ਮੁਕਤਸਰ ''ਚ ਵਾਪਰੇ ਹਾਦਸੇ ਨੇ ਪੁਆਏ ਘਰ ''ਚ ਵੈਣ, ਪਤੀ-ਪਤਨੀ ਦੀ ਇਕੱਠਿਆਂ ਹੋਈ ਮੌਤ

Friday, May 26, 2023 - 06:30 PM (IST)

ਮੁਕਤਸਰ ''ਚ ਵਾਪਰੇ ਹਾਦਸੇ ਨੇ ਪੁਆਏ ਘਰ ''ਚ ਵੈਣ, ਪਤੀ-ਪਤਨੀ ਦੀ ਇਕੱਠਿਆਂ ਹੋਈ ਮੌਤ

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ, ਵੈੱਬ ਡੈਸਕ) : ਮੁਕਤਸਰ ਦੇ ਜਲਾਲਾਬਾਦ ਰੋਡ 'ਤੇ ਇਕ ਮੋਟਰਸਾਈਕਲ ਤੇ ਬ੍ਰੀਜ਼ਾ ਗੱਡੀ ਦੀ ਹੋਈ ਭਿਆਨਕ ਟੱਕਰ 'ਚ ਪਤੀ-ਪਤਨੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਦਕਿ ਉਨ੍ਹਾਂ ਦਾ ਪੋਤਾ ਗੰਭੀਰ ਜ਼ਖ਼ਮੀ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਦਰਸ਼ਨ ਸਿੰਘ (70) ਤੇ ਉਸਦੀ ਪਤਨੀ ਪ੍ਰੀਤਮ ਕੌਰ (65) ਵਜੋਂ ਜਦਕਿ ਜ਼ਖ਼ਮੀ ਮੁੰਡੇ ਦੀ ਪਛਾਣ ਦੀਪੂ (18) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਦਰਸ਼ਨ ਸਿੰਘ ਆਪਣੀ ਪਤਨੀ ਤੇ ਪੋਤੇ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਸ੍ਰੀ ਮੁਕਤਸਰ ਸਾਹਿਬ ਤੋਂ ਦਵਾਈ ਲੈ ਕੇ ਆਪਣੇ ਘਰ ਵਾਪਸ ਜਾ ਰਿਹਾ ਸੀ। ਇਸ ਦੌਰਾਨ ਜਲਾਲਾਬਾਦ ਸਾਈਡ ਤੋਂ ਆ ਰਹੀ ਤੇਜ਼ ਰਫ਼ਤਾਰ ਬ੍ਰੀਜ਼ਾ ਕਾਰ ਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। 

ਇਹ ਵੀ ਪੜ੍ਹੋ- ਨਥਾਣਾ ਨੇ ਨੌਜਵਾਨ ਦੀਪਇੰਦਰ ਸਿੱਧੂ ਨੇ ਕੈਨੇਡਾ 'ਚ ਕਰਵਾਈ ਬੱਲੇ-ਬੱਲੇ, ਹਾਸਲ ਕੀਤਾ ਵੱਡਾ ਮੁਕਾਮ

PunjabKesari

ਟੱਕਰ ਇੰਨੀ ਭਿਆਨਕ ਸੀ ਕਿ ਦਰਸ਼ਨ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਸਦੀ ਪਤਨੀ ਪ੍ਰੀਤਮ ਕੌਰ ਨੇ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਇਲਾਜ ਦੌਰਾਨ ਹਸਪਤਾਲ 'ਚ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਦੀਪੂ ਦੀਆਂ ਦੋਹੇਂ ਲੱਤਾਂ ਅਤੇ ਬਾਹਾਂ ਟੁੱਟ ਗਈਆਂ ਹਨ। ਜਾਣਕਾਰੀ ਮੁਤਾਬਕ ਘਟਨਾ ਤੋਂ ਬਾਅਦ ਕਾਰ ਚਾਲਕ ਗੱਡੀ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਸਬੰਧੀ ਸੂਚਨਾ ਮਿਲਣ 'ਤੇ ਥਾਣਾ ਸਿਟੀ ਮੁਕਤਸਰ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਆਪਣੇ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਖੰਨਾ ਦੇ SSP ਦਫ਼ਤਰ 'ਚ ਵਾਪਰੀ ਵੱਡੀ ਘਟਨਾ, ਸੀਨੀਅਰ ਕਾਂਸਟੇਬਲ ਦੀ ਗੋਲ਼ੀ ਲੱਗਣ ਕਾਰਣ ਮੌਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News