''ਕੇਂਦਰ ਨਾਲ ਖ਼ਤਮ ਕਰਾਂਗਾ ਪੰਜਾਬੀਆਂ ਦੀ ਕੁੜੱਤਣ ਤੇ ਅੱਗੇ ਰੱਖਿਆ ਜਾਵੇਗਾ ਪੰਜਾਬ ਦਾ ਹਰ ਮੁੱਦਾ''
Sunday, Jun 16, 2024 - 05:12 PM (IST)
ਚੰਡੀਗੜ੍ਹ (ਅੰਕੁਰ ) : ਕੇਂਦਰੀ ਮੰਤਰੀ ਬਣਨ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਉਹ ਪੰਜਾਬ ਦੇ ਕਿਸੇ ਵੀ ਮੁੱਦੇ 'ਤੇ ਅੜਿੱਕਾ ਨਹੀਂ ਬਣਨਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀਆਂ ਸਮੱਸਿਆਵਾਂ ਦੇ ਹੱਲ ਲਈ ਭਾਜਪਾ ’ਚ ਸ਼ਾਮਲ ਹੋਏ ਹਨ। ਉਹ ਕੇਂਦਰ ਨਾਲ ਪੰਜਾਬੀਆਂ ਦੀ ਕੁੜੱਤਣ ਨੂੰ ਖ਼ਤਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇ ਲੋਕ ਚਾਹੁਣ ਤਾਂ ਉਹ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਉਠਾਉਣਗੇ। ਉਹ ਪੰਜਾਬ ਦਾ ਹਰ ਮੁੱਦਾ ਕੇਂਦਰ ਅੱਗੇ ਰੱਖਣਗੇ। ਹੁਣ ਉਹ ਕੇਂਦਰ ਸਰਕਾਰ ’ਚ ਹਨ, ਸਭ ਦੀ ਸੁਣਨਗੇ।
ਇਹ ਵੀ ਪੜ੍ਹੋ : ਝੂਲਾ ਅਚਾਨਕ ਹੋ ਗਿਆ ਖ਼ਰਾਬ, ਹਵਾ 'ਚ ਉਲਟੇ ਲਟਕੇ ਰਹੇ 30 ਲੋਕ
ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਜਦੋਂ ਉਹ 2009 'ਚ ਪਹਿਲੀ ਵਾਰ ਸੰਸਦ ਮੈਂਬਰ ਬਣੇ ਸਨ, ਉਦੋਂ ਤੋਂ ਹੀ ਇਹ ਮੁੱਦਾ ਉੱਠ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਉਨ੍ਹਾਂ ਦੇ ਧਿਆਨ ’ਚ ਹੈ ਤੇ ਪਹਿਲ ਦੇ ਆਧਾਰ ’ਤੇ ਇਸ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਗੱਲ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਸ ’ਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : PM ਮੋਦੀ ਨੇ ਇਟਲੀ 'ਚ ਕੈਨੇਡੀਅਨ PM ਜਸਟਿਨ ਟਰੂਡੋ ਨਾਲ ਕੀਤੀ ਮੁਲਾਕਾਤ, ਜਾਣੋ ਕੀ ਹੋਈ ਗੱਲਬਾਤ
ਕਿਹਾ, ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕਰਾਂਗੇ ਮੁਲਾਕਾਤ
ਰਵਨੀਤ ਸਿੰਘ ਬਿੱਟੂ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਹੋਣ ਦੇ ਨਾਤੇ ਉਹ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਮਿਲਣਗੇ ਤੇ ਉਨ੍ਹਾਂ ਦੀ ਰਿਹਾਈ ਲਈ ਰਣਨੀਤੀ ਬਾਰੇ ਵਿਚਾਰ ਕਰਨਗੇ। ਉਨ੍ਹਾਂ ਕਿਹਾ ਕਿ ਉਹ ਜਾਣਨਾ ਚਾਹੁੰਦੇ ਹਨ ਕਿ ਅੰਮ੍ਰਿਤਪਾਲ ਨੂੰ ਜੇਲ੍ਹ ’ਚ ਮਿਲਣ ’ਤੇ ਉਨ੍ਹਾਂ ਦਾ ਪਰਿਵਾਰ ਕੀ ਗੱਲ ਕਰਦਾ ਹੈ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਤੋਂ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੇ ਲੋਕ ਸਭਾ ਚੋਣ ਲੜੀ ਪਰ ਲੋਕਾਂ ਨੇ ਜੇਲ੍ਹ ’ਚ ਬੈਠੇ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੂੰ ਜ਼ਬਰਦਸਤ ਜਿੱਤ ਦਿਵਾਈ ਹੈ।
ਇਹ ਵੀ ਪੜ੍ਹੋ : TCS ਨੂੰ ਕਰਾਰਾ ਝਟਕਾ, ਅਮਰੀਕੀ ਅਦਾਲਤ ਨੇ 194 ਮਿਲੀਅਨ ਡਾਲਰ ਦਾ ਲਗਾਇਆ ਜੁਰਮਾਨਾ
ਇਹ ਵੀ ਪੜ੍ਹੋ : SBI ਨੇ ਦਿੱਤਾ ਝਟਕਾ : ਮਹਿੰਗਾ ਹੋਇਆ ਲੋਨ, ਹੁਣ ਕਰਨਾ ਪਵੇਗਾ ਜ਼ਿਆਦਾ EMI ਦਾ ਭੁਗਤਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8