ਵੱਡੀ ਵਾਰਦਾਤ, ਅੱਧੀ ਰਾਤ ਨੂੰ ਪਤੀ ਵਲੋਂ ਪਤਨੀ ਦਾ ਕਤਲ

Monday, Oct 26, 2020 - 06:33 PM (IST)

ਵੱਡੀ ਵਾਰਦਾਤ, ਅੱਧੀ ਰਾਤ ਨੂੰ ਪਤੀ ਵਲੋਂ ਪਤਨੀ ਦਾ ਕਤਲ

ਬਰਨਾਲਾ/ਟੱਲੋਵਾਲ (ਰਾਕੇਸ਼ ਗਰਗ) : ਜ਼ਿਲ੍ਹਾ ਬਰਨਾਲਾ ਦੇ ਪਿੰਡ ਚੂੰਘਾ ਵਿਖੇ ਬੀਤੀ ਰਾਤ ਪਤੀ ਵਲੋਂ ਬੇਰਹਿਮੀ ਨਾਲ ਪਤਨੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਨਸ਼ੇੜੀ ਪਤੀ ਨੇ ਪਹਿਲਾਂ ਆਪਣੀ ਪਤਨੀ ਦੀ ਕੁੱਟਮਾਰ ਕੀਤੀ ਅਤੇ ਬਾਅਦ ਵਿਚ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਕਮਲਜੀਤ ਕੌਰ ਪਤਨੀ ਸੋਮਾ ਸਿੰਘ ਪੁੱਤਰ ਗਿੰਦਰ ਸਿੰਘ ਵਾਸੀ ਪਿੰਡ ਚੂੰਘਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਗੰਗਾ ਜ਼ਿਲ੍ਹਾ ਬਠਿੰਡਾ ਦੀ ਕਮਲਜੀਤ ਕੌਰ ਦਾ ਵਿਆਹ ਲਗਭਗ ਤਿੰਨ ਸਾਲ ਪਹਿਲਾਂ ਪਿੰਡ ਚੂੰਘਾ ਦੇ ਸੋਮਾ ਸਿੰਘ ਪੁੱਤਰ ਗਿੰਦਰ ਸਿੰਘ ਨਾਲ ਹੋਇਆ ਸੀ। ਇਸ ਦੌਰਾਨ ਉਨ੍ਹਾਂ ਦੇ ਇਕ ਲੜਕਾ ਵੀ ਹੋਇਆ।

ਇਹ ਵੀ ਪੜ੍ਹੋ :  ਰਾਣਾ ਸਿੱਧੂ ਕਤਲ ਕਾਂਡ 'ਚ ਕਈ ਪਹਿਲੂ ਘੋਖ ਰਹੀ ਪੁਲਸ, ਸਾਹਮਣੇ ਆਏ ਵੱਡੇ ਤੱਥ

ਮ੍ਰਿਤਕਾ ਦੇ ਭਰਾ ਬਿੱਟੂ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਪਿੰਡ ਗੰਗਾ ਨੇ ਦੱਸਿਆ ਕਿ ਉਹ ਆਪਣੀ ਭੈਣ ਘਰ ਆਇਆ ਹੋਇਆ ਸੀ ਅਤੇ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਉਹ ਵੱਖਰੇ ਕਮਰੇ ਵਿਚ ਸੌਂ ਗਿਆ। ਉਕਤ ਨੇ ਦੱਸਿਆ ਕਿ ਰਾਤ ਨੂੰ ਲਗਭਗ ਸਾਢੇ ਗਿਆਰਾਂ ਵਜੇ ਦੇ ਕਰੀਬ ਉਸ ਨੇ ਚੀਕਾਂ ਦੀਆਂ ਆਵਾਜ਼ਾਂ ਸੁਣੀਆਂ, ਜਦੋਂ ਭੈਣ ਦੇ ਕਮਰੇ ਵਿਚ ਜਾ ਕੇ ਦੇਖਿਆ ਤਾਂ ਉਸ ਦਾ ਜੀਜਾ ਭੈਣ ਦੀ ਕੁੱਟਮਾਰ ਕਰਕੇ ਉਸ ਦਾ ਗਲਾ ਘੁੱਟ ਰਿਹਾ ਸੀ ਅਤੇ ਉਸ ਦੀ ਭੈਣ ਦੀ ਮੌਤ ਹੋ ਚੁੱਕੀ ਸੀ। ਉਕਤ ਨੇ ਦੱਸਿਆ ਕਿ ਉਸ ਦਾ ਜੀਜਾ ਸ਼ਰਾਬ ਪੀਣ ਦਾ ਆਦੀ ਹੈ ਅਤੇ ਘਟਨਾ ਸਮੇਂ ਵੀ ਉਹ ਨਸ਼ੇ 'ਚ ਸੀ।

ਇਹ ਵੀ ਪੜ੍ਹੋ :  ਦਿਲ ਕੰਬਾਉਣ ਵਾਲੀ ਵਾਰਦਾਤ, ਸਕੇ ਭਰਾ ਦੇ ਸਿਰ 'ਚ ਕੁਹਾੜੀ ਮਾਰ ਕੇ ਕੀਤਾ ਕਤਲ

ਉਧਰ ਥਾਣਾ ਟੱਲੇਵਾਲ ਦੇ ਐੱਸ. ਐੈੱਚ. ਓ. ਜਸਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਗਿਆ ਹੈ ਅਤੇ ਮ੍ਰਿਤਕਾ ਦੇ ਭਰੇ ਬਿਆਨਾਂ 'ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ :  ਪੰਜਾਬ 'ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ


author

Gurminder Singh

Content Editor

Related News