i-20 ਕਾਰ ਸਣੇ ਨਸ਼ਾ ਤਸਕਰ ਗ੍ਰਿਫ਼ਤਾਰ

Sunday, Jan 04, 2026 - 06:20 PM (IST)

i-20 ਕਾਰ ਸਣੇ ਨਸ਼ਾ ਤਸਕਰ ਗ੍ਰਿਫ਼ਤਾਰ

ਫਰੀਦਕੋਟ (ਰਾਜਨ): ਡਾ. ਪ੍ਰਗਿਆ ਜੈਨ ਐੱਸ.ਐੱਸ.ਪੀ ਫਰੀਦਕੋਟ ਦੇ ਨਿਰਦੇਸ਼ਾਂ ਅਧੀਨ ਚਲ ਰਹੀ ਫਰੀਦਕੋਟ ਜਿਲ੍ਹੇ ਅੰਦਰ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਲਗਾਤਾਰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਵਿਚ  ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ  ਅਵਤਾਰ ਸਿੰਘ ਡੀ.ਐਸ.ਪੀ. (ਇੰਨਵੈਸਟੀਗੇਸ਼ਨ) ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾ ਹੇਠ ਇਕ ਹੋਰ ਵੱਡੀ ਸਫਲਤਾ ਹਾਸਲ ਕਰਦਿਆ ਸੀ.ਆਈ.ਏ ਸਟਾਫ ਜੈਤੋ ਵੱਲੋਂ ਨਸ਼ੇ ਦੀ ਤਸਕਰੀ ਵਿਚ ਸ਼ਾਮਲ ਮੁਲਜ਼ਮ ਨੂੰ 166 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। 

ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਨਿਰਮਲ ਸਿੰਘ ਉਰਫ ਸਿੰਮਾ ਵਜੋ ਹੋਈ ਹੈ, ਜੋ ਕਿ ਫਰੀਦਕੋਟ ਦੇ ਬਲਵੀਰ ਬਸਤੀ ਗਲੀ ਨੰ.08 ਦਾ ਰਿਹਾਇਸ਼ੀ ਹੈ, ਜੋ ਕਿ ਹੁਣ ਡੋਗਰ ਬਸਤੀ ਗਲੀ ਨੰ.09 ਵਿਖੇ ਰਹਿ ਰਿਹਾ ਸੀ। ਪੁਲਸ ਪਾਰਟੀ ਵੱਲੋਂ ਮੌਕੇ ਪਰ ਮੌਜੂਦ ਆਈ-20 ਕਾਰ ਨੂੰ ਵੀ ਕਬਜੇ ਵਿਚ ਲਿਆ ਗਿਆ ਹੈ। ਕਾਰਵਾਈ ਦੇ ਵੇਰਵਿਆਂ ਮੁਤਾਬਿਕ ਥਾਣੇਦਾਰ ਚਰਨਜੀਤ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਜੈਤੋ ਪੁਲਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿਚ ਬਾਬਾ ਬੰਦਾ ਸਿੰਘ ਬਹਾਦਰ ਚੌਕ ਤੋਂ ਰੇਲਵੇ ਫਾਟਕ ਵੱਲ ਜਾ ਰਹੇ ਸੀ ਤਾਂ ਜਦ ਪੁਲਸ ਪਾਰਟੀ ਰਾਜਾ ਮਾਈਨਰ ਪਾਸ ਪੁੱਜੀ ਤਾਂ ਸੜਕ ਦੇ ਖੱਬੇ ਹੱਥ ਵਾਲੀ ਜਗ੍ਹਾ ਪਰ ਇਕ ਚਿੱਟੇ ਰੰਗ ਦੀ ਕਾਰ ਸ਼ੱਕੀ ਹਾਲਤ ਵਿਚ ਖੜੀ ਦਿਖਾਈ ਦਿੱਤੀ ਜਿਸ ਨੂੰ ਸ਼ੱਕ ਦੀ ਬਿਨਾਅ ਪਰ ਰੋਕ ਕੇ ਕਾਰ ਡਰਾਇਵਰ ਨਿਰਮਲ ਸਿੰਘ ਉਰਫ ਨਿੰਮਾ ਅਤੇ ਕਾਰ ਦੀ ਤਲਾਸ਼ੀ ਕੀਤੀ ਤਾਂ ਕਾਰ ਵਿੱਚੋ 166 ਗ੍ਰਾਮ ਹੈਰੋਇਨ ਬਰਾਮਦ ਹੋਈ। 

ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21(ਬੀ)/61/85 ਤਹਿਤ ਮੁਕੱਦਮਾ ਨੰਬਰ 06 ਮਿਤੀ 3.01.2026 ਦਰਜ ਰਜਿਸਟਰ ਕੀਤਾ ਗਿਆ ਹੈ । ਫਰੀਦਕੋਟ ਪੁਲਸ ਵੱਲੋਂ ਗ੍ਰਿਫ਼ਤਾਰ ਦੋਸ਼ੀ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਬਾਰੀਕੀ ਨਾਲ ਜਾਚ ਕੀਤੀ ਜਾ ਰਹੀ ਹੈ ਕਿ ਇਹ ਕਿਸ ਤੋ ਨਸੇ ਦੀ ਖੇਪ ਨੂੰ ਲੈ ਕੇ ਆਉਦਾ ਸੀ ਤੇ ਕਿੱਥੇ-ਕਿੱਥੇ ਇਸ ਵੱਲੋ ਇਸ ਨੂੰ ਸਪਲਾਈ ਕੀਤਾ ਜਾਣਾ ਸੀ। ਇਸ ਤੋਂ ਇਲਾਵਾ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਪਾਸੋ ਹੋਰ ਪੁੱਛਗਿੱਛ ਕੀਤੀ ਜਾ ਸਕੇ।


author

Anmol Tagra

Content Editor

Related News