ਆਪਸੀ ਝਗੜੇ ਨੇ ਧਾਰਿਆ ਖ਼ੂਨੀ ਰੂਪ, ਵਿਅਕਤੀ ਨੇ ਆਪਣੀ ਪਤਨੀ ਨੂੰ ਗੋਲ਼ੀ ਮਾਰ ਕੇ ਉਤਾਰਿਆ ਮੌਤ ਦੇ ਘਾਟ

Saturday, Oct 19, 2024 - 05:34 AM (IST)

ਆਪਸੀ ਝਗੜੇ ਨੇ ਧਾਰਿਆ ਖ਼ੂਨੀ ਰੂਪ, ਵਿਅਕਤੀ ਨੇ ਆਪਣੀ ਪਤਨੀ ਨੂੰ ਗੋਲ਼ੀ ਮਾਰ ਕੇ ਉਤਾਰਿਆ ਮੌਤ ਦੇ ਘਾਟ

ਤਲਵੰਡੀ ਸਾਬੋ (ਮੁਨੀਸ਼)- ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ ਤੋਂ ਇਕ ਸਨਸਨੀਖੇਜ਼ ਵਾਰਦਾਤ ਦੀ ਜਾਣਕਾਰੀ ਮਿਲੀ ਹੈ, ਜਿੱਥੇ ਪਤੀ-ਪਤਨੀ ਵਿਚਕਾਰ ਪਿਛਲੇ ਸਮੇਂ ਤੋਂ ਚੱਲ ਰਹੇ ਵਿਵਾਦ ਦਰਮਿਆਨ ਵਿਅਕਤੀ ਨੇ ਆਪਣੀ ਪਤਨੀ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਖ਼ੌਫ਼ਨਾਕ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਉਸ ਦੇ ਸਾਥੀਆਂ ਸਣੇ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਮਾਮਲੇ ਦੀ ਜਾਣਕਾਰੀ ਦਿੰਦੇ ਡੀ.ਐੱਸ.ਪੀ. ਰਾਜੇਸ਼ ਸਨੇਹੀ ਤਲਵੰਡੀ ਸਾਬੋ ਨੇ ਦੱਸਿਆ ਕਿ ਪਿੰਡ ਜੀਵਨ ਸਿੰਘ ਵਾਲਾ ਵਿਚ ਲੜਾਈ-ਝਗੜਾ ਹੋਣ ਕਰ ਕੇ ਗੋਲੀ ਚੱਲੀ ਹੈ। ਗੋਲੀ ਲੱਗਣ ਕਾਰਨ ਸੁਖਦੀਪ ਕੌਰ ਪਤਨੀ ਜਗਤਾਰ ਸਿੰਘ ਵਾਸੀ ਜੀਵਨ ਸਿੰਘ ਵਾਲਾ ਦੀ ਮੌਤ ਹੋ ਗਈ ਹੈ, ਜਦਕਿ ਜ਼ਖਮੀ ਵਿਅਕਤੀ ਸੁਖਜੀਵਨ ਸਿੰਘ ਪੁੱਤਰ ਕੁਲਵੰਤ ਸਿੰਘ ਪੁੱਤਰ ਗੁਰਦਿੱਤ ਸਿੰਘ ਵਾਸੀ ਪਿੰਡ ਕਲਾਲਵਾਲਾ ਜ਼ਿਲ੍ਹਾ ਬਠਿੰਡਾ ਅਤੇ ਇਸ ਦੀ ਭੈਣ ਮਨਜੀਤ ਕੌਰ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਜ਼ੇਰੇ ਇਲਾਜ ਹਨ।

ਇਹ ਵੀ ਪੜ੍ਹੋ- ਪਹਿਲਾਂ ਪਤੀ ਨੇ ਫਾਹਾ ਲੈ ਮੁਕਾਈ ਸੀ ਜੀਵਨਲੀਲਾ, ਹੁਣ ਪਤਨੀ ਨੇ ਵੀ 2 ਮਾਸੂਮ ਬੱਚਿਆਂ ਸਣੇ ਖ਼ੁਦ ਨੂੰ ਲਾ ਲਈ ਅੱਗ

ਇਸ ਮਾਮਲੇ 'ਚ ਥਾਣਾ ਮੁਖੀ ਤਲਵੰਡੀ ਸਾਬੋ ਸਰਬਜੀਤ ਕੌਰ ਸਿਵਲ ਹਸਪਤਾਲ ਪੁੱਜੇ ਅਤੇ ਸੁਖਜੀਵਨ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਜਗਤਾਰ ਸਿੰਘ ਪੁੱਤਰ ਅਮਰ ਸਿੰਘ, ਜਸਵਿੰਦਰ ਕੌਰ ਪਤਨੀ ਅਮਰ ਸਿੰਘ ਵਾਸੀਆਨ ਜੀਵਨ ਸਿੰਘ ਵਾਲਾ, ਨਿਰਮਲਜੀਤ ਕੌਰ ਪਤਨੀ ਜਗਤਾਰ ਸਿੰਘ ਵਾਸੀ ਪਿੰਡ ਵਰੇ ਜ਼ਿਲ੍ਹਾ ਮਾਨਸਾ, ਗਗਨਦੀਪ ਕੌਰ ਪਤਨੀ ਰਣਜੀਤ ਸਿੰਘ, ਰਣਜੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀਆਨ ਪਿੰਡ ਗਦਰਾਣਾ ਜ਼ਿਲ੍ਹਾ ਸਿਰਸਾ ਹਰਿਆਣਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

PunjabKesari

ਉਨ੍ਹਾਂ ਦੱਸਿਆ ਕਿ ਪੁਲਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਸਾਰੇ ਮੁਲਜ਼ਮਾਂ ਨੂੰ ਕਾਰ ਸਮੇਤ ਕਾਬੂ ਕਰ ਕੇ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਕਥਿਤ ਮੁਲਜ਼ਮਾਂ ਨੂੰ ਅਦਾਲਤ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਵਾਰਦਾਤ ਸਮੇਂ ਵਰਤੀ ਰਾਇਫਲ 12 ਬੋਰ ਬਰਾਮਦ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ- 1.07 ਲੱਖ ਰੁਪਏ ਬਿਜਲੀ ਦਾ ਬਿੱਲ ! ਖ਼ਪਤਕਾਰ ਨੇ ਖੜਕਾਇਆ ਅਦਾਲਤ ਦਾ ਦਰਵਾਜ਼ਾ, ਆਇਆ ਦਿਲਚਸਪ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News