ਬਠਿੰਡਾ ’ਚ ਦਰਦਨਾਕ ਘਟਨਾ, ਪਤੀ-ਪਤਨੀ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ

Tuesday, Sep 06, 2022 - 05:46 PM (IST)

ਬਠਿੰਡਾ ’ਚ ਦਰਦਨਾਕ ਘਟਨਾ, ਪਤੀ-ਪਤਨੀ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ

ਬਠਿੰਡਾ (ਵਿਜੇ ਵਰਮਾ) : ਬਠਿੰਡਾ ਜ਼ਿਲ੍ਹੇ ਤੋਂ ਪਰਸਰਾਮ ਨਗਰ ਦੇ ਰਹਿਣ ਵਾਲੇ ਪਤੀ-ਪਤਨੀ ਵੱਲੋਂ ਬੀਤੀ ਰਾਤ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪਰਸਰਾਮ ਨਗਰ , ਸੰਧੂ ਸੀਮਿੰਟ ਸਟੋਰ ਦੇ ਰਹਿਣ ਵਾਲੇ ਪਤੀ-ਪਤਨੀ ਨੇ ਸਲਫਾਸ ਖਾ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਬਾਰੇ ਪਤਾ ਲੱਗਣ 'ਤੇ ਆਂਢ-ਗੁਆਂਢ 'ਚ ਰਹਿੰਦੇ ਲੋਕਾਂ ਵੱਲੋਂ ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ ਅਤੇ ਐਂਬੂਲੈਂਸ ਰਾਹੀਂ ਦੋਵਾਂ ਨੂੰ ਸਿਵਲ ਹਸਪਤਾਲ ਪਹੁੰਚਿਆਂ ਗਿਆ। ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਜਾਂਦੇ ਵੇਲੇ ਪਤੀ ਦੀ ਨਬਜ਼ ਚੱਲ ਰਹੀ ਸੀ ਜਦਕਿ ਪਤਨੀ ਦੀ ਮੌਤ ਹੋ ਚੁੱਕੀ ਸੀ। ਹਸਪਤਾਲ ਪਹੁੰਚਣ 'ਤੇ ਡਾਕਟਰਾਂ ਨੇ ਪਤੀ ਨੂੰ ਵੀ ਮ੍ਰਿਤਕ ਐਲਾਨ ਦਿੱਤਾ। 

ਇਹ ਵੀ ਪੜ੍ਹੋ- ਅੰਨਦਾਤੇ ਦੀ ਜੂਨ ਬੁਰੀ! ਤਲਵੰਡੀ ਸਾਬੋ ਤੇ ਭੀਖੀ 'ਚ ਕਰਜ਼ੇ ਤੋਂ ਪਰੇਸ਼ਾਨ 2 ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀ

ਮ੍ਰਿਤਕਾਂ ਦੀ ਪਛਾਣ ਭੂਸ਼ਣ ਕੁਮਾਰ (59) ਪੁੱਤਰ ਕੁਲਵੰਤ ਸਿੰਘ ਰਾਏ ਅਤੇ ਰਿਤੂ (51) ਵਾਸੀ ਸੋਨੀਪਤ (ਹਰਿਆਣਾ) ਵਜੋਂ ਹੋਈ ਹੈ। ਗੱਲਬਾਤ ਕਰਦਿਆਂ ਮ੍ਰਿਤਕ ਦੇ ਕਰੀਬੀ ਰਿਸ਼ਤੇਦਾਰ ਨੇ ਦੱਸਿਆ ਕਿ ਮ੍ਰਿਤਕ ਪਤੀ-ਪਤਨੀ ਕਰੀਬ 2 ਮਹੀਨੇ ਪਹਿਲਾਂ ਬਠਿੰਡਾ ਵਿਖੇ ਕਿਰਾਏ ਦੇ ਮਕਾਨ 'ਚ ਰਹਿਣ ਲਈ ਆਏ ਸਨ। ਫਿਲਹਾਲ ਮੁੱਢਲੀ ਕਾਰਵਾਈ ਤੋਂ ਬਾਅਦ ਮ੍ਰਿਤਕ ਦੋਵੇਂ ਪਤੀ-ਪਤਨੀ ਦੀ ਲਾਸ਼ ਨੂੰ ਮੋਰਚਰੀ 'ਚ ਰੱਖਵਾ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News