ਪਤਨੀ ਨੇ ਪਤੀ ''ਤੇ ਡੀਜ਼ਲ ਛਿੜਕ ਕੇ ਸਾੜਨ ਦੀ ਕੀਤੀ ਕੋਸ਼ਿਸ਼

Tuesday, Dec 22, 2020 - 12:26 PM (IST)

ਪਤਨੀ ਨੇ ਪਤੀ ''ਤੇ ਡੀਜ਼ਲ ਛਿੜਕ ਕੇ ਸਾੜਨ ਦੀ ਕੀਤੀ ਕੋਸ਼ਿਸ਼

ਦੇਵੀਗੜ੍ਹ (ਨੌਗਾਵਾਂ) : ਥਾਣਾ ਜੁਲਕਾਂ ਅਧੀਨ ਪਿੰਡ ਰੌਸ਼ਨਪੁਰ ਪੱਤੀ ਵਿਖੇ ਪਤਨੀ ਵੱਲੋਂ ਪਤੀ 'ਤੇ ਡੀਜ਼ਲ ਛਿੜਕ ਕੇ ਅੱਗ ਲਾ ਕੇ ਮਾਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਿੰਡ ਰੌਸ਼ਨਪੁਰ ਦੇ ਨਿਰੰਜਣ ਸਿੰਘ ਪੁੱਤਰ ਸੇਵਾ ਸਿੰਘ ਨੇ ਥਾਣਾ ਜੁਲਕਾਂ ਪੁਲਸ ਨੂੰ ਸੂਚਨਾ ਦਿੱਤੀ ਗਈ ਕਿ ਉਸ ਦੇ ਪੁੱਤਰ ਬਲਵਿੰਦਰ ਸਿੰਘ ਦਾ ਵਿਆਹ ਪਰਮਜੀਤ ਕੌਰ ਨਾਲ ਹੋਇਆ ਸੀ, ਜੋ ਆਪਸ ’ਚ ਲੜਦੇ-ਝਗੜਦੇ ਰਹਿੰਦੇ ਸਨ।

ਨਿਰੰਜਣ ਸਿੰਘ ਦਾ ਇਹ ਵੀ ਕਹਿਣਾ ਹੈ ਕਿ ਪਰਮਜੀਤ ਕੌਰ ਦਾ ਚਾਲ-ਚੱਲਣ ਠੀਕ ਨਹੀਂ ਸੀ। ਬੀਤੇ ਦਿਨ ਸਵੇਰੇ ਪਰਮਜੀਤ ਕੌਰ ਨੇ ਆਪਣੇ ਪਤੀ ਬਲਵਿੰਦਰ ਸਿੰਘ 'ਤੇ ਡੀਜ਼ਲ ਛਿੜਕ ਕੇ ਮਾਰ ਦੇਣ ਦੀ ਨੀਅਤ ਨਾਲ ਉਸ ਨੂੰ ਅੱਗ ਲਾ ਦਿੱਤੀ, ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ’ਚ ਪਿਹੋਵਾ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਜੁਲਕਾਂ ਦੀ ਪੁਲਸ ਨੇ ਪਰਮਜੀਤ ਕੌਰ ਖ਼ਿਲਾਫ਼ ਧਾਰਾ-307 ਆਈ. ਪੀ. ਸੀ. ਤਹਿਤ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News