ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਪਤੀ ਵੱਲੋਂ ਪਤਨੀ ਦਾ ਗੋਲ਼ੀਆਂ ਮਾਰ ਕੇ ਕਤਲ
Tuesday, May 13, 2025 - 02:38 PM (IST)

ਮੋਗਾ (ਗੋਪੀ ਰਾਉਕੇ/ਕਸ਼ਿਸ਼ ਸਿੰਗਲਾ): ਮੋਗਾ ਸ਼ਹਿਰ 'ਚ ਘਰੇਲੂ ਲੜਾਈ ਉਦੋਂ ਕਹਿਰ ਬਣ ਗਈ, ਜਦੋਂ ਇਕ ਪਤੀ ਨੇ ਆਪਣੀ ਪਤਨੀ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਦੀ ਭਰਜਾਈ ਨੇ ਦੱਸਿਆ ਕਿ ਉਸ ਦੀ ਨਣਾਨ ਅਮਨਦੀਪ ਕੌਰ ਨੇ ਲੰਘੀ ਦੇਰ ਸ਼ਾਮ ਫ਼ੋਨ ਕੀਤਾ ਸੀ ਕਿ ਉਸ ਦਾ ਪਤੀ ਉਸ ਨਾਲ ਮਾੜਾ ਵਿਹਾਰ ਕਰ ਰਿਹਾ ਹੈ ਅਤੇ ਉਸਨੂੰ ਜਾਨੋਂ ਮਾਰਣ ਦੀਆਂ ਧਮਕੀਆਂ ਦੇ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪਾਕਿਸਤਾਨੀ ਡਰੋਨ ਹਮਲੇ 'ਚ ਔਰਤ ਦੀ ਮੌਤ ਮਾਮਲੇ 'ਚ ਸਰਕਾਰ ਦਾ ਵੱਡਾ ਫ਼ੈਸਲਾ
ਉਸ ਨੇ ਇਸ ਸਬੰਧੀ ਥਾਣਾ ਸਿਟੀ ਦੀ ਪੁਲਸ ਨੂੰ ਸੂਚਿਤ ਕੀਤਾ ਅਤੇ ਪੁਲਸ ਅਧਿਕਾਰੀ ਵੀ ਮੌਕੇ 'ਤੇ ਪੁੱਜੇ। ਪੁਲਸ ਅਧਿਕਾਰੀਆਂ ਅੱਗੇ ਉਸ ਦੀ ਭਰਜਾਈ ਨੇ ਹਾੜਾ ਕੱਢਦੇ ਹੋਏ ਹਥਿਆਰ ਜ਼ਬਤ ਕਰਨ ਦੀ ਮੰਗ ਕੀਤੀ, ਪਰੰਤੂ ਉਹ ਸਮਝਾ ਬੁਝਾ ਕੇ ਚਲੇ ਗਏ। ਇਸ ਮਗਰੋਂ ਅਮਨਦੀਪ ਦਾ ਪਤੀ ਉਸ ਨਾਲ ਫਿਰ ਲੜਣ ਲੱਗ ਪਿਆ ਤਾਂ ਉਨ੍ਹਾਂ ਪੁਲਸ ਨੂੰ ਸੂਚਿਤ ਕੀਤਾ, ਪਰ ਪੁਲਸ ਨੇ ਕਿਹਾ ਕਿ ਉਹ ਕੁਝ ਨਹੀਂ ਕਰ ਸਕਦੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਅੱਜ ਬੰਦ ਰਹਿਣਗੇ ਸਕੂਲ, ਆਨਲਾਈਨ ਹੋਵੇਗੀ ਪੜ੍ਹਾਈ
ਇਸ ਮਗਰੋਂ ਅਮਨਦੀਪ ਦੇ ਪਤੀ ਨੇ ਉਸ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀ ਬੱਚੇ ਵਿਦੇਸ਼ ਵਿਚ ਰਹਿੰਦੇ ਦੱਸੇ ਜਾ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8