ਪਤਨੀ ਨੇ ਘਰ ਤੇ ਪਤੀ ਨੇ ਥਾਣੇ ’ਚ ਕੀਤੀ ਖ਼ੁਦਕੁਸ਼ੀ, ਖਾਣੇ ’ਚ ਆਈ ਸਬਜੀ ਨਾਲ ਕੰਧ ’ਤੇ ਲਿਖਿਆ ਸੁਸਾਇਡ ਨੋਟ

Tuesday, Oct 19, 2021 - 11:19 PM (IST)

ਪਤਨੀ ਨੇ ਘਰ ਤੇ ਪਤੀ ਨੇ ਥਾਣੇ ’ਚ ਕੀਤੀ ਖ਼ੁਦਕੁਸ਼ੀ, ਖਾਣੇ ’ਚ ਆਈ ਸਬਜੀ ਨਾਲ ਕੰਧ ’ਤੇ ਲਿਖਿਆ ਸੁਸਾਇਡ ਨੋਟ

ਅੰਮ੍ਰਿਤਸਰ (ਸੁਮਿਤ) : ਅੰਮ੍ਰਿਤਸਰ ਦੇ ਪੁਲਸ ਸਟੇਸ਼ਨ ਡੀ ਡਵੀਜ਼ਨ ਵਿਚ ਹਿਰਾਸਤ ’ਚ ਲਏ ਗਏ ਇਕ ਨੌਜਵਾਨ ਨੇ ਹਵਾਲਾਤ ਵਿਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦਾ ਨਾਮ ਦਿਲਪ੍ਰੀਤ ਸਿੰਘ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਦਿਲਪ੍ਰੀਤ ਜਿਸ ਦੀ ਉਮਰ 31 ਸਾਲ ਹੈ ਅਤੇ ਉਹ ਕਟੜਾ ਭਾਈ ਸੰਤ ਸਿੰਘ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾਂ ਹੀ ਉਸ ਦੀ ਪਤਨੀ ਨੇ ਘਰ ਦੇ ਬਾਥਰੂਮ ਵਿਚ ਰੱਸੀ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਸੀ। ਇਸ ਦਰਮਿਆਨ ਦਿਲਪ੍ਰੀਤ ਦੇ ਸਹੁਰਿਆਂ ਦੀ ਸ਼ਿਕਾਇਤ ’ਤੇ ਉਸ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਦਿਲਪ੍ਰੀਤ ਨੇ ਹਵਾਲਾਤ ਦੇ ਅੰਦਰ ਹੀ ਇਕ ਚਾਦਰ ਪਾੜੀ ਅਤੇ ਫਿਰ ਖ਼ੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ : ਸਿੰਘੂ ਬਾਰਡਰ ’ਤੇ ਹੋਏ ਕਤਲ ਨੇ ਲਿਆ ਨਵਾਂ ਮੋੜ, ਨਿਹੰਗ ਆਗੂ ਦੀਆਂ ਭਾਜਪਾ ਮੰਤਰੀ ਨਾਲ ਤਸਵੀਰਾਂ ਵਾਇਰਲ

PunjabKesari

ਉਧਰ ਦਿਲਪ੍ਰੀਤ ਦੇ ਭਰਾ ਨੇ ਦੋਸ਼ ਲਗਾਇਆ ਹੈ ਕਿ ਦਿਲਪ੍ਰੀਤ ਦੀ ਪਤਨੀ ਦੇ ਕਿਸੇ ਨਾਲ ਪ੍ਰੇਮ ਸੰਬੰਧ ਸਨ, ਜਿਸ ਦੇ ਚੱਲਦੇ ਉਸ ਨੇ ਆਤਮਹੱਤਿਆ ਕੀਤੀ ਪਰ ਉਹ ਲੋਕ ਦਿਲਪ੍ਰੀਤ ਨੂੰ ਬਲੈਕਮੇਲ ਕਰਦੇ ਸਨ। ਦੂਜੇ ਪਾਸੇ ਪੁਲਸ ਨੇ ਦਿਲਪ੍ਰੀਤ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਥੇ ਹੀ ਬਸ ਨਹੀਂ ਦਿਲਪ੍ਰੀਤ ਨੇ ਹਵਾਲਾਤ ਅੰਦਰ ਖਾਣ ਨੂੰ ਮਿਲੀ ਸਬਜੀ ਨਾਲ ਕੰਧਾਂ ’ਤੇ ਕੁਝ ਨਾਮ ਵੀ ਲਿਖੇ ਹਨ, ਜਿਸ ਵਿਚ ਉਸ ਨੇ ਸਹੁਰਾ ਪਰਿਵਾਰ ਨੂੰ ਖ਼ੁਦਕੁਸ਼ੀ ਲਈ ਜ਼ਿੰਮੇਵਾਰ ਦੱਸਿਆ ਹੈ। ਇਸ ਦੀ ਪੁਲਸ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅੱਧੀ ਰਾਤ ਨੂੰ ਲੁਧਿਆਣਾ ’ਚ ਵੱਡੀ ਵਾਰਦਾਤ, ਵੱਢ-ਟੁੱਕ ਕਰਕੇ ਸੜਕ ’ਤੇ ਸੁੱਟਿਆ ਮੁੰਡਾ

PunjabKesari

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News