ਘਰ ’ਚ ਸੁੱਤੇ ਪਏ ਪਰਿਵਾਰ ਨਾਲ ਵਾਪਰਿਆ ਦਿਲ ਕੰਬਾਊ ਹਾਦਸਾ, ਪਤੀ-ਪਤਨੀ ਨੂੰ ਇੰਝ ਆਵੇਗੀ ਮੌਤ ਸੋਚਿਆ ਨਾ ਸੀ

Sunday, Oct 23, 2022 - 11:13 AM (IST)

ਘਰ ’ਚ ਸੁੱਤੇ ਪਏ ਪਰਿਵਾਰ ਨਾਲ ਵਾਪਰਿਆ ਦਿਲ ਕੰਬਾਊ ਹਾਦਸਾ, ਪਤੀ-ਪਤਨੀ ਨੂੰ ਇੰਝ ਆਵੇਗੀ ਮੌਤ ਸੋਚਿਆ ਨਾ ਸੀ

ਬੁਢਲਾਡਾ (ਬਾਂਸਲ) : ਬੁਢਲਾਡਾ ਦੇ ਪੀ. ਐੱਨ. ਬੀ. ਰੋਡ ਨਜ਼ਦੀਕ ਪੈਂਦੇ ਇਕ ਘਰ 'ਚ ਅੱਗ ਦੀ ਲਪੇਟ 'ਚ ਆਉਣ ਕਾਰਨ 2 ਦੀ ਮੌਤ ਅਤੇ 1 ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਾਰਡ ਕੌਂਸਲਰ ਪ੍ਰੇਮ ਕੁਮਾਰ ਗਰਗ ਨੇ ਦੱਸਿਆ ਕਿ ਬੀਤੀ ਰਾਤ 12 ਵਜੇ ਦੇ ਕਰੀਬ ਰਾਮਪਾਲ ਕੁਮਾਰ (62) ਦੇ ਘਰ ਅਚਾਨਕ ਅੱਗ ਲੱਗ ਗਈ। ਇਸ ਦੌਰਾਨ ਰਾਮਪਾਲ ਕੁਮਾਰ ਅਤੇ ਉਸਦੀ ਪਤਨੀ ਕ੍ਰਿਸ਼ਨਾ (60) ਅਤੇ ਉਨ੍ਹਾਂ ਦਾ ਮੁੰਡਾ ਕ੍ਰਿਸ਼ਨ ਕੁਮਾਰ (28) ਅੰਦਰ ਸੁੱਤੇ ਪਏ ਸਨ। 

ਇਹ ਵੀ ਪੜ੍ਹੋ- ਮੋਹਾਲੀ ’ਚ ਦੀਵਾਲੀ ਦੀ ਪੂਰਬਲੀ ਸ਼ਾਮ ਜਗਾਇਆ ਦੁਨੀਆ ਦਾ ਸਭ ਤੋਂ ਵੱਡਾ ਦੀਵਾ

ਕੌਂਸਲਰ ਨੇ ਦੱਸਿਆ ਕਿ ਰਾਮਪਾਲ ਅਤੇ ਉਸ ਦੀ ਪਤਨੀ ਬੁਰੀ ਤਰ੍ਹਾਂ ਇਸ ਅੱਗ ਦੀ ਲਪੇਟ 'ਚ ਆ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ। ਜਦਕਿ ਉਨ੍ਹਾਂ ਦੇ ਮੁੰਡੇ ਨੇ ਆਪਣੇ ਮਾਤਾ-ਪਿਤਾ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਉਹ ਨਾਕਾਮ ਰਿਹਾ ਅਤੇ ਉਹ ਵੀ ਬੁਰੀ ਤਰ੍ਹਾਂ ਝੁਲਸ ਗਿਆ। ਉਨ੍ਹਾਂ ਕਿਹਾ ਕਿ ਇਹ ਅੱਗ ਦਾ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ। ਪੁਲਸ ਨੇ ਮੌਕੇ 'ਤੇ ਆ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਕ੍ਰਿਸ਼ਨ ਸਿੰਘ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਹ ਜ਼ੇਰੇ ਇਲਾਜ ਹੈ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News