ਚਰਿੱਤਰ ’ਤੇ ਸ਼ੱਕ ਕਾਰਨ ਪਤਨੀ ਦਾ ਕਤਲ ਕਰਨ ਵਾਲੇ ਨੂੰ ਉਮਰ ਕੈਦ

Tuesday, Nov 12, 2024 - 03:54 PM (IST)

ਚਰਿੱਤਰ ’ਤੇ ਸ਼ੱਕ ਕਾਰਨ ਪਤਨੀ ਦਾ ਕਤਲ ਕਰਨ ਵਾਲੇ ਨੂੰ ਉਮਰ ਕੈਦ

ਲੁਧਿਆਣਾ (ਮਹਿਰਾ)- ਚਰਿੱਤਰ ’ਤੇ ਸ਼ੱਕ ਕਾਰਨ ਆਪਣੀ ਪਤਨੀ ਦੇ ਕਤਲ ਦੇ ਦੋਸ਼ ’ਚ ਸਥਾਨਕ ਵਧੀਕ ਸੈਸ਼ਨ ਜੱਜ ਸ਼ਿਵਮੋਹਨ ਗਰਗ ਦੀ ਅਦਾਲਤ ਨੇ ਗੁਰਦੀਪ ਸਿੰਘ ਉਰਫ ਬਿੰਨੀ ਨਿਵਾਸੀ ਗਿੱਲ ਐਨਕਲੇਵ ਖੰਨਾ ਨੂੰ ਉਮਰ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਮੁਲਜ਼ਮ ਖਿਲਾਫ ਪੁਲਸ ਥਾਣਾ ਸਿਟੀ ਖੰਨਾ 2 ਵੱਲੋਂ 11 ਮਈ 2019 ਨੂੰ ਧਾਰਾ 302, 201 ਅਤੇ 511 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਸੀ। ਪੁਲਸ ਵੱਲੋਂ ਦਰਜ ਕੀਤੇ ਗਏ ਮਾਮਲੇ ਮੁਤਾਬਕ ਸ਼ਿਕਾਇਤਕਰਤਾ ਹਰਨਾਇਬ ਸਿੰਘ ਨਿਵਾਸੀ ਲੋਹਾਰ ਮਾਜਰਾ ਕਲਾ ਗੋਬਿੰਦਗੜ੍ਹ ਮੰਡੀ ਵੱਲੋਂ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੋਸ਼ ਲਗਾਇਆ ਗਿਆ ਸੀ ਕਿ ਉਨ੍ਹਾਂ ਦੀ 27 ਸਾਲਾ ਪੁੱਤਰੀ ਰੁਪਿੰਦਰ ਕੌਰ ਦਾ ਵਿਆਹ ਮੁਲਜ਼ਮ ਨਾਲ 8 ਫਰਵਰੀ 2019 ਨੂੰ ਹੋਇਆ ਸੀ।

ਇਹ ਖ਼ਬਰ ਵੀ ਪੜ੍ਹੋ - Momos ਦੀ ਰੇਹੜੀ ਤੋਂ ਹਸਪਤਾਲ ਪਹੁੰਚਿਆ ਮਾਸੂਮ ਬੱਚਾ! ਪੰਜਾਬ ਤੋਂ ਸਾਹਮਣੇ ਆਇਆ ਹੈਰਾਨੀਜਨਕ ਮਾਮਲਾ

ਮੁਲਜ਼ਮ ਜੋ ਪ੍ਰਾਈਵੇਟ ਜਾਬ ਕਰਦਾ ਸੀ ਅਤੇ ਉਸ ਨੇ ਵਿਆਹ ਤੋਂ ਬਾਅਦ ਬੇਵਜ੍ਹਾ ਉਨ੍ਹਾਂ ਦੀ ਪੁੱਤਰੀ ਰੁਪਿੰਦਰ ਕੌਰ ਚਰਿੱਤਰ ’ਤੇ ਸ਼ੱਕ ਕਰਨਾ ਸ਼ੁਰੂ ਕਰ ਦਿੱਤਾ। ਉਹ ਉਸ ਨਾਲ ਬੋਲ-ਚਾਲ ਵੀ ਬੰਦ ਕਰ ਦਿੱਤੀ ਸੀ ਅਤੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਸ਼ਿਕਾਇਤਕਰਤਾ ਮੁਤਾਬਕ ਉਕਤ ਗੱਲ ਜਦ ਉਸ ਦੀ ਪੁੱਤਰੀ ਮਿਲਣ ਲਈ ਆਈ ਸੀ ਤਾਂ ਉਸ ਨੇ ਦੱਸਿਆ ਅਤੇ ਸ਼ਿਕਾਇਤਕਰਤਾ ਨੇ ਕਿਹਾ ਸੀ ਕਿ ਉਹ ਕੁਝ ਦਿਨਾਂ ਬਾਅਦ ਉਨ੍ਹਾਂ ਦੇ ਘਰ ਆ ਕੇ ਆਪਣੇ ਜਵਾਈ ਨੂੰ ਸਮਝਾਵੇਗਾ ਪਰ ਉਸ ਤੋਂ ਪਹਿਲਾਂ ਹੀ ਮੁਲਜ਼ਮ ਦੇ ਪਿਤਾ ਨਿਰਮਲ ਸਿੰਘ ਨੇ ਉਸ ਨੂੰ ਫੋਨ ਕਰ ਕੇ ਦੱਸਿਆ ਕਿ ਮੁਲਜ਼ਮ ਉਨ੍ਹਾਂ ਦੀ ਪੁੱਤਰੀ ਰੁਪਿੰਦਰ ਕੌਰ ਦਾ ਗਲ ਘੁੱਟ ਕੇ ਕਤਲ ਕਰ ਦਿੱਤਾ ਹੈ। ਪੁਲਸ ਵੱਲੋਂ ਮਾਮਲਾ ਦਰਜ ਕਰਨ ਤੋਂ ਬਾਅਦ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਅਦਾਲਤ ਸਾਹਮਣੇ ਪੇਸ਼ ਕੀਤਾ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News