ਦੁਖ਼ਦ ਖ਼ਬਰ : ਪਤਨੀ ਦਾ ਅੰਤਿਮ ਸੰਸਕਾਰ ਕਰਕੇ ਆਏ ਪਤੀ ਦੀ ਵੀ ਮੌਤ, ਜਵਾਨ ਧੀ 'ਤੇ ਟੁੱਟਾ ਦੁੱਖਾਂ ਦਾ ਪਹਾੜ

Thursday, Mar 31, 2022 - 03:25 PM (IST)

ਦੁਖ਼ਦ ਖ਼ਬਰ : ਪਤਨੀ ਦਾ ਅੰਤਿਮ ਸੰਸਕਾਰ ਕਰਕੇ ਆਏ ਪਤੀ ਦੀ ਵੀ ਮੌਤ, ਜਵਾਨ ਧੀ 'ਤੇ ਟੁੱਟਾ ਦੁੱਖਾਂ ਦਾ ਪਹਾੜ

ਪੱਖੋ ਕਲਾਂ/ਰੂੜੇਕੇ ਕਲਾਂ (ਮੁਖਤਿਆਰ) : ਪਿੰਡ ਪੱਖੋ ਕਲਾਂ ਵਿਖੇ ਪਤੀ-ਪਤਨੀ ਦੀ ਦੋ ਵੱਖ-ਵੱਖ ਘਟਨਾਵਾਂ ਵਿੱਚ ਇੱਕੋ ਦਿਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ।  ਜਾਣਕਾਰੀ ਅਨੁਸਾਰ ਪਰਮਜੀਤ ਕੌਰ ਪਤਨੀ ਸਤਪਾਲ ਸਿੰਘ ਵਾਸੀ ਸਮਰਾ ਪੱਤੀ ਕਾਫੀ ਸਮੇਂ ਤੋਂ ਕੈਂਸਰ ਨਾਲ ਪੀੜਤ ਸੀ। ਬੀਤੇ ਦਿਨ ਉਸ ਦੀ ਮੌਤ ਹੋ ਗਈ। ਉਸ ਦਾ ਅੰਤਿਮ ਸੰਸਕਾਰ ਕਰ ਕੇ ਉਸ ਦਾ ਪਤੀ, ਪਿੰਡ ਵਾਸੀ ਅਤੇ ਸਾਕ-ਸਬੰਧੀ ਘਰ ਵਾਪਸ ਆ ਗਏ ਸਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਸੰਦੀਪ ਨੰਗਲ ਅੰਬੀਆਂ ਕਤਲ ਮਗਰੋਂ ਫਿਰ ਵੱਡਾ ਕਾਂਡ, ਕਬੱਡੀ ਮੈਚ 'ਚ ਮੁੜ ਚੱਲੀਆਂ ਗੋਲੀਆਂ

ਬੀਤੀ ਸ਼ਾਮ ਜਦੋਂ ਉਸ ਮ੍ਰਿਤਕ ਜਨਾਨੀ ਦਾ ਪਤੀ ਸਤਪਾਲ ਸਿੰਘ ਆਪਣੇ ਘਰ ਲੱਗੀ ਪਾਣੀ ਵਾਲੀ ਮੋਟਰ ਚਲਾਉਣ ਲੱਗਿਆ ਤਾਂ ਉਸ ਨੂੰ ਕਰੰਟ ਨੇ ਆਪਣੀ ਲਪੇਟ ਵਿੱਚ ਲੈ ਲਿਆ ਜਿਸ ਦੀ ਘਟਨਾ ਸਥਾਨ ’ਤੇ ਹੀ ਮੌਤ ਹੋ ਗਈ। ਮ੍ਰਿਤਕ ਪਤੀ-ਪਤਨੀ ਆਪਣੇ ਪਿੱਛੇ 15 ਸਾਲ ਦੀ ਧੀ ਛੱਡ ਗਏ, ਜੋ ਕਿ 10ਵੀਂ ਜਮਾਤ ਦੀ ਵਿਦਿਆਰਥਣ ਹੈ। ਮਾਂ-ਪਿਓ ਦੀ ਮੌਤ ਮਗਰੋਂ ਧੀ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

ਇਹ ਵੀ ਪੜ੍ਹੋ : ਰਿਸ਼ਤਿਆਂ ਦਾ ਘਾਣ : ਕਲਯੁਗੀ ਪਿਓ ਨੇ ਮਾਸੂਮ ਧੀ ਨਾਲ ਜੋ ਕਾਰਾ ਕੀਤਾ, ਇਕ ਵਾਰ ਵੀ ਨਾ ਕੰਬਿਆ ਦਿਲ

ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਕੋਲ ਕੋਈ ਆਮਦਨ ਦਾ ਸਾਧਨ ਨਹੀਂ ਹੈ, ਜਿਸ ਕਰਕੇ ਕੁੜੀ ਪਾਲਣ-ਪੋਸ਼ਣ ਅਤੇ ਪੜ੍ਹਾਈ ਲਈ ਸਰਕਾਰੀ ਮਦਦ ਦਿੱਤੀ ਜਾਵੇ। ਥਾਣਾ ਰੂੜੇਕੇ ਕਲਾਂ ਦੇ ਐੱਸ. ਐੱਚ. ਓ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਸਤਪਾਲ ਸਿੰਘ ਦੇ ਪਿਤਾ ਬਲਵੀਰ ਸਿੰਘ ਪੁੱਤਰ ਕਾਕਾ ਸਿੰਘ ਦੇ ਬਿਆਨ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕਰਕੇ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।  
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News