ਭਿਆਨਕ ਹਾਦਸੇ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਸੈਰ ਕਰਨ ਗਏ ਪਤੀ-ਪਤਨੀ ਦੀ ਇਕੱਠਿਆਂ ਮੌਤ

Friday, Jul 08, 2022 - 12:40 PM (IST)

ਭਿਆਨਕ ਹਾਦਸੇ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਸੈਰ ਕਰਨ ਗਏ ਪਤੀ-ਪਤਨੀ ਦੀ ਇਕੱਠਿਆਂ ਮੌਤ

ਦਿੜ੍ਹਬਾ : ਸੰਗਰੂਰ ਜ਼ਿਲ੍ਹੇ ਦੇ ਹਲਕਾ ਦਿੜ੍ਹਬਾ ਤੋਂ ਸਵੇਰੇ ਸੈਰ ਕਰਨ ਜਾ ਰਹੇ ਪਤੀ-ਪਤਨੀ ਨਾਲ ਦੁਖਦਾਈ ਘਟਨਾ ਵਾਪਰਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਰ ਮ੍ਰਿਤਕ ਪਤੀ-ਪਤਨੀ ਦੀ ਪਛਾਣ ਮਲਕੀਤ ਸਿੰਘ (45) ਅਤੇ ਰਾਣਾ ਕੌਰ (40) ਵਾਸੀ ਦਿੜ੍ਹਬਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਅੱਧੀ ਰਾਤ ਨੂੰ ਗਲੀਆਂ 'ਚ ਅਸਲਾ ਲੈ ਕੇ ਘੁੰਮ ਰਿਹਾ ਨੌਜਵਾਨ, ਲੋਕਾਂ 'ਚ ਦਹਿਸ਼ਤ ਦਾ ਮਾਹੌਲ

ਇਸ ਸਬੰਧੀ ਪਿੰਡ ਵਾਲਿਆਂ ਨੇ ਦੱਸਿਆ ਕਿ ਦੋਵੇਂ ਪਤੀ-ਪਤਨੀ ਸਵੇਰੇ ਸੈਰ ਕਰਨ ਜਾਂਦੇ ਸੀ ਅਤੇ ਅੱਜ ਸਵੇਰੇ ਜਦੋਂ ਉਹ ਘਰ ਤੋਂ ਨਿਕਲੇ ਤਾਂ ਸੰਗਰੂਰ ਵੱਲੋਂ ਆ ਰਹੀ ਤੇਜ਼ ਰਫ਼ਤਾਰ ਗੱਡੀ ਨੇ ਉਨ੍ਹਾਂ ਦੋਵਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ।  ਮਲਕੀਤ ਸਿੰਘ ਦੇ ਦੋ ਮੁੰਡੇ ਹਨ ਅਤੇ ਉਨ੍ਹਾਂ ਇਕ ਮੁੰਡੇ ਵਿਦੇਸ਼ ਗਿਆ ਹੋਇਆ ਹੈ। ਕਿੱਤੇ ਵਜੋਂ ਉਹ ਦੁਕਾਨਦਾਰ ਸੀ ਅਤੇ ਉਨ੍ਹਾਂ ਦੇ ਸਿਰ 'ਤੇ ਹੀ ਘਰ ਦਾ ਖ਼ਰਚਾ ਚੱਲਦਾ ਸੀ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

Anuradha

Content Editor

Related News