ਟਾਂਡਾ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ, ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ

Sunday, Apr 10, 2022 - 04:38 PM (IST)

ਟਾਂਡਾ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ, ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਮੋਮੀ)- ਇਥੋਂ ਦੇ ਡਿਪਸ ਸਕੂਲ ਨੇੜੇ ਹਾਈਵੇਅ 'ਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੀ। ਇਸ ਹਾਦਸੇ ਵਿਚ ਮੋਟਰਸਾਈਕਲ 'ਤੇ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ। ਇਹ ਹਾਦਸਾ ਕਰੀਬ ਦੁਪਹਿਰ 2.15 ਵਜੇ ਉਸ ਸਮੇਂ ਵਾਪਰਿਆ ਜਦੋਂ ਪਿੰਡ ਰਾਂਵਾ ਵਾਸੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਤੀ-ਪਤਨੀ ਕਿਸੇ ਕੰਮ ਲਈ ਜਾ ਰਹੇ ਸਨ ਕਿ ਇਸੇ ਦੌਰਾਨ ਇਕ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: ਜਲੰਧਰ 'ਚ ਟਲਿਆ ਵੱਡਾ ਹਾਦਸਾ, ਰੇਲਵੇ ਸਟੇਸ਼ਨ 'ਤੇ ਸ਼ਾਨ-ਏ-ਪੰਜਾਬ ਐਕਸਪ੍ਰੈੱਸ ’ਚ ਲੱਗੀ ਅੱਗ

PunjabKesari

ਟਾਂਡਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਸਤਵੀਰ ਸਿੰਘ ਅਤੇ ਮਨਜੋਤ ਕੌਰ ਵਾਸੀ ਸ਼ਾਹਪੁਰ ਦੇ ਰੂਪ ਵਿਚ ਹੋਈ ਹੈ। ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਕਪੂਰਥਲਾ: ਕਲਯੁੱਗੀ ਚਾਚੇ ਦਾ ਸ਼ਰਮਨਾਕ ਕਾਰਾ, ਧੀਆਂ ਵਰਗੀ ਦਿਵਿਆਂਗ ਭਤੀਜੀ ਦੀ ਰੋਲੀ ਪੱਤ

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News