IAS ਈਸ਼ਾ ਕਾਲੀਆ ਨੇ ਸੰਭਾਲਿਆ ''ਡਾਇਰੈਕਟਰ ਜਨਰਲ ਸਕੂਲ ਸਿੱਖਿਆ'' ਦਾ ਕਾਰਜਭਾਰ

Tuesday, Jul 13, 2021 - 04:16 PM (IST)

IAS ਈਸ਼ਾ ਕਾਲੀਆ ਨੇ ਸੰਭਾਲਿਆ ''ਡਾਇਰੈਕਟਰ ਜਨਰਲ ਸਕੂਲ ਸਿੱਖਿਆ'' ਦਾ ਕਾਰਜਭਾਰ

ਲੁਧਿਆਣਾ (ਵਿੱਕੀ)  : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਈਸ਼ਾ ਕਾਲੀਆ, ਆਈ. ਏ. ਐੱਸ. (ਬੈਚ 2009) ਨੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿਖੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ (ਡੀ. ਜੀ. ਐਸ. ਈ.) ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ ਪੰਜਾਬ ਦਾ ਵੀ ਵਾਧੂ ਕਾਰਜਭਾਰ ਸੰਭਾਲਿਆ।

ਇਸ ਮੌਕੇ ਈਸ਼ਾ ਕਾਲੀਆ ਨੇ ਸਮੂਹ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ, ਸਕੂਲ ਮੈਨੇਜਮੈਂਟ ਕਮੇਟੀਆਂ ਨੂੰ ਰਾਸ਼ਟਰੀ ਸਕੂਲ ਸਰਵੇਖਣ ਦਰਜਾਬੰਦੀ ਵਿੱਚ ਪੂਰੇ ਭਾਰਤ ਵਿੱਚੋਂ ਪੰਜਾਬ ਦੇ ਪਹਿਲੇ ਸਥਾਨ 'ਤੇ ਆਉਣ ਦੀ ਵਧਾਈ ਦਿੱਤੀ। ਈਸ਼ਾ ਕਾਲੀਆ ਆਈ. ਏ. ਐੱਸ. ਡਾਇਰੈਕਟਰ ਜਨਰਲ ਸਕੂਲ ਸਿੱਖਿਆ-ਕਮ- ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਪੰਜਾਬ ਨੇ ਕਿਹਾ ਕਿ ਸਕੂਲੀ ਸਿੱਖਿਆ ਇੱਕ ਮਹੱਤਵਪੂਰਨ ਖੇਤਰ ਹੈ।

ਪੰਜਾਬ ਦੀ ਸਕੂਲੀ ਸਿੱਖਿਆ ਲਈ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਵਿਸ਼ੇਸ਼ ਪਹਿਲ ਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲੀ ਸਿੱਖਿਆ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਹੋਰ ਅੱਗੇ ਵਧਾਉਣ ਹਿੱਤ ਪੰਜਾਬ ਸਰਕਾਰ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਆਪਣੀ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ।


author

Babita

Content Editor

Related News