ਸੁੱਤੇ ਪਏ ਪਤੀ-ਪਤਨੀ ਨਾਲ ਵਾਪਰ ਗਈ ਅਣਹੋਣੀ! ਤੜਫ਼-ਤੜਫ਼ ਕੇ ਨਿਕਲੀ ਜਾਨ

Wednesday, Jul 02, 2025 - 10:07 AM (IST)

ਸੁੱਤੇ ਪਏ ਪਤੀ-ਪਤਨੀ ਨਾਲ ਵਾਪਰ ਗਈ ਅਣਹੋਣੀ! ਤੜਫ਼-ਤੜਫ਼ ਕੇ ਨਿਕਲੀ ਜਾਨ

ਮਹਿਲ ਕਲਾਂ/ਬਰਨਾਲਾ (ਹਮੀਦੀ, ਵਿਵੇਕ, ਰਵੀ, ਪੁਨੀਤ)- ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਮੂੰਮ ਵਿਖੇ ਇਕ ਘਰ ਵਿਚ ਅਚਾਨਕ ਅੱਗ ਲੱਗ ਜਾਣ ਕਾਰਨ ਪਤੀ-ਪਤਨੀ ਦੀ ਮੌਤ ਹੋ ਗਈ। ਅੱਗ ਲੱਗਣ ਨਾਲ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਮ੍ਰਿਤਕ ਦੇ ਭਰਾਵਾਂ ਹਰਚੰਦ ਸਿੰਘ, ਜਸਵੰਤ ਸਿੰਘ ਤੇ ਸਤਨਾਮ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਤਕਰੀਬਨ ਤਿੰਨ ਵਜੇ ਦੇ ਕਰੀਬ ਮੀਂਹ ਦੌਰਾਨ ਜਗਰੂਪ ਸਿੰਘ (45) ਪੁੱਤਰ ਲਾਭ ਸਿੰਘ ਅਤੇ ਉਸ ਦੀ ਪਤਨੀ ਅੰਗਰੇਜ਼ ਕੌਰ ਵਿਹੜੇ ’ਚ ਸੌਂ ਰਹੇ ਸਨ। ਮੀਂਹ ਕਾਰਨ ਉਹ ਕਮਰੇ ’ਚ ਸੌਂ ਗਏ। ਇਸ ਦੌਰਾਨ ਕਮਰੇ ਦੀ ਬਿਜਲੀ ਸਪਲਾਈ ’ਚ ਸ਼ਾਰਟ ਸਰਕਟ ਹੋ ਗਿਆ, ਜਿਸ ਨਾਲ ਅੱਗ ਭੜਕ ਉੱਠੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ: ਵਿਦੇਸ਼ ਜਾ ਕੇ ਕਸਮਾਂ-ਵਾਅਦੇ ਭੁੱਲ ਗਈ ਪਤਨੀ! ਅੱਕ ਕੇ ਪਤੀ ਨੇ...

ਇਸ ਹਾਦਸੇ ’ਚ ਜਗਰੂਪ ਸਿੰਘ ਦੀ ਸਾਹ-ਘੁੱਟਣ ਅਤੇ ਸੜਨ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਅੰਗਰੇਜ਼ ਕੌਰ ਬੁਰੀ ਤਰ੍ਹਾਂ ਝੁਲਸ ਗਈ। ਉਸ ਨੂੰ ਤੁਰੰਤ ਬਰਨਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਫਰੀਦਕੋਟ ਸਿਵਲ ਹਸਪਤਾਲ ਰੈਫਰ ਕਰ ਦਿੱਤਾ, ਜਿੱਥੇ ਉਸ ਨੇ ਜ਼ਖਮਾਂ ਦੀ ਤਾਬ ਨਾ ਸਹਾਰਦਿਆਂ ਦਮ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਮਾਰੇ ਗਏ ਜੋੜੇ ਦਾ 10 ਸਾਲਾਂ ਦਾ ਪੁੱਤਰ ਵੀ ਹੈ, ਜੋ ਛੇਵੀਂ ਜਮਾਤ ’ਚ ਪੜ੍ਹਦਾ ਹੈ। ਹਾਦਸੇ ਵਾਲੀ ਰਾਤ ਉਹ ਆਪਣੇ ਚਾਚੇ ਦੇ ਘਰ ਸੁੱਤਾ ਹੋਇਆ ਸੀ, ਜਿਸ ਕਾਰਨ ਉਸ ਦੀ ਜਾਨ ਬਚ ਗਈ। ਆਸ-ਪਾਸ ਦੇ ਲੋਕਾਂ ਨੇ ਅੰਗਰੇਜ਼ ਕੌਰ ਦੀਆਂ ਚੀਕਾਂ ਸੁਣੀਆਂ ਅਤੇ ਕਾਫੀ ਜੱਦੋ-ਜਹਿਦ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਪਰ ਤਦ ਤੱਕ ਜਗਰੂਪ ਸਿੰਘ ਦੀ ਮੌਤ ਹੋ ਚੁੱਕੀ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਅਸਮਾਨੀ ਬਿਜਲੀ ਡਿੱਗਣ ਦਾ ਖ਼ਤਰਾ! ਮੀਂਹ-ਹਨੇਰੀ ਦੀ ਵੀ ਸੰਭਾਵਨਾ; ਵਿਭਾਗ ਵੱਲੋਂ ਅਲਰਟ ਜਾਰੀ

ਦੂਜੇ ਪਾਸੇ ਥਾਣਾ ਮਹਿਲ ਕਲਾਂ ਦੀ ਮੁਖੀ ਕਿਰਨਜੀਤ ਕੌਰ ਅਤੇ ਏ. ਐੱਸ. ਆਈ. ਬਾਲੀ ਰਾਮ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਵੱਲੋਂ ਬਿਆਨ ਦਰਜ ਕਰਵਾਏ ਜਾਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News