ਕਹਿਰ ਓ ਰੱਬਾ! ਪੰਜਾਬ ''ਚ ਵਾਪਰੇ ਭਿਆਨਕ ਹਾਦਸੇ ''ਚ ਪਤੀ-ਪਤਨੀ ਦੀ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ

Wednesday, Jan 07, 2026 - 12:00 PM (IST)

ਕਹਿਰ ਓ ਰੱਬਾ! ਪੰਜਾਬ ''ਚ ਵਾਪਰੇ ਭਿਆਨਕ ਹਾਦਸੇ ''ਚ ਪਤੀ-ਪਤਨੀ ਦੀ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ

ਹੁਸ਼ਿਆਰਪੁਰ (ਰਾਕੇਸ਼)-ਹੁਸ਼ਿਆਰਪੁਰ ਵਿਖੇ ਕੇ. ਐੱਫ਼. ਸੀ. ਚੌਕ ਤੋਂ ਫਗਵਾੜਾ ਬਾਈਪਾਸ ’ਤੇ ਟਾਈਲ ਫੈਕਟਰੀ ਨੇੜੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਕ ਤੇਜ਼ ਰਫਤਾਰ ਕਾਰ ਨੇ ਪਿੰਡ ਸਰੰਗੋਵਾਲ ਦੇ ਵਸਨੀਕ ਹਰਪਿੰਦਰ ਕੌਰ ਅਤੇ ਉਸ ਦੇ 46 ਸਾਲਾ ਪਤੀ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਪਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਹਰਪਿੰਦਰ ਕੌਰ ਦੀ ਹਸਪਤਾਲ ਵਿਚ ਮੌਤ ਹੋ ਗਈ। ਕਾਰ ਸਵਾਰ ਗੱਡੀ ਸਮੇਤ ਮੌਕੇ ਤੋਂ ਫਰਾਰ ਹੋ ਗਿਆ, ਜਿਸ ਨਾਲ ਲੋਕਾਂ ਵਿਚ ਭਾਰੀ ਰੋਸ ਹੈ। ਇਸ ਦੁਖ਼ਦਾਈ ਘਟਨਾ ਨਾਲ ਪਰਿਵਾਰ ’ਤੇ ਦੁੱਖ਼ਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਹਰ ਅੱਖ ਨਮ ਹੈ ਅਤੇ ਮਾਹੌਲ ਗਮਗੀਨ ਬਣਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਤੀ-ਪਤਨੀ ਦੇ ਕੋਈ ਔਲਾਦ ਨਹੀਂ ਸੀ ਅਤੇ ਉਹ ਇਕੱਲੇ ਰਹਿੰਦੇ ਸਨ। ਲੋਕਾਂ ਨੇ ਥਾਣਾ ਪੁਰਹੀਰਾਂ ਵਿਖੇ ਘਟਨਾ ਦੀ ਸੂਚਨਾ ਦੇ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਹਲਚਲ! ਭਾਜਪਾ ਨੇ ਐਲਾਨੇ ਨਵੇਂ ਅਹੁਦੇਦਾਰ

PunjabKesari

ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰਾਂ ਤੋਂ ਸੂਚਨਾ ਮਿਲੀ ਸੀ ਕਿ ਜੇਮਸ ਕੈਂਬਰਿਜ ਸਕੂਲ ਦੇ ਨੇੜੇ ਇਕ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਹੈ। ਜਿਸ ਨਾਲ ਪਤੀ-ਪਤਨੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਹਨ ਅਤੇ ਡਰਾਈਵਰ ਮੌਕੇ ਤੋਂ ਭੱਜ ਗਿਆ ਹੈ। ਉਨ੍ਹਾਂ ਨੇ ਤੁਰੰਤ ਪੁਲਸ ਟੀਮ ਨੂੰ ਘਟਨਾ ਸਥਾਨ ’ਤੇ ਭੇਜਿਆ। ਉਨ੍ਹਾਂ ਨੇ ਪਤੀ ਨੂੰ ਮੌਕੇ ’ਤੇ ਹੀ ਮ੍ਰਿਤਕ ਪਾਇਆ, ਜਦੋਂ ਕਿ ਔਰਤ, ਹਰਪਿੰਦਰ ਕੌਰ ਨੂੰ ਹਸਪਤਾਲ ਲਿਜਾਇਆ ਗਿਆ। ਡੇਢ ਘੰਟੇ ਦੀ ਮੁਸ਼ੱਕਤ ਦੇ ਬਾਵਜੂਦ ਡਾਕਟਰ ਉਸ ਨੂੰ ਬਚਾ ਅ ਨਹੀਂ ਸਕੇ ਅਤੇ ਉਹ ਵੀ ਆਪਣੀਆਂ ਸੱਟਾਂ ਦੀ ਤਾਬ ਨਾ ਝੱਲਦੀ ਹੋਈ ਦਮ ਤੋੜ ਗਈ।

ਇਹ ਵੀ ਪੜ੍ਹੋ: ਪੰਜਾਬ ਦਾ ਬਜਟ ਹੋਵੇਗਾ ਖ਼ਾਸ! ਕਿਸਾਨਾਂ ਲਈ ਵਿਸ਼ੇਸ਼ ਉਪਰਾਲੇ ਤੇ ਅਨੁਸੂਚਿਤ ਜਾਤੀ ਲਈ ਹੋਵੇਗਾ ਸਪੈਸ਼ਲ...

ਉਨ੍ਹਾਂ ਅੱਗੇ ਕਿਹਾ ਕਿ ਕਿਉਂਕਿ ਇਹ ਘਟਨਾ ਦਿਨ ਵੇਲੇ ਵਾਪਰੀ ਹੈ, ਇਸ ਲਈ ਪੁਲਸ ਨੇੜਲੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰੇਗੀ ਅਤੇ ਦੋਸ਼ੀ ਡਰਾਈਵਰ ਨੂੰ ਜਲਦੀ ਫੜ ਲਵੇਗੀ। ਉਨ੍ਹਾਂ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਹਾਦਸਿਆਂ ਤੋਂ ਬਚਣ ਲਈ ਵਾਜਬ ਰਫ਼ਤਾਰ ਨਾਲ ਗੱਡੀ ਚਲਾਉਣ, ਕਿਉਂਕਿ ਇਹ ਹਾਦਸੇ ਅਕਸਰ ਦੋਪਹੀਆ ਵਾਹਨਾਂ ਨਾਲ ਹੁੰਦੇ ਹਨ, ਜਿਸ ਕਾਰਨ ਕਾਫੀ ਨੁਕਸਾਨ ਹੁੰਦਾ ਹੈ। ਸਥਾਨਕ ਨਿਵਾਸੀਆਂ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਫਰਾਰ ਡਰਾਈਵਰ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰੇ ਅਤੇ ਪੀੜਤ ਪਰਿਵਾਰ ਲਈ ਇਨਸਾਫ਼ ਯਕੀਨੀ ਬਣਾਉਣ ਅਤੇ ਭਵਿੱਖ ਵਿਚ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸਖ਼ਤ ਕਾਰਵਾਈ ਕਰੇ।

ਇਹ ਵੀ ਪੜ੍ਹੋ: ਸਕੂਲਾਂ 'ਚ ਵੱਧ ਗਈਆਂ ਛੁੱਟੀਆਂ! ਹੁਣ ਇੰਨੀ ਤਾਰੀਖ਼ ਤੱਕ ਨਹੀਂ ਖੁੱਲ੍ਹਣਗੇ ਸਕੂਲ, ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News