ਆਪਣੀ ਪਤਨੀ ’ਤੇ ਸ਼ੱਕ ਕਰਦਾ ਸੀ। ਸਦਰ ਰਾਏਕੋਟ ਪੁਲਸ ਨੇ ਮੁਲਜ਼ਮ ਸ਼ਰਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਪਤੀ ਪਿੰਡ ਵਿਚ ਹੀ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਹੈ। ਮ੍ਰਿਤਕਾ ਦੀ ਪਛਾਣ ਜਸਵਿੰਦਰ ਕੌਰ (31) ਦੇ ਰੂਪ ਵਿਚ ਹੋਈ ਹੈ। ਉਸ ਦੀ ਮਾਂ ਅਮਰਜੀਤ ਕੌਰ ਨੇ ਦੋਸ਼ ਲਗਾਇਆ ਕਿ ਬੱਚਾ ਨਾ ਹੋਣ ’ਤੇ ਸ਼ਰਨਜੀਤ ਉਸ ਦੀ ਕੁੱਟਮਾਰ ਕਰਦਾ ਸੀ। 10 ਜਨਵਰੀ ਨੂੰ ਵੀ ਮੁਲਜ਼ਮ ਨੇ ਫਿਰ ਉਸ ਦੀ ਧੀ ਨਾਲ ਕੁੱਟਮਾਰ ਕੀਤੀ ਜਦੋਂ ਉਸ ਦੀ ਧੀ ਨੇ ਉਸ ਨੂੰ ਇਹ ਗੱਲ ਦੱਸੀ ਤਾਂ ਉਸ ਨੇ ਸ਼ਰਨਜੀਤ ਨੂੰ ਫੋਨ ਕੀਤਾ। ਉਸ ਨੂੰ ਸਮਝਾਇਆ ਪਰ ਉਹ ਨਹੀਂ ਮੰਨਿਆ।
ਇਹ ਵੀ ਪੜ੍ਹੋ : ਜੇਲ੍ਹ ’ਚ ਬੰਦ ਖ਼ਤਰਨਾਕ ਗੈਂਗਸਟਰ ਨੇ ਅੰਮ੍ਰਿਤਪਾਲ ਸਿੰਘ ਨੂੰ ਲਿਖੀ ਚਿੱਠੀ, ਆਖੀਆਂ ਵੱਡੀਆਂ ਗੱਲਾਂ
ਉਕਤ ਨੇ ਦੱਸਿਆ ਕਿ 11 ਜਨਵਰੀ ਨੂੰ ਸ਼ਰਨਜੀਤ ਸਿੰਘ ਨੇ ਉਸ ਨੂੰ ਦੱਸਿਆ ਕਿ ਜਸਵਿੰਦਰ ਕੌਰ ਬਾਥਰੂਮ ਵਿਚ ਡਿੱਗ ਗਈ ਹੈ ਅਤੇ ਉਹ ਬੇਹੋਸ਼ ਹੋ ਗਈ ਹੈ, ਇਸ ਤੋਂ ਬਾਅਦ ਉਹ ਪਿੰਡ ਤਾਜਪੁਰ ਪਹੁੰਚੀ। ਜਿੱਥੇ ਪਹੁੰਚ ਕੇ ਉਸ ਨੇ ਦੇਖਿਆ ਕਿ ਉਸ ਦੀ ਧੀ ਬਿਸਤਰੇ ’ਤੇ ਬੇਹੋਸ਼ ਪਈ ਸੀ। ਉਸ ਦੇ ਮੂੰਹ ਅਤੇ ਨੱਕ ’ਚੋਂ ਝੱਗ ਨਿਕਲ ਰਹੀ ਸੀ। ਪੁੱਛੇ ਜਾਣ ’ਤੇ ਸ਼ਰਨਜੀਤ ਨੇ ਕਿਹਾ ਕਿ ਇਸ ਨੂੰ ਦੌਰਾ ਪਿਆ ਹੈ, ਉਹ ਜਲਦੀ ਹੀ ਨਾਰਮਲ ਹੋ ਜਾਵੇਗੀ। ਜਿਸ ਤੋਂ ਬਾਅਦ ਉਹ ਆਪਣੀ ਧੀ ਨੂੰ ਹਸਪਤਾਲ ਲੈ ਗਈ, ਜਿੱਥੇ ਸ਼ੁੱਕਰਵਾਰ ਨੂੰ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਮਾਘੀ ਮੇਲੇ ’ਚ ਚੱਲ ਰਹੇ ‘ਮੌਤ ਦੇ ਖੂਹ’ ਸ਼ੋਅ ’ਚ ਹੋਇਆ ਹੰਗਾਮਾ, ਮਚੇ ਚੀਕ-ਚਿਹਾੜੇ ’ਚ ਵਾਪਰੀ ਵੱਡੀ ਘਟਨਾ
ਕੀ ਕਹਿਣਾ ਹੈ ਪੁਲਸ ਦਾ
ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਮ੍ਰਿਤਕਾ ਦੀ ਮਾਂ ਨੇ ਉਸ ਦੇ ਪਤੀ ’ਤੇ ਜ਼ਹਿਰ ਦੇ ਕੇ ਮਾਰਨ ਦੇ ਦੋਸ਼ ਲਗਾਏ ਹਨ। ਜਿਸ ਤੋਂ ਬਾਅਦ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਨੂੰ ਬਸ ਸਟੈਂਡ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਫਰਾਰ ਹੋਣ ਦੀ ਤਿਆਰੀ ਵਿਚ ਸੀ। ਪੁਲਸ ਨੇ ਉਸ ਦਾ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ, ਜਿਸ ਦੌਰਾਨ ਉਸ ਪਾਸੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਕਾਂਸਟੇਬਲ ਕੁਲਦੀਪ ਬਾਜਵਾ ਦਾ ਕਤਲ ਕਰਨ ਵਾਲੇ ਗੈਂਗਸਟਰ ਜ਼ੋਰਾ ਦਾ ਪੁਲਸ ਨੇ ਕੀਤਾ ਐਨਕਾਊਂਟਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।