ਪਤਨੀ ਦੇ ਸੈਲੂਨ ਜਾਣ ਤੋਂ ਖਿਝਦਾ ਸੀ ਪਤੀ, ਗੁੱਸੇ ''ਚ ਆਏ ਨੇ ਚੁੱਕਿਆ ਦਿਲ ਦਹਿਲਾ ਦੇਣ ਵਾਲਾ ਕਦਮ

Tuesday, Jan 04, 2022 - 10:17 AM (IST)

ਨਾਭਾ (ਰਾਹੁਲ) : ਨਾਭਾ ਵਿਖੇ ਦਿਲ ਕੰਬਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਬੌੜਾਂ ਗੇਟ ਕਾਲੋਨੀ ਵਿਖੇ ਇਕ ਪਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪਤੀ ਨੇ ਖ਼ੁਦ ਹੀ ਪੁਲਸ ਨੂੰ ਕੰਟਰੋਲ ਰੂਮ 'ਤੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਫਿਲਹਾਲ ਪੁਲਸ ਨੇ ਮ੍ਰਿਤਕਾ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਬੋੜਾ ਗੇਟ ਕਾਲੋਨੀ 'ਚ ਰਹਿਣ ਵਾਲੇ ਹਰਪ੍ਰੀਤ ਸਿੰਘ ਦਾ ਵਿਆਹ 5 ਸਾਲਾ ਪਹਿਲਾਂ ਅੰਜੂ ਨਾਲ ਹੋਇਆ ਸੀ ਅਤੇ ਦੋਹਾਂ ਦੀ ਇਕ ਧੀ ਵੀ ਹੈ। ਇਨ੍ਹਾਂ ਦੋਹਾਂ ਵਿਚਕਾਰ ਅਕਸਰ ਲੜਾਈ ਰਹਿੰਦੀ ਸੀ।

ਇਹ ਵੀ ਪੜ੍ਹੋ : ਢਾਬੇ 'ਤੇ ਮਜ਼ੇ ਨਾਲ 'ਤੰਦੂਰੀ ਨਾਨ' ਖਾਣ ਦੇ ਸ਼ੌਕੀਨਾਂ ਦੇ ਹੋਸ਼ ਉਡਾ ਦੇਵੇਗੀ ਇਹ ਖ਼ਬਰ (ਤਸਵੀਰਾਂ)

PunjabKesari

ਅੰਜੂ ਕਿਸੇ ਸੈਲੂਨ 'ਚ ਕੰਮ ਕਰਦੀ ਸੀ ਪਰ ਹਰਪ੍ਰੀਤ ਸਿੰਘ ਉਸ ਨੂੰ ਸੈਲੂਨ 'ਤੇ ਜਾਣ ਤੋਂ ਰੋਕਦਾ ਸੀ ਕਿ ਉਹ ਮੁੰਡਿਆਂ ਵਾਲੇ ਸੈਲੂਨ 'ਤੇ ਕੰਮ ਨਾ ਕਰੇ। ਅੰਜੂ ਕਹਿੰਦੀ ਸੀ ਕਿ ਉਹ ਉੱਥੇ ਹੀ ਕੰਮ ਕਰੇਗੀ, ਜਿਸ ਕਾਰਨ ਦੋਹਾਂ ਵਿਚਕਾਰ ਕਲੇਸ਼ ਵੱਧ ਗਿਆ। ਹਰਪ੍ਰੀਤ ਨੂੰ ਇੰਨਾ ਗੁੱਸਾ ਚੜ੍ਹ ਗਿਆ ਕਿ ਤੜਕਸਾਰ ਕਰੀਬ 4 ਵਜੇ ਉਸ ਨੇ ਆਪਣੀ ਪਤਨੀ ਅੰਜੂ ਦਾ ਗਲਾ ਘੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਬਾਅਦ ਵਿੱਚ ਉਸ ਨੇ ਪੁਲਸ ਕੰਟਰੋਲ ਰੂਮ 'ਤੇ ਸੂਚਿਤ ਕਰ ਦਿੱਤਾ ਕਿ ਮੈਂ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪਟਿਆਲਾ ਮੈਡੀਕਲ ਕਾਲਜ 'ਚ 'ਕੋਰੋਨਾ' ਬਲਾਸਟ, DC ਨੇ ਸੱਦੀ ਹੰਗਾਮੀ ਮੀਟਿੰਗ

PunjabKesari

ਇਸ ਮੌਕੇ 'ਤੇ ਮ੍ਰਿਤਕਾ ਅੰਜੂ ਦੀ ਸੱਸ ਰਣਜੀਤ ਕੌਰ ਅਤੇ ਸਹੁਰਾ ਸੁਖਦੇਵ ਸਿੰਘ ਨੇ ਦੱਸਿਆ ਕਿ ਇਹ ਸਾਡੇ ਦੋਹਾਂ ਤੋਂ ਵੱਖ ਰਹਿੰਦੇ ਸਨ ਅਤੇ ਅਕਸਰ ਹੀ ਇਨ੍ਹਾਂ ਦੀ ਲੜਾਈ ਇਸ ਕਰਕੇ ਰਹਿੰਦੀ ਸੀ ਕਿ ਸਾਡਾ ਪੁੱਤਰ ਆਪਣੀ ਪਤਨੀ ਨੂੰ ਸੈਲੂਨ 'ਤੇ ਜਾਣ ਤੋਂ ਰੋਕਦਾ ਸੀ ਅਤੇ ਨੂੰਹ ਅਕਸਰ ਹੀ ਸੈਲੂਨ 'ਤੇ ਜਾਂਦੀ ਸੀ। ਉਨ੍ਹਾਂ ਕਿਹਾ ਕਿ ਇਹ ਸਭ ਕੁੱਝ ਕਦੋਂ ਹੋਇਆ, ਉਨ੍ਹਾਂ ਨੂੰ ਕੁੱਝ ਪਤਾ ਨਹੀਂ। ਇਸ ਮੌਕੇ ਗੁਆਂਢੀਆ ਨੇ ਦੱਸਿਆ ਕਿ ਇਨ੍ਹਾਂ ਦੀ ਲੜਾਈ ਤਾਂ ਅਕਸਰ ਹੀ ਰਹਿੰਦੀ ਸੀ ਪਰ ਜਦੋਂ ਹਰਪ੍ਰੀਤ ਨੇ ਅੰਜੂ ਨੂੰ ਮੌਤ ਦੇ ਘਾਟ ਉਤਾਰਿਆ ਤਾਂ ਕੀ ਸਹੁਰੇ ਪਰਿਵਾਰ ਨੂੰ ਪਤਾ ਨਹੀਂ ਸੀ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਅਹਿਮ ਮੁੱਦਿਆਂ 'ਤੇ ਹੋਵੇਗੀ ਵਿਚਾਰ-ਚਰਚਾ

ਲੋਕਾਂ ਦਾ ਕਹਿਣਾ ਹੈ ਕਿ ਸਹੁਰਿਆਂ ਨੂੰ ਸਭ ਕੁੱਝ ਪਤਾ ਸੀ ਪਰ ਉਨ੍ਹਾਂ ਨੇ ਜਾਣ-ਬੁੱਝ ਕੇ ਆਪਣੇ ਪੁੱਤਰ ਨੂੰ ਅਜਿਹਾ ਕਰਨ ਤੋਂ ਨਹੀਂ ਰੋਕਿਆ, ਜਿਸ ਕਾਰਨ ਇਹ ਘਟਨਾ ਵਾਪਰੀ ਹੈ। ਪੁਲਸ ਦੇ ਜਾਂਚ ਅਧਿਕਾਰੀ ਮਨਮੋਹਨ ਸਿੰਘ ਨੇ ਦੱਸਿਆ ਕਿ ਸਾਨੂੰ ਕੰਟਰੋਲ ਰੂਮ ਦੇ ਜ਼ਰੀਏ ਮ੍ਰਿਤਕਾ ਦੇ ਪਤੀ ਨੇ ਹੀ ਇਸ ਕਤਲ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅਸੀਂ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਮ੍ਰਿਤਕਾ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਏਗੀ ਪਰ ਮੁਲਜ਼ਮ ਅਜੇ ਪੁਲਸ ਦੀ ਗ੍ਰਿਫ਼ਤ 'ਚੋਂ ਬਾਹਰ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News