ਸੜਕ ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਪਤੀ-ਪਤਨੀ ਦੀ ਦਰਦਨਾਕ ਮੌਤ
Friday, Apr 04, 2025 - 05:09 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਟਾਂਡਾ ਹੁਸ਼ਿਆਰਪੁਰ ਰੋਡ 'ਤੇ ਨੈਨੋਵਾਲ ਵੈਦ ਪੈਟਰੋਲ ਪੰਪ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਪਤੀ-ਪਤਨੀ ਦੀ ਦਰਦਨਾਕ ਮੌਤ ਹੋ ਗਈ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਪੈਟਰੋਲ ਪੰਪ ਵੱਲ ਮੁੜਨ ਲੱਗਿਆ ਮੋਟਰ ਸਾਈਕਲ ਸਵਾਰ ਕਾਰ ਦੀ ਚਪੇਟ ਵਿਚ ਆ ਗਏ।
ਇਹ ਵੀ ਪੜ੍ਹੋ: ਪੰਜਾਬ ਦੇ ਕਿਸਾਨਾਂ ਦੇ ਖ਼ਾਤਿਆਂ 'ਚ ਆਉਣਗੇ 24 ਘੰਟਿਆਂ 'ਚ ਪੈਸੇ, ਹੋ ਗਿਆ ਵੱਡਾ ਐਲਾਨ
ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਮੁਰਾਦਪੁਰ ਨਰੀਆਲ ਵਾਸੀ ਜੋੜਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਸਨ ਅਤੇ ਜ਼ਖ਼ਮਾਂ ਦੀ ਤਾਬ ਨਾ ਝਲਦਿਆਂ ਦੋਹਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਹਰਜਿੰਦਰ ਸਿੰਘ ਉਰਫ਼ ਪ੍ਰਿੰਸ ਅਤੇ ਉਸ ਦੀ ਪਤਨੀ ਰੇਖਾ ਰਾਣੀ ਵਾਸੀ ਪਿੰਡ ਮੁਰਾਦਪੁਰ ਨਰਿਆਲ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਸਤਲੁਜ ਦਰਿਆ ਦੇ ਪੁਲ 'ਤੇ ਪਹੁੰਚੀ 12ਵੀਂ ਦੀ ਵਿਦਿਆਰਥਣ, ਵੇਖਦੇ ਹੀ ਵੇਖਦੇ ਕਰ 'ਤਾ ਵੱਡਾ ਕਾਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e