ਹਰਭਜਨ ਸਿੰਘ ਵੱਲੋਂ 'ਆਪ' ਹਾਈਕਮਾਨ ਦਾ ਧੰਨਵਾਦ, ਕਿਹਾ-ਪੰਜਾਬ ਪ੍ਰਤੀ ਦੇਵਾਂਗਾ ਸਭ ਤੋਂ ਬਿਹਤਰ ਸੇਵਾਵਾਂ
Monday, Mar 28, 2022 - 10:01 AM (IST)
ਜਲੰਧਰ (ਧਵਨ)- ਪੰਜਾਬ ਤੋਂ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਲਈ ਚੁਣੇ ਗਏ ਮੈਂਬਰ ਅਤੇ ਸਾਬਕਾ ਕ੍ਰਿਕਟਰ ਖਿਡਾਰੀ ਹਰਭਜਨ ਸਿੰਘ ਨੇ ਕਿਹਾ ਹੈ ਕਿ ਉਹ ਦੇਸ਼ ਅਤੇ ਪੰਜਾਬ ਦੀ ਸੇਵਾ ਕਰਨ ਲਈ ਆਪਣਾ ਸਭ ਤੋਂ ਬਿਹਤਰ ਯੋਗਦਾਨ ਦੇਣਗੇ। ਹਰਭਜਨ ਸਿੰਘ ਨੇ ਅੱਜ ਟਵੀਟ ਕਰਦੇ ਹੋਏ ਕਿਹਾ ਕਿ ਦੇਸ਼ ਅਤੇ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਇਕ ਹੋਰ ਸੀਨੀਅਰ ਨੇਤਾ ਰਾਘਵ ਚੱਢਾ ਦਾ ਧੰਨਵਾਦ ਕੀਤਾ।
ਜ਼ਿਕਰਯੋਗ ਹੈ ਕਿ ਹਰਭਜਨ ਸਿੰਘ ਦੀ ਚੋਣ ਕਰਨ ’ਚ ਕੇਜਰੀਵਾਲ, ਭਗਵੰਤ ਮਾਨ ਅਤੇ ਰਾਘਵ ਚੱਢਾ ਦਾ ਮੁੱਖ ਯੋਗਦਾਨ ਸੀ। ਤਿੰਨਾਂ ਨੇ ਹੀ ਮਿਲ ਕੇ ਸਾਬਕਾ ਕ੍ਰਿਕਟਰ ਨੂੰ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ’ਚ ਭੇਜਣ ਦਾ ਫ਼ੈਸਲਾ ਲਿਆ ਸੀ। ਹਰਭਜਨ ਸਿੰਘ ਨੇ ਕਿਹਾ ਕਿ ਉਹ ਤਿੰਨਾਂ ਦੇ ਬਹੁਤ ਧੰਨਵਾਦੀ ਹਨ ਅਤੇ ਨਾਲ ਹੀ ਆਪਣੇ ਵੱਲੋਂ ਹਮੇਸ਼ਾ ਸਭ ਤੋਂ ਬਿਹਤਰ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕਰਨਗੇ।
ਇਹ ਵੀ ਪੜ੍ਹੋ: ਭਾਰਤੀ ਮੂਲ ਦੇ ਅਜੈ ਛਿੱਬਰ ਦੇ ਕਤਲ ਦਾ ਮਾਮਲਾ, ਬਰੈਂਪਟਨ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।