IAS ਆਫਿਸਰਜ਼ ਐਸੋਸੀਏਸ਼ਨ ਵੱਲੋਂ ''ਮਿਸ਼ਨ ਚੜ੍ਹਦੀ ਕਲਾ'' ਵਿਚ 5 ਲੱਖ ਰੁਪਏ ਦੇਣ ਦਾ ਐਲਾਨ

Tuesday, Oct 21, 2025 - 04:37 PM (IST)

IAS ਆਫਿਸਰਜ਼ ਐਸੋਸੀਏਸ਼ਨ ਵੱਲੋਂ ''ਮਿਸ਼ਨ ਚੜ੍ਹਦੀ ਕਲਾ'' ਵਿਚ 5 ਲੱਖ ਰੁਪਏ ਦੇਣ ਦਾ ਐਲਾਨ

ਚੰਡੀਗੜ੍ਹ: ਪੰਜਾਬ ਸਟੇਟ IAS ਆਫਿਸਰਜ਼ ਐਸੋਸੀਏਸ਼ਨ ਨੇ ਅੱਜ ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਦੇ 'ਚੜ੍ਹਦੀ ਕਲਾ ਮਿਸ਼ਨ' ਵਿਚ ਪੰਜ ਲੱਖ ਰੁਪਏ ਦਾ ਯੋਗਦਾਨ ਪਾਉਣ ਦਾ ਐਲਾਨ ਕੀਤਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ ਦੋ ਹੋਰ ਛੁੱਟੀਆਂ! ਨੋਟੀਫ਼ਿਕੇਸ਼ਨ ਜਾਰੀ

ਐਸੋਸੀਏਸ਼ਨ ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਹ ਦੀਵਾਲੀ ਸਾਦੇ ਢੰਗ ਨਾਲ ਮਨਾ ਰਹੇ ਹਨ ਅਤੇ ਚੜ੍ਹਦੀ ਕਲਾ ਮਿਸ਼ਨ ਵਿਚ ਪੰਜ ਲੱਖ ਰੁਪਏ ਦਾ ਯੋਗਦਾਨ ਪਾ ਰਹੇ ਹਨ। ਜ਼ਿਕਰਯੋਗ ਹੈ ਕਿ ਅਧਿਕਾਰੀਆਂ ਨੇ ਪਹਿਲਾਂ ਹੀ ਸੂਬੇ ਵਿਚ ਹੜ੍ਹ ਪੀੜਤਾਂ ਦੀ ਮਦਦ ਲਈ ਆਪਣੀ ਇਕ ਦਿਨ ਦੀ ਤਨਖ਼ਾਹ ਦਾ ਯੋਗਦਾਨ ਪਾਇਆ ਹੈ।

 


author

Anmol Tagra

Content Editor

Related News