ਕਮਲਨਾਥ ਦੇ ਹੱਕ 'ਚ ਬਿਆਨ ਦੇ ਕੇ ਕਸੂਤੇ ਘਿਰੇ ਰਾਜਾ ਵੜਿੰਗ, 'ਆਪ' ਨੇ ਸੁਣਾਈਆਂ ਖ਼ਰੀਆਂ-ਖ਼ਰੀਆਂ

10/31/2023 3:45:58 PM

ਨੈਸ਼ਨਲ ਡੈਸਕ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਮੱਧ ਪ੍ਰਦੇਸ਼ ਚੋਣਾਂ ਦੌਰਾਨ ਕਮਲਨਾਥ ਨਾਲ ਪ੍ਰਚਾਰ ਕਰਦੇ ਨਜ਼ਰ ਆਏ ਹਨ। ਇਸ ਮੌਕੇ ਰਾਜਾ ਵੜਿੰਗ ਨੂੰ ਕਮਲਨਾਥ ਦੇ ਹੱਕ 'ਚ ਬਿਆਨ ਦੇਣਾ ਮਹਿੰਗਾ ਪਿਆ ਜਿਸ ਮਗਰੋਂ ਉਹ 'ਆਪ' ਦੇ ਨਿਸ਼ਾਨੇ 'ਤੇ ਆ ਗਏ। ਦਰਅਸਲ ਰਾਜਾ ਵੜਿੰਗ ਨੇ ਕਿਹਾ ਕਿ ਉਹ ਪੱਗ ਬੰਨ੍ਹਦੇ ਹਨ, ਸਰਦਾਰ ਹਨ ਤੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣਾ ਪਿਤਾ ਮੰਨਦੇ ਹਨ। ਉਹ ਬਾਕੀ ਧਰਮਾਂ ਦਾ ਵੀ ਸਤਿਕਾਰ ਕਰਦੇ ਹਨ। ਰਾਜਾ ਵੜਿੰਗ ਨੇ ਕਿਹਾ ਿਕ ਮੇਰੀ ਉਮਰ 44 ਸਾਲ ਦੀ ਹੋ ਗਈ ਹੈ ਤੇ ਮੈਂ ਕਦੇ ਵੀ ਕਮਲਨਾਥ ਨੂੰ ਸਿੱਖਾਂ ਜਾਂ ਸਰਦਾਰਾਂ ਬਾਰੇ ਕੁਝ ਵੀ ਗ਼ਲਤ ਬੋਲਦਿਆਂ, ਪ੍ਰਚਾਰ ਕਰਦਿਆਂ ਜਾਂ ਕੋਈ ਅਨਿਆ ਕਰਦਿਆਂ ਨਾ ਤਾਂ ਵੇਖਿਆ, ਨਾ ਹੀ ਸੁਣਿਆ। ਅੱਜ ਤੱਕ ਉਨ੍ਹਾਂ ਖ਼ਿਲਾਫ਼ ਨਾ ਤਾਂ ਕੋਈ ਮਾਮਲਾ ਦਰਜ ਹੋਇਆ ਹੈ ਨਾ ਹੀ ਕਿਸੇ ਵਿਵਾਦ 'ਚ ਉਨ੍ਹਾਂ ਦਾ ਨਾਂ ਆਇਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬ ਪੁਲਸ ਤੇ ਗੈਂਗਸਟਰਾਂ 'ਚ ਮੁਕਾਬਲਾ, ਨਾਮੀ ਗੈਂਗਸਟਰ ਦਾ ਕਰ 'ਤਾ ਐਨਕਾਊਂਟਰ

ਇਸ ਬਿਆਨ ਮਗਰੋਂ 'ਆਪ' ਨੇ ਰਾਜਾ ਵੜਿੰਗ 'ਤੇ ਤਿੱਖਾ ਹਮਲਾ ਬੋਲਿਆ ਹੈ। 'ਆਪ' ਨੇ ਆਪਣੇ ਐਕਸ (ਟਵਿੱਟਰ) ਹੈਂਡਲ ਤੋਂ ਟਵੀਟ ਕਰਦਿਆਂ ਲਿਖਿਆ ਹੈ ਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੇ ਇੱਕ ਵਾਰ ਫੇਰ ਤੋਂ 84 ਦੰਗਿਆਂ ਦੇ ਪੀੜਤਾਂ ਦੇ ਜ਼ਖ਼ਮਾਂ 'ਤੇ ਲੂਣ ਭੁੱਕਿਆ ਹੈ। ਇੱਕ ਅਪਰਾਧੀ ਨੂੰ ਬਚਾਉਣ ਲਈ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਮ ਦਾ ਸਹਾਰਾ ਲੈਣਾ ਤੁਹਾਨੂੰ ਸ਼ੋਭਾ ਨਹੀਂ ਦਿੰਦਾ। ਕਾਂਗਰਸ ਪ੍ਰਧਾਨ ਕੁਝ ਤਾਂ ਸ਼ਰਮ ਕਰੋ।

PunjabKesari

ਇਹ ਵੀ ਪੜ੍ਹੋ : ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ, 1 ਨਵੰਬਰ ਤੋਂ ਲਾਗੂ ਹੋਵੇਗੀ ਨਵੀਂ Timing

ਕਮਲਨਾਥ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਸਿੱਖਾਂ ਖ਼ਿਲਾਫ਼ ਪ੍ਰਚਾਰ ਕਰਨ ਵਾਲੇ ਸਰਦਾਰ ਭਾਜਪਾ ਦਿੱਲੀ ਤੋਂ ਭੇਜਦੀ ਹੈ ਕਿਉਂਕਿ ਉਨ੍ਹਾਂ ਨੂੰ ਹੁਣ ਕਮਲਨਾਥ ਤੋਂ ਡਰ ਲੱਗਣ ਲੱਗ ਪਿਆ ਹੈ। ਅਜਿਹਾ ਝੂਠਾ ਪ੍ਰਚਾਰ ਕਰਨ ਵਾਲਿਆਂ ਨੂੰ ਤਾਂ ਰੱਬ ਵੀ ਮੁਆਫ਼ ਨਹੀਂ ਕਰੇਗਾ। ਉਨ੍ਹਾਂ ਕਾਂਗਰਸ ਬਾਰੇ ਬੋਲਦਿਆਂ ਕਿਹਾ ਕਿ ਕਾਂਗਰਸ ਇਕਲੌਤੀ ਪਾਰਟੀ ਹੈ , ਜਿਸ ਨੇ ਦੇਸ਼ 'ਚ ਗਿਆਨੀ ਜੈਲ ਸਿੰਘ ਨੂੰ ਪਹਿਲੇ ਸਿੱਖ ਰਾਸ਼ਟਰਪਤੀ ਅਤੇ ਡਾ. ਮਨਮੋਹਨ ਸਿੰਘ ਨੂੰ ਦੇਸ਼ ਦਾ ਪਹਿਲਾ ਸਿੱਖ ਪ੍ਰਧਾਨ ਮੰਤਰੀ ਬਣਾਇਆ ਸੀ। ਉਨ੍ਹਾਂ ਕਿਹਾ ਕਿ ਸੂਬੇ 'ਚ ਸਾਰੇ ਸਰਦਾਰਾਂ ਅਤੇ ਬਾਕੀ ਲੋਕਾਂ ਨੂੰ ਇੱਕਜੁੱਟ ਹੋ ਕੇ ਇਕ ਵਾਰ ਫਿਰ ਕਮਲਨਾਥ ਨੂੰ ਮੁੱਖ ਮੰਤਰੀ ਬਣਾਉਣਾ ਚਾਹੀਦਾ ਹੈ।  

ਇਹ ਵੀ ਪੜ੍ਹੋ : ਦਿਨ ਚੜ੍ਹਦਿਆਂ ਅਮਰੀਕਾ ਤੋਂ ਆਈ ਦੁਖਦਾਇਕ ਖ਼ਬਰ, ਟਰੱਕ 'ਚੋਂ ਮਿਲੀ ਪੰਜਾਬੀ ਨੌਜਵਾਨ ਦੀ ਲਾਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Harnek Seechewal

Content Editor

Related News