ਅਜਨਾਲਾ ’ਚ ਹੈਵਾਨ ਬਣੇ ਪਤੀ ਨੇ ਦਿਨ-ਦਿਹਾੜੇ ਵੱਢੀ ਪਤਨੀ, ਮਾਸੂਮ ਧੀ ਨੂੰ ਉਤਾਰਿਆ ਮੌਤ ਦੇ ਘਾਟ

Monday, Jun 12, 2023 - 06:42 PM (IST)

ਅਜਨਾਲਾ ’ਚ ਹੈਵਾਨ ਬਣੇ ਪਤੀ ਨੇ ਦਿਨ-ਦਿਹਾੜੇ ਵੱਢੀ ਪਤਨੀ, ਮਾਸੂਮ ਧੀ ਨੂੰ ਉਤਾਰਿਆ ਮੌਤ ਦੇ ਘਾਟ

ਅਜਨਾਲਾ (ਗੁਰਜੰਟ) : ਪੁਲਸ ਥਾਣਾ ਅਜਨਾਲਾ ਅਧੀਨ ਆਉਂਦੇ ਸਰਹੱਦੀ ਪਿੰਡ ਚੱਕ ਡੋਗਰਾਂ ਰਾਜੂ ਸਿੰਘ ਵਾਸੀ ਚੱਕ ਡੋਗਰਾਂ ਨੇ ਆਪਣੀ ਪਤਨੀ ਬੱਗੀ ਕੌਰ ਨੂੰ ਕਥਿਤ ਤੌਰ ਤੌਰ ’ਤੇ ਜਾਨ ਤੋਂ ਮਾਰਨ ਦੀ ਨੀਅਤ ਨਾਲ ਜ਼ਖਮੀ ਕਰ ਦਿੱਤਾ ਹੈ ਅਤੇ ਆਪਣੀ ਮਾਸੂਮ ਧੀ ਨੂੰ ਮੌਕੇ ’ਤੇ ਮੌਤ ਦੇ ਘਾਟ ਉਤਾਰ ਦਿੱਤਾ। ਉਧਰ ਮੌਕੇ ’ਤੇ ਪਹੁੰਚੇ ਸਬ ਡਵੀਜ਼ਨ ਅਜਨਾਲਾ ਦੇ ਡੀ. ਐੱਸ. ਪੀ. ਸੰਜੀਵ ਕੁਮਾਰ ਅਤੇ ਥਾਣਾ ਅਜਨਾਲਾ ਦੇ ਮੁੱਖ ਅਫਸਰ ਇੰਸਪੈਕਟਰ ਮੁਖਤਿਆਰ ਸਿੰਘ ਨੇ ਕਥਿਤ ਮੁਲਜ਼ਮ ਰਾਜੂ ਸਿੰਘ ਨੂੰ ਮੌਕੇ ’ਤੇ ਕਾਬੂ ਕਰ ਲਿਆ।

ਇਹ ਵੀ ਪੜ੍ਹੋ : ਮੋਗਾ ’ਚ ਦਿਨ-ਦਿਹਾੜੇ ਤਿੰਨ ਨੌਜਵਾਨਾਂ ਨੇ ਜਿਊਲਰ ਨੂੰ ਮਾਰੀ ਗੋਲ਼ੀ

PunjabKesari

ਪੁਲਸ ਨੇ ਮ੍ਰਿਤਕ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਜ਼ਖ਼ਮੀ ਔਰਤ ਨੂੰ ਅਜਨਾਲਾ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਪੁਲਸ ਮੁਤਾਬਕ ਜਾਂਚ ਪੜਤਾਲ ਕਰਨ ਤੋਂ ਬਾਅਦ ਹੀ ਅਸਲ ਤੱਥ ਸਾਹਮਣੇ ਆ ਸਕਣਗੇ। 

ਇਹ ਵੀ ਪੜ੍ਹੋ : ਬਟਾਲਾ ’ਚ ਖ਼ੌਫਨਾਕ ਵਾਰਦਾਤ, ਘਰੇਲੂ ਕੰਮ ਕਰ ਰਹੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News