ਪੁਲਸ ਨੇ ਨਾਕੇ ''ਤੇ ਰੋਕੇ ਇੰਡੈਵਰ ਸਵਾਰ ਪਤੀ-ਪਤਨੀ, ਜਦੋਂ ਗੱਡੀ ਦੀ ਤਲਾਸ਼ੀ ਲਈ ਤਾਂ ਉੱਡੇ ਹੋਸ਼

Wednesday, Apr 17, 2024 - 06:24 PM (IST)

ਪੁਲਸ ਨੇ ਨਾਕੇ ''ਤੇ ਰੋਕੇ ਇੰਡੈਵਰ ਸਵਾਰ ਪਤੀ-ਪਤਨੀ, ਜਦੋਂ ਗੱਡੀ ਦੀ ਤਲਾਸ਼ੀ ਲਈ ਤਾਂ ਉੱਡੇ ਹੋਸ਼

ਲੁਧਿਆਣਾ (ਅਨਿਲ) : ਐੱਸ. ਟੀ. ਐੱਫ. ਦੀ ਲੁਧਿਆਣਾ ਟੀਮ ਨੇ ਨਸ਼ਾ ਸਮੱਗਲਰਾਂ ਖ਼ਿਲਾਫ ਚਲਾਈ ਗਈ ਮੁਹਿੰਮ ਤਹਿਤ 4 ਨਸ਼ਾ ਸਮੱਗਲਰਾਂ ਨੂੰ 4 ਕਰੋੜ ਦੀ ਹੈਰੋਇਨ ਅਤੇ 2 ਲੱਖ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਅਜੇ ਕੁਮਾਰ ਨੇ ਦੱਸਿਆ ਕਿ ਐੱਸ. ਟੀ. ਐੱਫ. ਦੇ ਇੰਚਾਰਜ ਹਰਬੰਸ ਸਿੰਘ ਰਹਿਲ ਦੀ ਟੀਮ ਨੂੰ ਮੁਖ਼ਬਰ ਖਾਸ ਨੇ ਸੂਚਨਾ ਦਿੱਤੀ ਕਿ ਸਿੱਧਵਾਂ ਬੇਟ ਤੋਂ ਹੰਬੜਾਂ ਵੱਲੋਂ ਇਕ ਇੰਡੈਵਰ ਗੱਡੀ ’ਚ ਕੁਝ ਲੋਕ ਹੈਰੋਇਨ ਦੀ ਖੇਪ ਲੈ ਕੇ ਲੁਧਿਆਣਾ ਵੱਲ ਆ ਰਹੇ ਹਨ, ਜਿਸ ’ਤੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਸਖ਼ਤ ਕਾਰਵਾਈ ਕਰਦੇ ਹੋਏ ਹੰਬੜਾਂ ’ਚ ਸਪੈਸ਼ਲ ਨਾਕਾਬੰਦੀ ਕੀਤੀ ਗਈ ਅਤੇ ਉਸੇ ਸਮੇਂ ਸਾਹਮਣਿਓਂ ਇਕ ਸਿਲਵਰ ਰੰਗ ਦੀ ਇੰਡੈਵਰ ਗੱਡੀ ਨੂੰ ਸ਼ੱਕ ਦੇ ਆਧਾਰ ’ਤੇ ਚੈਕਿੰਗ ਲਈ ਰੋਕਿਆ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਵੱਡੀ ਜਾਣਕਾਰੀ, ਇਨ੍ਹਾਂ ਤਾਰੀਖ਼ਾਂ ਲਈ ਅਲਰਟ ਜਾਰੀ

ਇਸ ਦੌਰਾਨ ਜਦੋਂ ਪੁਲਸ ਟੀਮ ਨੇ ਗੱਡੀ ਦੀ ਤਲਾਸ਼ੀ ਲਈ ਤਾਂ ਡਰਾਈਵਰ ਸੀਟ ਦੇ ਥੱਲਿਓਂ 800 ਗ੍ਰਾਮ ਹੈਰੋਇਨ ਦੀ ਖੇਪ ਅਤੇ 2 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਗੱਡੀ ਚਲਾ ਰਹੇ ਮੁਲਜ਼ਮ ਦੀ ਪਛਾਣ ਜੋਨੀ ਕੁਮਾਰ ਉਰਫ ਜੋਨੀ ਮਾਲਵਾ ਪੁੱਤਰ ਪ੍ਰਵੀਨ ਕੁਮਾਰ ਅਤੇ ਜੋਨੀ ਦੀ ਪਤਨੀ ਪਰਜੇਤਾ (19) ਨਿਵਾਸੀ ਮੁਹੱਲਾ ਕੋਟ ਮੰਗਲ ਸਿੰਘ ਵਜੋਂ ਕੀਤੀ ਗਈ। ਪੁਲਸ ਟੀਮ ਨੇ ਤੁਰੰਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਮੁਲਜ਼ਮਾਂ ਖਿਲਾਫ ਮੋਹਾਲੀ ਐੈੱਸ. ਟੀ. ਐੱਫ. ਪੁਲਸ ਥਾਣੇ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : 10ਵੀਂ ਦੇ ਨਤੀਜਿਆਂ ਦੀ ਉਡੀਕ 'ਚ ਬੈਠੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਇਸ ਤਾਰੀਖ਼ ਨੂੰ ਆ ਸਕਦੈ ਰਿਜ਼ਲਟ

ਹੈਰੋਇਨ ਦੀ ਸਪਲਾਈ ਕਰਨ ਵਾਲੀ ਮੁਲਜ਼ਮ ਦੀ ਮਾਂ ਅਤੇ ਇਕ ਹੋਰ ਔਰਤ ਵੀ ਗ੍ਰਿਫਤਾਰ

ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਜੋਨੀ ਕੁਮਾਰ ਉਸ ਦੀ ਪਤਨੀ ਪਰਜੇਤਾ ਨੇ ਦੱਸਿਆ ਕਿ ਉਹ ਹੈਰੋਇਨ ਲੈ ਕੇ ਆਉਂਦੇ ਹਨ ਅਤੇ ਲੁਧਿਆਣਾ ’ਚ ਉਸ ਹੈਰੋਇਨ ਦੀ ਸਪਲਾਈ ਉਨ੍ਹਾਂ ਦੀ ਮਾਤਾ ਨੀਲਮ ਖੋਸਲਾ ਅਤੇ ਸੋਨੀਆ ਰਾਣੀ ਪੁੱਤਰੀ ਕਵਰਭਾਨ ਨਿਵਾਸੀ ਮੁਹੱਲਾ ਕੋਟ ਮੰਗਲ ਸਿੰਘ ਅੱਗੇ ਗਾਹਕਾਂ ਨੂੰ ਕਰਦੇ ਹਨ, ਜਿਸ ਤੋਂ ਬਾਅਦ ਪੁਲਸ ਨੇ ਦੋਵੇਂ ਔਰਤਾਂ ਨੂੰ ਵੀ ਉਕਤ ਮਾਮਲੇ ’ਚ ਗ੍ਰਿਫਤਾਰ ਕੀਤਾ ਗਿਆ। ਇੰਚਾਰਜ ਰਹਿਲ ਨੇ ਦੱਸਿਆ ਕਿ ਮੁਲਜ਼ਮ ਜੋਨੀ ਕੁਮਾਰ ’ਤੇ ਪਹਿਲਾਂ ਵੀ ਨਸ਼ਾ ਸਮੱਗਲਿੰਗ ਦਾ ਇਕ ਕੇਸ ਦਰਜ ਹੈ, ਜਿਸ ’ਚ ਮੁਲਜ਼ਮ ਜ਼ਮਾਨਤ ’ਤੇ ਬਾਹਰ ਆਇਆ ਹੋਇਆ ਹੈ। ਅੱਜ ਸਾਰੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਗਿਆ ਹੈ, ਤਾਂ ਕਿ ਉਨ੍ਹਾਂ ਦੇ ਬਾਕੀ ਸਾਥੀਆਂ ਬਾਰੇ ਪੁੱਛਗਿੱਛ ਕੀਤੀ ਜਾ ਸਕੇ।

ਇਹ ਵੀ ਪੜ੍ਹੋ : ਨੰਗਲ ਵਿਚ ਹੋਏ ਵਿਸ਼ਵ ਹਿੰਦੂ ਪਰਿਸ਼ਦ ਆਗੂ ਦੇ ਕਤਲ ਕਾਂਡ 'ਚ ਵੱਡਾ ਖ਼ੁਲਾਸਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News