ਦਾਜ ਦੀ ਬਲੀ ਚੜ੍ਹੀ 24 ਸਾਲਾ ਨਵ-ਵਿਆਹੁਤਾ, ਪਤੀ ਤੇ ਸਹੁਰਾ ਗ੍ਰਿਫ਼ਤਾਰ

Wednesday, Sep 30, 2026 - 06:06 PM (IST)

ਦਾਜ ਦੀ ਬਲੀ ਚੜ੍ਹੀ 24 ਸਾਲਾ ਨਵ-ਵਿਆਹੁਤਾ, ਪਤੀ ਤੇ ਸਹੁਰਾ ਗ੍ਰਿਫ਼ਤਾਰ

ਫ਼ਤਿਹਗੜ੍ਹ ਸਾਹਿਬ (ਬਿਪਨ): ਥਾਣਾ ਫ਼ਤਿਹਗੜ੍ਹ ਸਾਹਿਬ ਦੇ ਅਧੀਨ ਆਉਂਦੇ ਪਿੰਡ ਫ਼ਿਰੋਜ਼ਪੁਰ ਵਿਖੇ ਦਾਜ ਦੀ ਮੰਗ ਅਤੇ ਸਹੁਰੇ ਪਰਿਵਾਰ ਦੇ ਲਗਾਤਾਰ ਤਸ਼ੱਦਦ ਤੋਂ ਤੰਗ ਆ ਕੇ ਇਕ 24 ਸਾਲਾ ਨਵ-ਵਿਆਹੁਤਾ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਕੋਮਲਪ੍ਰੀਤ ਕੌਰ ਵਜੋਂ ਹੋਈ ਹੈ। 

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫ਼ਤਿਹਗੜ੍ਹ ਸਾਹਿਬ ਦੇ ਮੁਖੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਮਾਪਿਆਂ ਨੇ ਦੋਸ਼ ਲਗਾਇਆ ਹੈ ਕਿ ਵਿਆਹ ਤੋਂ ਬਾਅਦ ਹੀ ਸਹੁਰਾ ਪਰਿਵਾਰ ਕੋਮਲਪ੍ਰੀਤ ਨੂੰ ਦਾਜ-ਦਹੇਜ ਲਈ ਲਗਾਤਾਰ ਤੰਗ-ਪ੍ਰੇਸ਼ਾਨ ਅਤੇ ਮਾਨਸਿਕ ਤੌਰ 'ਤੇ ਉਤਪੀੜਤ ਕਰ ਰਿਹਾ ਸੀ। ਪਰਿਵਾਰ ਅਨੁਸਾਰ ਰੱਖੜੀ ਦੇ ਤਿਉਹਾਰ ਵੇਲੇ ਜਦੋਂ ਉਹ ਆਪਣੇ ਪੇਕੇ ਆਈ ਸੀ, ਤਾਂ ਉਸ ਨੇ ਆਪਣਾ ਦੁੱਖ ਜ਼ਾਹਰ ਕਰਦਿਆਂ ਕਿਹਾ ਸੀ ਕਿ ਜੇਕਰ ਸਹੁਰੇ ਪਰਿਵਾਰ ਦਾ ਤਸ਼ੱਦਦ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਉਹ ਆਪਣੀ ਜਾਨ ਦੇ ਦੇਵੇਗੀ। ਇਸ ਤੋਂ ਬਾਅਦ ਬੀਤੇ ਦਿਨ ਉਸ ਨੇ ਇਹ ਖ਼ੌਫ਼ਨਾਕ ਕਦਮ ਚੁੱਕਦਿਆਂ ਫਾਹਾ ਲਗਾ ਲਿਆ। 

ਪੁਲਸ ਨੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਪਤੀ ਲਖਬੀਰ ਸਿੰਘ, ਸਹੁਰਾ ਸਰਬਜੀਤ ਸਿੰਘ, ਸੱਸ ਕੁਲਦੀਪ ਕੌਰ ਅਤੇ ਜੇਠ ਜਤਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਕਾਰਵਾਈ ਕਰਦੇ ਹੋਏ ਪਤੀ ਅਤੇ ਸਹੁਰੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਫ਼ਰਾਰ ਸੱਸ ਅਤੇ ਜੇਠ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ। ਪੁਲਸ ਦਾ ਕਹਿਣਾ ਹੈ ਕਿ ਬਾਕੀ ਦੋਸ਼ੀਆਂ ਨੂੰ ਵੀ ਜਲਦ ਹੀ ਹਿਰਾਸਤ ਵਿਚ ਲੈ ਲਿਆ ਜਾਵੇਗਾ। 


author

Anmol Tagra

Content Editor

Related News