ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਡਿਪਟੀ ਕਮਿਸ਼ਨਰਾਂ ਮਗਰੋਂ IAS ਤੇ PCS ਅਫ਼ਸਰਾਂ ਦੀ ਵੀ ਹੋਈ ਬਦਲੀ

Friday, Aug 16, 2024 - 03:51 PM (IST)

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ/ਜਸਪ੍ਰੀਤ): ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਅੱਜ ਪਹਿਲਾਂ 4 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਸਨ, ਇਸ ਮਗਰੋਂ ਹੁਣ ਸਰਕਾਰ ਵੱਲੋਂ IAS ਤੇ PCS ਅਫ਼ਸਰਾਂ ਦੀ ਵੀ ਬਦਲੀ ਕਰ ਦਿੱਤੀ ਗਈ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਲਿਖਤੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦਾ ਵੱਡਾ ਐਕਸ਼ਨ! DGP ਨੇ ਟਵੀਟ ਕਰ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ 1 IAS ਅਤੇ 20 PCS ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਸੰਗਰੂਰ ਦੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ IAS ਅਫ਼ਸਰ ਆਕਾਸ਼ ਬੰਸਲ ਨੂੰ ਹੁਣ ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ 20 PCS ਅਫ਼ਸਰਾਂ ਦੇ ਵੀ ਤਬਾਦਲੇ ਕੀਤੇ ਗਏ ਹਨ। 

PunjabKesari

PunjabKesari

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News