ਅੱਧੀ ਰਾਤੀਂ ਹੋ ਗਈ ਵੱਡੀ ਵਾਰਦਾਤ ; ਪਤਨੀ ਨਾਲ ਜਾ ਰਹੇ ਵਿਅਕਤੀ ''ਤੇ ਅਣਪਛਾਤਿਆਂ ਨੇ ਕਰ''ਤੀ ਫਾਇ.ਰਿੰਗ
Tuesday, Oct 22, 2024 - 05:43 AM (IST)
ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)- ਬਰਨਾਲਾ ਵਿਖੇ ਬੀਤੇ ਦਿਨ ਇਕ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਨਾਨਕਪੁਰਾ ਮੁਹੱਲੇ ਦੇ ਰਹਿਣ ਵਾਲੇ ਗੁਰਨਾਮ ਸਿੰਘ ਪੁੱਤਰ ਸੁੱਚਾ ਸਿੰਘ ਨੇ ਪੁਲਸ ਨੂੰ ਦੱਸਿਆ ਕਿ 19 ਅਕਤੂਬਰ 2024 ਦੀ ਰਾਤ ਕਰੀਬ 10 ਵਜੇ, ਉਹ ਅਤੇ ਉਸ ਦੀ ਪਤਨੀ ਮੋਟਰਸਾਈਕਲ ’ਤੇ ਰਿਸ਼ਤੇਦਾਰਾਂ ਦੇ ਘਰੋਂ ਵਾਪਸ ਆ ਰਹੇ ਸਨ। ਜਦੋਂ ਉਹ ਡਾਕਟਰ ਭੀਮ ਰਾਓ ਅੰਬੇਡਕਰ ਪਾਰਕ ਦੇ ਨੇੜੇ ਪੁੱਜੇ, ਤਦ ਬੱਸ ਸਟੈਂਡ ਵੱਲੋਂ ਇਕ ਕਾਰ ਨੇ ਉਨ੍ਹਾਂ ਨੂੰ ਰੋਕਣ ਲਈ ਡਿੱਪਰ ਮਾਰਿਆ। ਇਹ ਵੇਖ ਕੇ ਗੁਰਨਾਮ ਸਿੰਘ ਨੇ ਆਪਣਾ ਮੋਟਰਸਾਈਕਲ ਸਾਇਡ ’ਤੇ ਕਰ ਲਿਆ।
ਕਾਰ ਨੇ ਉਨ੍ਹਾਂ ਦਾ ਪਿੱਛਾ ਕਰਦਿਆਂ ਮੋਟਰਸਾਈਕਲ ਦੇ ਬਰਾਬਰ ਆ ਕੇ ਰੁਕਣ ਤੋਂ ਬਾਅਦ ਤਿੰਨ ਨੌਜਵਾਨਾਂ ਨੇ ਹਮਲਾ ਕੀਤਾ। ਕਾਰ ’ਚ ਬੈਠੇ ਕੰਡਕਟਰ ਸਾਈਡ ਵਾਲੀ ਸੀਟ ਦੇ ਪਿਛਲੇ ਪਾਸੇ ਬੈਠੇ ਨੌਜਵਾਨ ਨੇ ਅਚਾਨਕ ਗੁਰਨਾਮ ਸਿੰਘ ’ਤੇ ਫਾਇਰ ਕੀਤਾ। ਗੋਲੀ ਉਸ ਦੇ ਸੱਜੇ ਮੋਢੇ ਨੂੰ ਛੂੰਹਦੀ ਹੋਈ ਲੰਘ ਗਈ ਅਤੇ ਹਮਲਾਵਰਾਂ ਨੇ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ- ਘਰੋਂ ਰੋਜ਼ੀ-ਰੋਟੀ ਕਮਾਉਣ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ, ਖੇਤਾਂ 'ਚ ਕੰਮ ਕਰਦੇ ਸਮੇਂ ਆਈ ਦਰਦਨਾਕ ਮੌਤ
ਗੁਰਨਾਮ ਸਿੰਘ ਨੇ ਤੁਰੰਤ ਪੁਲਸ ਨੂੰ ਘਟਨਾ ਦੀ ਸੂਚਨਾ ਦਿੱਤੀ। ਇਸ ਮਾਮਲੇ ’ਚ, ਸਿਟੀ-1 ਥਾਣੇ ਬਰਨਾਲਾ ਵਿਚ ਅਣਪਛਾਤੇ ਨੌਜਵਾਨਾਂ ਅਤੇ ਚਿੱਟੇ ਰੰਗ ਦੀ ਕਾਰ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ।
ਪੁਲਸ ਬਿਆਨ ਅਨੁਸਾਰ, ਇਹ ਪਤਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਹਮਲਾ ਧੱਕੇਸ਼ਾਹੀ ਦਾ ਨਤੀਜਾ ਸੀ ਜਾਂ ਕਿਧਰੇ ਇਸਦਾ ਸਬੰਧ ਪੁਰਾਣੀ ਰੰਜਿਸ਼ ਨਾਲ ਹੈ। ਪੁਲਸ ਨੇ ਹਮਲਾਵਰਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮੌਕਾ-ਏ-ਵਾਰਦਾਤ ਤੋਂ ਮਿਲੇ ਕੁਝ ਸੁਰਾਗਾਂ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ।
ਇਲਾਕੇ ਦੇ ਨਿਵਾਸੀਆਂ ’ਚ ਖੌਫ
ਇਸ ਘਟਨਾ ਕਾਰਨ ਇਲਾਕੇ ਦੇ ਲੋਕਾਂ ’ਚ ਡਰ ਦਾ ਮਾਹੌਲ ਬਣ ਗਿਆ ਹੈ। ਮੁਹੱਲਾ ਨਿਵਾਸੀਆਂ ਨੇ ਪੁਲਸ ਤੋਂ ਮੰਗ ਕੀਤੀ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੁਰੱਖਿਆ ਪ੍ਰਬੰਧ ਕੜੇ ਕੀਤੇ ਜਾਣ। ਥਾਣਾ ਇੰਚਾਰਜ ਨੇ ਦੱਸਿਆ ਕਿ ਹਮਲਾਵਰਾਂ ਨੂੰ ਜਲਦੀ ਕਾਬੂ ਕਰਨ ਲਈ ਛਾਪੇਮਾਰ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਨੇ ਇਲਾਕੇ ’ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਰਿਕਾਰਡਿੰਗ ਵੀ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ, ਤਾਂ ਜੋ ਘਟਨਾ ਸਬੰਧੀ ਹੋਰ ਅਹਿਮ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ।
ਇਹ ਵੀ ਪੜ੍ਹੋ- ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਐਕਸ਼ਨ ਮੋਡ 'ਚ ਪ੍ਰਸ਼ਾਸਨ, ਧੜਾਧੜ ਹੋ ਰਹੀਆਂ FIRs ਤੇ ਲੱਖਾਂ ਰੁਪਏ ਜੁਰਮਾਨਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e