1.60 ਕੁਇੰਟਲ ਭੁੱਕੀ ਸਮੇਤ 4 ਕਾਬੂ

01/18/2017 2:22:24 PM

ਧੂਰੀ (ਸੰਜੀਵ ਜੈਨ) : ਪੁਲਸ ਨੇ ਇਕ ਕਾਰ ਵਿਚੋਂ 1 ਕੁਇੰਟਲ 60 ਕਿਲੋ ਭੁੱਕੀ ਸਮਣੇ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਹਾਸਲ ਜਾਣਕਾਰੀ ਮੁਤਾਬਕ ਥਾਣਾ ਸਦਰ ਧੂਰੀ ਵਿਖੇ ਤਾਇਨਾਤ ਥਾਣੇਦਾਰ ਬਲਵਿੰਦਰ ਸਿੰਘ ਵੱਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਸ ਪਾਰਟੀ ਸਮੇਤ ਪਿੰਡ ਮੀਮਸਾ ਵਿਖੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ।
ਇਸ ਚੈਕਿੰਗ ਦੌਰਾਨ ਉਨ੍ਹਾਂ ਇਕ ਕਾਰ ਵਿਚੋਂ 1 ਕੁਇੰਟਲ 60 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕਰਕੇ ਇਸ ਵਿਚ ਸਵਾਰ ਦੋਸ਼ੀ ਨਵਜੋਤ ਸਿੰਘ ਉਰਫ ਨੰਨੂ ਪੁੱਤਰ ਬੁੱਧ ਰਾਮ ਵਾਸੀ ਧੂਰੀ, ਬਾਰੂ ਸਿੰਘ ਪੁੱਤਰ ਰਾਮ ਸਿੰਘ ਵਾਸੀ ਰਾਮਨਗਰ ਛੰਨਾ (ਸ਼ੇਰਪੁਰ), ਸੁਖਵਿੰਦਰ ਸਿੰਘ ਉਰਫ ਕਾਕਾ ਪੁੱਤਰ ਪਾਲਾ ਸਿੰਘ ਵਾਸੀ ਧੂਰੀ ਅਤੇ ਗੁਰਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਧਰਮਪੁਰਾ ਮੁਹੱਲਾ ਧੂਰੀ ਨੂੰ ਵੀ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਚਾਰਾਂ ਖਿਲਾਫ ਥਾਣਾ ਸਦਰ ਧੂਰੀ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।


Gurminder Singh

Content Editor

Related News