ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ ''ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ

Monday, Dec 06, 2021 - 05:16 PM (IST)

ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ ''ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ

ਬਠਿੰਡਾ (ਵਰਮਾ) - ਬਠਿੰਡਾ ਜ਼ਿਲ੍ਹੇ ਦੇ ਚਨਾਰਥਲ ਪਿੰਡ ’ਚ ਸ਼ਨੀਵਾਰ ਰਾਤ ਉਸ ਸਮੇਂ ਸਨਸਨੀ ਫ਼ੈਲ ਗਈ, ਜਦੋਂ ਇਕ ਜੋੜੇ ਦੀ ਸਰ੍ਹੋਂ ਦਾ ਸਾਗ ਖਾਣ ਨਾਲ ਮੌਤ ਹੋ ਗਈ, ਜਦੋਂਕਿ ਉਨ੍ਹਾਂ ਦਾ ਬੇਟਾ ਹਰਪ੍ਰੀਤ ਸਿੰਘ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਮ੍ਰਿਤਕ ਜੋੜੇ ਦੀ ਪਛਾਣ ਸੁਰਜੀਤ ਸਿੰਘ (53) ਅਤੇ ਚਰਨਜੀਤ ਕੌਰ (51) ਵਜੋਂ ਹੋਈ ਹੈ। ਮੌਤ ਹੋਣ ਮਗਰੋਂ ਐਤਵਾਰ ਨੂੰ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਲਿਆਂਦਾ ਗਿਆ।

 ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 6 ਦਿਨਾਂ ਤੋਂ ਲਾਪਤਾ ਬੱਚੀ ਦੀ ਰੇਤ ’ਚ ਦੱਬੀ ਹੋਈ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਸਿਵਲ ਹਸਪਤਾਲ ਪਹੁੰਚੇ ਮ੍ਰਿਤਕ ਜੋੜੇ ਦੇ ਦਾਦਾ ਲੀਲਾ ਸਿੰਘ ਖ਼ਾਲਸਾ ਨੇ ਦੱਸਿਆ ਕਿ ਸ਼ਨੀਵਾਰ ਨੂੰ ਉਨ੍ਹਾਂ ਦੇ ਘਰ ਰਾਤ ਨੂੰ ਸਾਗ ਬਣਾਇਆ ਗਿਆ ਸੀ। ਸਾਗ ਨੂੰ ਪਹਿਲਾਂ ਚਰਨਜੀਤ ਕੌਰ ਅਤੇ ਸੁਰਜੀਤ ਸਿੰਘ ਨੇ ਰੋਟੀ ਨਾਲ ਖਾਧਾ ਅਤੇ ਉਸ ਉਨ੍ਹਾਂ ਦੇ ਪੁੱਤਰ ਹਰਪ੍ਰੀਤ ਸਿੰਘ ਨੇ ਖਾਧਾ। ਉਨ੍ਹਾਂ ਦੱਸਿਆ ਕਿ ਸਾਗ ਖਾਣ ਤੋਂ ਬਾਅਦ ਤਿੰਨਾਂ ਦੀ ਹਾਲਤ ਨਾਜ਼ੁਕ ਹੋ ਗਈ ਤਾਂ ਉਨ੍ਹਾਂ ਵਲੋਂ ਪਹਿਲਾਂ ਮੌੜ ਮੰਡੀ ਦੇ ਸਰਕਾਰੀ ਹਸਪਤਾਲ ’ਚ ਤਿੰਨਾਂ ਨੂੰ ਦਾਖ਼ਲ ਕਰਵਾਇਆ ਗਿਆ। ਉਥੇ ਸੁਰਜੀਤ ਸਿੰਘ ਅਤੇ ਚਰਨਜੀਤ ਕੌਰ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦੇ ਮੁੰਡੇ ਹਰਪ੍ਰੀਤ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ, ਜੋ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।

 ਪੜ੍ਹੋ ਇਹ ਵੀ ਖ਼ਬਰ - ਕੋਰੋਨਾ ਕਾਰਨ ਅਟਾਰੀ ਸਰਹੱਦ ’ਤੇ ਫ਼ਸੀ ਪਾਕਿ ਹਿੰਦੂ ਜਨਾਨੀ ਨੇ ਦਿੱਤਾ ਬੱਚੇ ਨੂੰ ਜਨਮ, ਨਾਂ ਰੱਖਿਆ ‘ਬਾਰਡਰ’

ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਕੋਟਫੱਤਾ ਦੇ ਐੱਸ. ਆਈ. ਸੰਦੀਪ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਵਿਖੇ ਭੇਜ ਦਿੱਤਾ ਹੈ। ਮ੍ਰਿਤਕਾਂ ਦੀ ਮੌਤ ਦਾ ਅਸਲ ਕਾਰਨ ਕੀ ਹੈ, ਇਸ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ।

ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ

ਨੋਟ - ਇਸ ਦੁਖ਼ਦ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 

 


author

rajwinder kaur

Content Editor

Related News