ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਹੁਸੈਨੀਵਾਲਾ ਬਾਰਡਰ ’ਤੇ ਸ਼ਹੀਦਾਂ ਨੂੰ ਕੀਤਾ ਸਿੱਜਦਾ

01/26/2024 12:03:54 PM

ਫਿਰੋਜ਼ਪੁਰ (ਸੰਨੀ ਚੋਪੜਾ) : ਦੇਸ਼ ਦੇ 75ਵੇਂ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫਿਰੋਜ਼ਪੁਰ ਸਥਿਤ ਹੁਸੈਨੀਵਾਲਾ ਬਾਰਡ ’ਤੇ ਪਹੁੰਚ ਕੇ ਸ਼ਹੀਦਾਂ ਨੂੰ ਸਿਜਦਾ ਕੀਤਾ ਹੈ। ਕੈਬਨਿਟ ਮੰਤਰੀ ਨੇ ਜਿੱਥੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ, ਉਥੇ ਹੀ ਉਨ੍ਹਾਂ ਨੇ ਹੁਸੈਨੀਵਾਲਾ ਬਾਰਡਰ ’ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸਮਾਧ ’ਤੇ ਮੱਥਾ ਟੇਕਿਆ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ’ਚ ਲਹਿਰਾਇਆ ਕੌਮੀ ਝੰਡਾ, ਕਿਹਾ ਪੰਜਾਬੀਆਂ ਕਾਰਣ ਹੀ ਮਿਲੀ ਆਜ਼ਾਦੀ

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਅੱਜ ਅਸੀਂ ਸਭ ਤੋਂ ਪਹਿਲਾਂ ਸ਼ਹੀਦਾਂ ਦੀ ਸਮਾਧ ’ਤੇ ਮੱਥਾ ਟੇਕਦੇ ਹਾਂ ਅਤੇ ਸਮੂਹ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦੇ ਹਾਂ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸ਼ਹੀਦਾਂ ਦੀ ਸੋਚ ’ਤੇ ਚੱਲ ਕੇ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਅੱਗੇ ਵੱਧ ਰਹੀ ਹੈ। ਇਸ ਮੌਕੇ ਮੀਤ ਹੇਅਰ ਨੇ ਬਾਬਾ ਸਾਹਿਬ ਅੰਬੇਡਕਰ ਨੂੰ ਵੀ ਯਾਦ ਕੀਤਾ। 

ਇਹ ਵੀ ਪੜ੍ਹੋ : ਪੈਨਸ਼ਨਾਂ 'ਚ ਵਾਧਾ, ਮੁਫਤ ਦਵਾਈਆਂ ਸਣੇ ਪੰਜਾਬ ਕੈਬਨਿਟ ਨੇ ਇਨ੍ਹਾਂ ਫ਼ੈਸਲਿਆਂ ’ਤੇ ਲਾਈ ਮੋਹਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News