ਪਤਨੀ ਨਾਲ ਘਰੇਲੂ ਵਿਵਾਦ ਕਾਰਨ ਪਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Wednesday, Jun 17, 2026 - 06:41 PM (IST)

ਪਤਨੀ ਨਾਲ ਘਰੇਲੂ ਵਿਵਾਦ ਕਾਰਨ ਪਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਲੁਧਿਆਣਾ (ਅਨਿਲ)- ਥਾਣਾ ਮੇਹਰਬਾਨ ਅਧੀਨ ਆਉਂਦੇ ਪ੍ਰਿਯਾ ਕਾਲੋਨੀ ਵਿਚ ਪਤਨੀ ਨਾਲ ਘਰੇਲੂ ਵਿਵਾਦ ਤੋਂ ਬਾਅਦ ਪਤੀ ਵੱਲੋਂ ਆਪਣੇ ਹੀ ਘਰ ਵਿਚ ਖੁਦਕੁਸ਼ੀ ਕਰ ਲਈ ਗਈ। ਥਾਣਾ ਮੁਖੀ ਇੰਸਪੈਕਟਰ ਜਗਦੀਪ ਸਿੰਘ ਗਿੱਲ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਕਿ ਪ੍ਰਿਯਾ ਕਾਲੋਨੀ ਵਿਚ ਇਕ ਵਿਅਕਤੀ ਵੱਲੋਂ ਆਪਣੇ ਹੀ ਘਰ ਵਿਚ ਫਾਹਾ ਲੈ ਲਿਆ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਸ ਟੀਮ ਤੁਰੰਤ ਮੌਕੇ ’ਤੇ ਪੁੱਜੀ ਤੇ ਮ੍ਰਿਤਕ ਨੌਜਵਾਨ ਦੀ ਲਾਸ਼ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।

ਮ੍ਰਿਤਕ ਨੌਜਵਾਨ ਦੀ ਪਛਾਣ ਰੋਹਿਤ ਕੁਮਾਰ (22) ਪੁੱਤਰ ਦਾਤਾ ਰਾਮ ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ਪ੍ਰਿਯਾ ਕਾਲੋਨੀ ਵਜੋਂ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਰੋਹਿਤ ਦੀ ਉਸ ਦੀ ਪਤਨੀ ਨਾਲ ਕਿਸੇ ਗੱਲ ਕਰ ਕੇ ਬਹਿਸਬਾਜ਼ੀ ਹੋ ਗਈ, ਜਿਸ ਤੋਂ ਬਾਅਦ ਉਸ ਦੀ ਪਤਨੀ ਨਹਾਉਣ ਚਲੀ ਗਈ ਤੇ ਉਸ ਤੋਂ ਬਾਅਦ ਰੋਹਿਤ ਨੇ ਕਮਰੇ ਅੰਦਰ ਜਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ।

ਥਾਣਾ ਮੁਖੀ ਨੇ ਦੱਸਿਆ ਕਿ ਹਾਲ ਦੀ ਘੜੀ ਪੁਲਸ ਨੇ ਮ੍ਰਿਤਕ ਰੋਹਿਤ ਕੁਮਾਰ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤੀ ਹੈ। ਬਿਆਨਾਂ ਦੇ ਆਧਾਰ ’ਤੇ ਕਾਰਵਾਈ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਕੀਤੀ ਜਾਵੇਗੀ।


author

Anmol Tagra

Content Editor

Related News