ਅੰਮ੍ਰਿਤਸਰ ’ਚ ਵੱਡੀ ਘਟਨਾ, ਪਤੀ ਤੋਂ ਦੁਖੀ ਪਤਨੀ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ
Friday, Dec 09, 2022 - 05:56 PM (IST)
ਅੰਮ੍ਰਿਤਸਰ (ਗੁਰਿੰਦਰ) : ਅੰਮ੍ਰਿਤਸਰ ਦੇ ਸੁਲਤਾਨਪੁਰੀ ਇਲਾਕੇ ਵਿਚ ਇਕ ਵਿਆਹੁਤਾ ਨੇ ਆਪਣੇ ਪਤੀ ਤੋਂ ਦੁਖੀ ਹੋ ਕੇ ਆਪਣੇ ਘਰ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਮਹਿਲਾ ਦੀ ਹਾਲਤ ਇਸ ਸਮੇਂ ਗੰਭੀਰ ਦੱਸੀ ਜਾ ਰਹੀ ਹੈ, ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਘਰ ਦੀ ਤੀਜੀ ਮੰਜ਼ਿਲ ਤੋਂ ਛਲਾਂਗ ਮਾਰੇ ਜਾਣ ਦੀ ਇਹ ਘਟਨਾ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ, ਜਿਸ ਵਿਚ ਮਹਿਲਾ ਉੁਪਰੋਂ ਜ਼ਮੀਨ ’ਤੇ ਡਿੱਗਦੀ ਨਜ਼ਰ ਆ ਰਹੀ ਹੈ। ਇਸ ਘਟਨਾ ਦੌਰਾਨ ਵਿਆਹੁਤਾ ਦੀਆਂ ਦੋਵੇਂ ਲੱਤਾਂ ਬੁਰੀ ਤਰ੍ਹਾਂ ਟੁੱਟ ਗਈਆਂ ਹਨ।
ਇਹ ਵੀ ਪੜ੍ਹੋ : ਪ੍ਰੋਗਰਾਮ ਰੱਦ ਹੋਇਆ ਤਾਂ ਆਰਕੈਸਟਰਾ ਵਾਲੀ ਕੁੜੀ ਨੇ ਅੱਧੀ ਰਾਤ ਨੂੰ ਬੁੱਕ ਕੀਤੀ ਟੈਕਸੀ, ਫਿਰ ਜੋ ਹੋਇਆ ਸੁਣ ਉੱਡਣਗੇ ਹੋਸ਼
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਮਹਿਲਾ ਦਾ ਪਤੀ ਨਸ਼ੇ ਕਰਨ ਦਾ ਆਦੀ ਹੈ, ਜਿਸ ਕਾਰਣ ਘਰ ਵਿਚ ਕਲੇਸ਼ ਰਹਿੰਦਾ ਸੀ, ਇਸੇ ਤੋਂ ਦੁਖੀ ਹੋ ਕੇ ਉਸ ਨੇ ਇਹ ਵੱਡਾ ਕਦਮ ਚੁੱਕਦਿਆਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਫਿਲਹਾਲ ਪੁਲਸ ਵਲੋਂ ਇਸ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।
ਇਹ ਵੀ ਪੜ੍ਹੋ : ਬਠਿੰਡਾ ਦੇ ਸਿਵਲ ਹਸਪਤਾਲ ’ਚੋਂ ਦਿਨ-ਦਿਹਾੜੇ ਨਵਜੰਮਿਆ ਬੱਚਾ ਚੋਰੀ ਕਰਨ ਵਾਲੀਆਂ ਔਰਤਾਂ ਗ੍ਰਿਫ਼ਤਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।