ਕਾਰ ਤੇ ਮੋਟਰਸਾਈਕਲ ਦੀ ਟੱਕਰ ''ਚ ਪਤੀ-ਪਤਨੀ ਦੀ ਮੌਤ

Monday, Jul 22, 2024 - 04:37 PM (IST)

ਕਾਰ ਤੇ ਮੋਟਰਸਾਈਕਲ ਦੀ ਟੱਕਰ ''ਚ ਪਤੀ-ਪਤਨੀ ਦੀ ਮੌਤ

ਘੱਗਾ (ਸਨੇਹੀ, ਸੁਭਾਸ਼) : ਪਿਛਲੇ ਮਹੀਨੇ ਕਾਰ ਦੀ ਮੋਟਰਸਾਈਕਲ ਨਾਲ ਹੋਈ ਜ਼ਬਰਦਸਤ ਟੱਕਰ ਦੌਰਾਨ ਗੁਰਜੀਤ ਰਾਮ ਦੀ ਮੌਤ ਹੋ ਗਈ। ਇਸ ਹਾਦਸੇ ਦੌਰਾਨ ਜ਼ਖਮੀ ਹੋਈ ਉਸ ਦੀ ਪਤਨੀ ਹਰਜੀਤ ਕੌਰ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬੂਟਾ ਸਿੰਘ ਨੇ ਦੱਸਿਆ ਕਿ ਮਿਤੀ 26- 6-2024 ਗੁਰਜੀਤ ਰਾਮ (31) ਵਾਸੀ ਪਿੰਡ ਅਰਨੇਟੂ ਅਤੇ ਉਸ ਦੀ ਪਤਨੀ ਹਰਜੀਤ ਕੌਰ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਾਤੜਾਂ ਤੋਂ ਆਪਣੇ ਪਿੰਡ ਆ ਰਹੇ ਸਨ।

ਰਸਤੇ 'ਚ ਇੱਕ ਕਾਰ ਚਾਲਕ ਨੇ ਆਪਣੀ ਤੇਜ਼ ਰਫ਼ਤਾਰ ਕਾਰ ਨਾਲ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰੀ ਅਤੇ ਫ਼ਰਾਰ ਹੋ ਗਿਆ। ਇਸ ਹਾਦਸੇ ਦੌਰਾਨ ਪਤੀ-ਪਤਨੀ ਮੋਟਰਸਾਈਕਲ ਸਮੇਤ ਸੜਕ 'ਤੇ ਡਿੱਗ ਕੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਗੁਰਜੀਤ ਰਾਮ ਨੂੰ ਮ੍ਰਿਤਕ ਕਰਾਰ ਦਿੱਤਾ, ਜਦੋਂ ਕਿ ਹਰਜੀਤ ਕੌਰ ਨੂੰ ਹਸਪਤਾਲ ਵਿੱਚ ਦਾਖ਼ਲ ਕਰ ਲਿਆ ਗਿਆ ਸੀ। ਇਲਾਜ ਦੌਰਾਨ ਬੀਤੇ ਦਿਨ ਉਸ ਦੀ ਵੀ ਮੌਤ ਹੋ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ। ਪੁਲਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ, ਜਿਸ ਤੋਂ ਬਾਅਦ ਮ੍ਰਿਤਕ ਔਰਤ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।
 


author

Babita

Content Editor

Related News