ਪਤੀ ਅੱਗੇ ਖੁੱਲ੍ਹਿਆ ਪਤਨੀ ਦੀ ਬੇਵਫਾਈ ਦਾ ਭੇਦ, ਅੰਤ ਅੱਕੇ ਨੇ ਉਹ ਕੀਤਾ ਜੋ ਸੋਚਿਆ ਨਾ ਸੀ

Sunday, Nov 15, 2020 - 06:35 PM (IST)

ਪਤੀ ਅੱਗੇ ਖੁੱਲ੍ਹਿਆ ਪਤਨੀ ਦੀ ਬੇਵਫਾਈ ਦਾ ਭੇਦ, ਅੰਤ ਅੱਕੇ ਨੇ ਉਹ ਕੀਤਾ ਜੋ ਸੋਚਿਆ ਨਾ ਸੀ

ਬਠਿੰਡਾ (ਕੁਨਾਲ) : ਬਠਿੰਡਾ ਦੇ ਪਿੰਡ ਤਿਓਨਾ ਦੀ ਪੰਚਾਇਤ ਦੇ ਮੈਂਬਰ ਨੇ ਆਪਣੀ ਪਤਨੀ ਦੇ ਨਜਾਇਜ਼ ਸੰਬੰਧਾਂ ਕਾਰਣ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਉਮਰ 45 ਸਾਲ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਜੀਤ ਸਿੰਘ ਨੇ ਕੁਝ ਦਿਨ ਪਹਿਲਾਂ ਹੀ ਆਪਣੀ ਪਤਨੀ ਨੂੰ ਪਿੰਡ ਦੇ ਹੀ ਕੁਝ ਵਿਅਕਤੀਆਂ ਨਾਲ ਫੋਨ 'ਤੇ ਗੱਲਬਾਤ ਕਰਦੇ ਹੋਏ ਰੰਗੇ ਹੱਥੀਂ ਫੜਿਆ ਸੀ, ਜਿਸ ਤੋਂ ਬਾਅਦ ਉਸ ਨੇ ਉਨ੍ਹਾਂ ਵਿਅਕਤੀਆਂ ਖ਼ਿਲਾਫ਼ ਪੁਲਸ 'ਚ ਸ਼ਿਕਾਇਤ ਵੀ ਕਰ ਦਿੱਤੀ ਪਰ ਕੋਈ ਕਾਰਵਾਈ ਨਾ ਹੋਈ।

ਇਹ ਵੀ ਪੜ੍ਹੋ :  ਟਾਂਡਾ 'ਚ ਦਰਿੰਦਗੀ ਦਾ ਸ਼ਿਕਾਰ ਹੋਈ ਬੱਚੀ ਦੇ ਪਰਿਵਾਰ ਨੂੰ ਸਰਕਾਰ ਵਲੋਂ ਵਿੱਤੀ ਮਦਦ

ਇਸ ਗੱਲ ਨੂੰ ਲੈ ਕੇ ਮ੍ਰਿਤਕ ਦਾ ਆਪਣੀ ਪਤਨੀ ਨਾਲ ਲੜਾਈ ਝਗੜਾ ਰਹਿਣ ਲੱਗਾ। ਇਸ ਤੋਂ ਤੰਗ ਪ੍ਰੇਸ਼ਾਨ ਹੋ ਕੇ ਜੀਤ ਸਿੰਘ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਤਿੰਨ ਧੀਆਂ ਦਾ ਪਿਤਾ ਸੀ। ਉਧਰ ਮ੍ਰਿਤਕ ਦੇ ਪਰਿਵਾਰ ਨੇ ਇਨਸਾਫ਼ ਦੀ ਗੁਹਾਰ ਲਗਾਉਂਦੇ ਹੋਏ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕਤੀ ਹੈ।

ਇਹ ਵੀ ਪੜ੍ਹੋ :  ਗੈਂਗਸਟਰ ਦਿਲਪ੍ਰੀਤ ਤੋਂ ਪੁੱਛਗਿੱਛ ਦੌਰਾਨ ਸਨਸਨੀਖੇਜ਼ ਖ਼ੁਲਾਸਾ, ਬਿਸ਼ਨੋਈ ਗੈਂਗ ਬਾਰੇ ਵੱਡੀ ਗੱਲ ਆਈ ਸਾਹਮਣੇ


author

Gurminder Singh

Content Editor

Related News