ਦਰਿੰਦੇ ਬਣੇ ਪਤੀ ਨੇ ਸੁੱਤੀ ਪਈ ਪਤਨੀ ਨਾਲ ਕਮਾਇਆ ਕਹਿਰ, ਦਿੱਤੀ ਰੂਹ ਕੰਬਾਊ ਮੌਤ

Friday, Jun 30, 2023 - 06:35 PM (IST)

ਦਰਿੰਦੇ ਬਣੇ ਪਤੀ ਨੇ ਸੁੱਤੀ ਪਈ ਪਤਨੀ ਨਾਲ ਕਮਾਇਆ ਕਹਿਰ, ਦਿੱਤੀ ਰੂਹ ਕੰਬਾਊ ਮੌਤ

ਰਾਜਪੁਰਾ (ਮਸਤਾਨਾ) : ਪਿੰਡ ਚਮਾਰੂ ਸਥਿਤ ਇਕ ਇੱਟਾਂ ਦੇ ਭੱਠੇ ’ਤੇ ਰਹਿਣ ਵਾਲੇ ਇਕ ਵਿਅਕਤੀ ਨੇ ਕਹੀਆਂ ਮਾਰ ਕੇ ਸੁੱਤੀ ਪਈ ਆਪਣੀ ਪਤਨੀ (4 ਬੱਚਿਆਂ ਦੀ ਮਾਂ) ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਅਤੇ ਵਾਰਦਾਤ ਤੋਂ ਬਾਅਦ ਫਰਾਰ ਹੋ ਗਿਆ। ਸੂਚਨਾ ਮਿਲਦੇ ਹੀ ਥਾਣਾ ਸ਼ੰਭੂ ਦੀ ਪੁਲਸ ਮੌਕੇ ’ਤੇ ਪੁੱਜ ਗਈ ਅਤੇ ਲਾਸ਼ ਕਬਜ਼ੇ ਵਿਚ ਲੈ ਕੇ ਕਾਤਲ ਪਤੀ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਸਹਾਰਨਪੁਰ ਵਾਸੀ ਰਾਜ ਕੁਮਾਰ ਆਪਣੀ ਪਤਨੀ ਕਾਂਤਾ 33 ਸਾਲ ਅਤੇ 4 ਬੱਚਿਆਂ ਸਮੇਤ ਲਗਭਗ ਇਕ ਸਾਲ ਤੋਂ ਪਿੰਡ ਚਮਾਰੂ ਵਿਖੇ ਕਿਸੇ ਇੱਟਾਂ ਦੇ ਭੱਠੇ ’ਤੇ ਕੰਮ ਕਰ ਰਿਹਾ ਸੀ। ਬੀਤੀ ਰਾਤ ਕਿਸੇ ਗੱਲ ਨੂੰ ਲੈ ਕੇ ਪਤੀ-ਪਤਨੀ ਵਿਚਾਲੇ ਝਗੜਾ ਹੋ ਗਿਆ ਅਤੇ ਸਵੇਰੇ ਲਗਭਗ 5 ਵਜੇ ਜਦੋਂ ਉਸ ਦੀ ਪਤਨੀ ਸੁੱਤੀ ਪਈ ਸੀ ਤਾਂ ਉਕਤ ਵਿਅਕਤੀ ਨੇ ਕਹੀ ਨਾਲ ਉਸ ’ਤੇ ਕਈ ਵਾਰ ਕਰ ਦਿੱਤੇ ਅਤੇ ਵਾਰ ਇੰਨੇ ਜ਼ਬਰਦਸਤ ਸੀ ਕਿ ਹਸਪਤਾਲ ਲੈ ਜਾਂਦੇ ਸਮੇਂ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਕੱਲ੍ਹ ਤੋਂ ਬਦਲ ਜਾਣਗੇ ਇਹ ਨਿਯਮ, ਸਖ਼ਤੀ ਦੇ ਨਾਲ ਹੋਣਗੇ ਭਾਰੀ ਜੁਰਮਾਨੇ

ਸੂਚਨਾ ਮਿਲਦੇ ਹੀ ਥਾਣਾ ਸ਼ੰਭੂ ਦੀ ਪੁਲਸ ਮੌਕੇ ’ਤੇ ਪੁੱਜ ਗਈ ਅਤੇ ਫਰਾਰ ਹੋਏ ਵਿਅਕਤੀ ਰਾਜ ਕੁਮਾਰ ਖ਼ਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਹਫਤੇ ਵਿਚ ਰਾਜਪੁਰਾ ਦੇ ਵੱਖ-ਵੱਖ ਇਲਾਕਿਆਂ ਵਿਚ 3 ਕਤਲ ਹੋ ਚੁੱਕੇ ਹਨ। ਸਭ ਤੋਂ ਪਹਿਲਾਂ ਰਾਜਪੁਰਾ ਵਿਖੇ ਇਕ ਦੋਧੀ ਦਾ ਕਤਲ ਹੋਇਆ। ਫਿਰ ਪਿੰਡ ਨੀਲ ਵਾਸੀ ਸਵਰਨ ਸਿੰਘ ਦਾ ਅਤੇ ਫਿਰ ਪੁਰਾਣਾ ਰਾਜਪੁਰਾ ਸਥਿਤ ਇਕ ਦਰਜੀ ਦੀ ਦੁਕਾਨ ’ਤੇ ਅਣਪਛਾਤੇ ਵਿਅਕਤੀ ਦਾ ਕਤਲ ਹੋਇਆ ਅਤੇ ਇਹ ਚੌਥਾ ਕਤਲ ਹੋ ਚੁੱਕਾ ਹੈ। ਲਗਾਤਾਰ ਹੋ ਰਹੀਆਂ ਇਨ੍ਹਾਂ ਕਤਲ ਦੀਆਂ ਵਾਰਦਾਤਾਂ ਨੂੰ ਲੈ ਕੇ ਰਾਜਪੁਰਾ ਪੁਲਸ ਕਾਫੀ ਸਰਗਰਮ ਨਜ਼ਰ ਆ ਰਹੀ ਹੈ ਅਤੇ ਪੁਲਸ ਮੁਲਜ਼ਮਾਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀਆਂ ਕਰ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲ ਖੁੱਲ੍ਹਣ ਤੋਂ ਪਹਿਲਾਂ ਸਿੱਖਿਆ ਵਿਭਾਗ ਦਾ ਸਖ਼ਤ ਕਦਮ, ਜਾਰੀ ਕੀਤੇ ਇਹ ਹੁਕਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News