ਜਲੰਧਰ : ਚਾਈਂ-ਚਾਈਂ ਕਰਵਾਈ ਲਵ ਮੈਰਿਜ ਦਾ ਖ਼ੌਫਨਾਕ ਅੰਤ, ਪਤੀ-ਪਤਨੀ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ

Tuesday, Nov 29, 2022 - 06:07 PM (IST)

ਜਲੰਧਰ : ਚਾਈਂ-ਚਾਈਂ ਕਰਵਾਈ ਲਵ ਮੈਰਿਜ ਦਾ ਖ਼ੌਫਨਾਕ ਅੰਤ, ਪਤੀ-ਪਤਨੀ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ

ਜਲੰਧਰ (ਸੁਨੀਲ) : ਜਲੰਧਰ ਦੇ ਮਕਸੂਦਾਂ 'ਚ ਸ਼ੱਕੀ ਹਾਲਾਤ 'ਚ ਪਤੀ-ਪਤਨੀ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਪੂਜਾ ਅਤੇ ਹਰਿੰਦਰ ਵਾਸੀ ਹਰਗੋਬਿੰਦ ਨਗਰ, ਮਕਸੂਦਾਂ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਮਕਸੂਦਾਂ ਨੇ ਦੱਸਿਆ ਕਿ ਮ੍ਰਿਤਕ ਪਤੀ-ਪਤਨੀ ਦੇ ਕਿਸੇ ਰਿਸ਼ਤੇਦਾਰ ਨੇ ਕਮਰੇ ਦੇ ਰੋਸ਼ਨਦਾਨ ਦੀ ਜਾਲੀ ਤੋੜ ਕੇ ਕਮਰੇ ਦਾ ਦਰਵਾਜ਼ਾ ਖੋਲ੍ਹਿਆ ਅਤੇ ਜਦੋਂ ਅੰਦਰ ਦੇਖਿਆ ਤਾਂ ਦੋਵਾਂ ਨੇ ਖ਼ੁਦਕੁਸ਼ੀ ਕਰ ਲਈ ਸੀ ਤੇ ਹਰਿੰਦਰ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ ਅਤੇ ਪੂਜਾ ਦੀ ਲਾਸ਼ ਬੈੱਡ 'ਤੇ ਪਈ ਹੋਈ ਸੀ।

ਇਹ ਵੀ ਪੜ੍ਹੋ- ਹਾਲ-ਏ-ਪੰਜਾਬ! ਫਿਰੋਜ਼ਪੁਰ 'ਚ ਨਸ਼ੇੜੀ ਪਿਓ ਵੱਲੋਂ ਧੀ ਨੂੰ ਵੇਚਣ ਦੀ ਕੋਸ਼ਿਸ਼, ਭਰਾ 'ਤੇ ਬੇਸਬਾਲ ਨਾਲ ਹਮਲਾ

PunjabKesari

ਸੂਤਰਾਂ ਮੁਤਾਬਕ ਦੋਹਾਂ ਨੇ ਕਰੀਬ 6 ਸਾਲ ਪਹਿਲਾਂ ਲਵ ਮੈਰਿਜ ਕਰਵਾਈ ਸੀ। ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕਾਂ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਸ਼ਰੇਆਮ ਅਕਾਲੀ ਆਗੂ ਦਾ ਗੋਲ਼ੀਆਂ ਮਾਰ ਕੇ ਕਤਲ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News